ਪੰਜਾਬ 'ਚ ਕੋਰੋਨਾ ਦਾ ਅੰਕੜਾ ਹੋਇਆ 1 ਲੱਖ ਤੋਂ ਪਾਰ - ਕੋਰੋਨਾ ਵਾਇਰਸ
ਸੂਬੇ ਵਿੱਚ 1498 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 66 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 2926 ਤੱਕ ਪਹੁੰਚ ਗਿਆ ਹੈ।

ਪੰਜਾਬ 'ਚ ਕੋਰੋਨਾ ਦਾ ਅੰਕੜਾ ਹੋਇਆ 1 ਲੱਖ ਤੋਂ ਪਾਰ
ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1498 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 66 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ ਤੋਂ ਪਾਰ ਹੋ ਗਈ ਹੈ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,01341 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2926 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 65 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,01341 ਮਰੀਜ਼ਾਂ ਵਿੱਚੋਂ 77,127 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 21,288 ਐਕਟਿਵ ਮਾਮਲੇ ਹਨ।