ਚੰਡੀਗੜ: ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਸਬੰਧੀ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਡਰੇਨਾਂ ਦੀ ਸਾਫ-ਸਫਾਈ ਦਾ 88 ਫ਼ੀਸਦੀ ਕੰਮ ਪੂਰਾ ਕਰ ਲਿਆ ਹੈ। ਹੁਣ ਤੱਕ 1780.49 ਕਿਲੋਮੀਟਰ ਡਰੇਨਾਂ ਦੀ ਸਫਾਈ ਕੀਤੀ ਜਾ ਚੁੱਕੀ ਹੈ ਅਤੇ ਹੜਾਂ ਤੋਂ ਬਚਾਅ ਸਬੰਧੀ 48 ਹੋਰ ਪ੍ਰਾਜੈਕਟ ਪ੍ਰਗਤੀ ਅਧੀਨ ਹਨ ਅਤੇ ਇਨ੍ਹਾਂ ਦੇ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਮੌਨਸੂਨ ਦੌਰਾਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਦਰਿਆਵਾਂ ਦੇ ਨਾਲ ਲੱਗਦੇ ਨਾਜ਼ੁਕ ਸਥਾਨਾਂ ਉਤੇ ਈ.ਸੀ. ਬੈਗ ਵੀ ਭਰ ਕੇ ਰੱਖੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਡਰੇਨਾਂ ਦੀ ਸਫ਼ਾਈ ਅਤੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਬਾਅਦ ਦਿੱਤੀ।
-
88% cleaning of drains completed in #Punjab divulges Punjab Water Resources Minister, Sukhbinder Singh Sarkaria. The Cabinet Minister underscores need to further strengthen flood control room. Stresses on timely completion of ongoing cleaning of drains & flood protection works.
— Government of Punjab (@PunjabGovtIndia) July 24, 2020 " class="align-text-top noRightClick twitterSection" data="
">88% cleaning of drains completed in #Punjab divulges Punjab Water Resources Minister, Sukhbinder Singh Sarkaria. The Cabinet Minister underscores need to further strengthen flood control room. Stresses on timely completion of ongoing cleaning of drains & flood protection works.
— Government of Punjab (@PunjabGovtIndia) July 24, 202088% cleaning of drains completed in #Punjab divulges Punjab Water Resources Minister, Sukhbinder Singh Sarkaria. The Cabinet Minister underscores need to further strengthen flood control room. Stresses on timely completion of ongoing cleaning of drains & flood protection works.
— Government of Punjab (@PunjabGovtIndia) July 24, 2020
ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੌਨਸੂਨ ਸੀਜ਼ਨ ਦੌਰਾਨ ਹੜ੍ਹਾਂ ਤੋਂ ਬਚਾਅ ਲਈ ਪ੍ਰਭਾਵਸ਼ਾਲੀ ਹੜ੍ਹ ਰੋਕੂ ਪ੍ਰਣਾਲੀ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੜ੍ਹਾਂ ਤੋਂ ਬਚਾਅ ਸਬੰਧੀ ਵਿਆਪਕ ਪ੍ਰਬੰਧਾਂ ਉਤੇ ਤਕਰੀਬਨ 50 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਮੌਨਸੂਨ ਦੌਰਾਨ ਬਚਾਅ, ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਲਈ ਡਿਪਟੀ ਕਮਿਸਨਰਾਂ ਨੂੰ 5 ਕਰੋੜ ਰੁਪਏ ਅਤੇ ਮੁੱਖ ਇੰਜਨੀਅਰ/ਡਰੇਨੇਜ ਨੂੰ 5 ਕਰੋੜ ਰੁਪਏ ਦੀ ਰਾਸ਼ੀ ਦੇਣ ਨੂੰ ਮਨਜ਼ੂਰੀ ਦਿੱਤੀ ਹੋਈ ਹੈ।
ਸਰਕਾਰੀਆ ਨੇ ਦੱਸਿਆ ਕਿ ਹੁਣ ਤੱਕ ਕੁੱਲ ਪ੍ਰਸਤਾਵਿਤ 2018.79 ਕਿਲੋਮੀਟਰ ਵਿੱਚੋਂ 1780.49 ਕਿਲੋਮੀਟਰ ਡਰੇਨਾਂ ਦੀ ਸਫਾਈ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਹੜ੍ਹਾਂ ਤੋਂ ਬਚਾਅ ਸਬੰਧੀ 48 ਪ੍ਰੋਜੈਕਟ ਚਲਾਏ ਜਾ ਰਹੇ ਹਨ। ਇਹ ਸਾਰੇ ਪ੍ਰੋਜੈਕਟਾਂ ਦੇ ਜੁਲਾਈ, 2020 ਦੇ ਅੰਤ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ।
ਹੜ੍ਹਾਂ ਤੋਂ ਬਚਾਅ ਸਬੰਧੀ ਤਿਆਰੀਆਂ ਅਤੇ ਰਿਸਪਾਂਸ ਪ੍ਰਣਾਲੀ ਦੀ ਸਮੀਖਿਆ ਕਰਦਿਆਂ ਜਲ ਸਰੋਤ ਮੰਤਰੀ ਨੇ ਅਧਿਕਾਰੀਆਂ ਨੂੰ ਹੜ੍ਹ ਕੰਟਰੋਲ ਰੂਮ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਨੂੰ ਲੋੜੀਂਦੇ ਸਾਧਨਾਂ ਨਾਲ ਪੂਰੀ ਤਰ੍ਹਾਂ ਲੈਸ ਕਰਨ ਲਈ ਕਿਹਾ ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਤੁਰੰਤ ਨਜਿੱਠਿਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਡਰੇਨਾਂ ਦੀ ਸਫ਼ਾਈ ਅਤੇ ਹੜ੍ਹਾਂ ਤੋਂ ਬਚਾਅ ਸਬੰਧੀ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਆਦੇਸ਼ ਵੀ ਦਿੱਤੇ।