ਚੰਡੀਗੜ੍ਹ: ਪੰਜਾਬ ਵਿੱਚ ਕਣਕ ਦੀ ਖਰੀਦ ਦੇ 15ਵੇਂ ਦਿਨ 667871 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ, ਜਿਸ ਵਿੱਚੋਂ ਸਰਕਾਰੀ ਏਜੰਸੀਆਂ ਵੱਲੋਂ 667871 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵੱਲੋਂ 2310 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 665561 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਹੈ, ਜਿਸ ਵਿੱਚੋਂ ਪਨਗ੍ਰੇਨ ਵੱਲੋਂ 165443 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 141343 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 125857 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 102536 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫਸੀਆਈ ਵੱਲੋਂ 79560 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵੱਲੋਂ ਪੰਜਾਬ ਵਿੱਚ ਜਨਤਕ ਵੰਡ ਲਈ 50822 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਇਸ ਦੇ ਨਾਲ ਹੀ ਬੁਲਾਰੇ ਨੇ ਦੱਸਿਆ ਕਿ 15ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਸੂਬੇ ਵਿੱਚ ਕੁੱਲ 6833074 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਦੀਆਂ ਮੰਡੀਆਂ 'ਚੋਂ 535434 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ ਤੇ 5717 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।