ਉਹਨਾਂ ਨੇ ਵਿਭਾਗ ਨੂੰ ਕਿਹਾ ਹੈ ਕਿ ਇਸ ਟਰੇਨਿਗ ਪ੍ਰੋਗਰਾਮ ਵਿਚ ਪੰਚਾਂ ਅਤੇ ਸਰਪੰਚਾਂ ਦੀ 100 ਫੀਸਦੀ ਹਾਜ਼ਰੀ ਯਕੀਨੀ ਬਣਾਉਣ।ਇਸ ਦੇ ਦੇ ਨਾਲ ਇਹ ਵੀ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਚੁਣੀਆਂ ਗਈਆਂ ਔਰਤਾਂ ਖੁਦ ਇਸ ਸਿਖਲਾਈ ਪ੍ਰੋਗਰਾਮ ਵਿਚ ਹਿੱਸਾ ਲੈਣ।
ਪੰਚਾਇਤ ਮੰਤਰੀ ਨੇ ਟਰੇਨਿੰਗ ਪ੍ਰੋਗਰਾਮ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਬਲਾਕ ਵਿਚ ਦੋ ਦਿਨਾ ਟ੍ਰੇਨਿੰਗ ਕੈਂਪ ਲਾਇਆ ਜਾਵੇਗਾ ਜਿਸ ਵਿਚ ਬਲਾਕ ਦੇ ਸਾਰੇ ਪੰਚ-ਸਰਪੰਚ ਹਿੱਸਾ ਲੇਣਗੇ। ਉਨ੍ਹਾਂ ਦੱਸਿਆ ਕਿ ਮੋਗਾ, ਫਿਰੋਜਪੁਰ ਅਤੇ ਰੋਪੜ ਜ਼ਿਲਿਆਂ ਦੀ ਟਰੇਨਿੰਗ 11 ਫਰਵਰੀ ਤੋਂ ਸ਼ੁਰੂ ਹੋਵੇਗੀ ਅਤੇ ਬਾਕੀ 19 ਜ਼ਿਲਿਆਂ ਦੀ ਟਰੇਨਿੰਗ 15 ਫਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ।
ਸਿਖਲਾਈ ਪ੍ਰੋਗਰਾਮ ਦੌਰਾਨ ਦਿੱਤੀ ਜਾਣ ਵਾਲੀ ਟਰੇਨਿੰਗ ਦਾ ਵਿਸਥਾਰ ਦਿੰਦਿਆਂ ਪੰਚਾਇਤ ਮੰਤਰੀ ਨੇ ਦੱਸਿਆ ਕਿ ਪੰਚਾਂ-ਸਰਪੰਚਾਂ ਨੂੰ ਸਿਖਲਾਈ ਦੇਣ ਵਿਅਕਤੀਆਂ ਨੂੰ ਪਹਿਲਾਂ ਸਿਖਲਾਈ ਦਿੱਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦੇ ਦੌਰਾਨ ਪੰਚਾਇਤਾਂ ਨੂੰ ਉਨ੍ਹਾਂ ਦੀਆਂ ਸ਼ਕਤੀਆਂ ਅਤੇ ਜਿੰੰਮੇਵਾਰੀਆਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਪੰਚਾਇਤੀ ਰਾਜ ਐਕਟ, ਵਿਲੇਜ਼ ਕਾਮਨ ਲੈਂਡ ਐਕਟ, ਸ਼ਾਮਲਾਤ ਜਮੀਨਾਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਜਾਵੇਗੀ।