ਚੰਡੀਗੜ੍ਹ: ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਿਤ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਐੱਸਆਈਟੀ ਵੱਲੋਂ ਕੋਰਟ ਵਿੱਚ ਦਿੱਤੀ ਗਈ ਚਾਰਜਸ਼ੀਟ ਰਾਹੀਂ ਵੱਡਾ ਖੁਲਾਸਾ ਹੋਇਆ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਇਸ ਚਾਰਜਸ਼ੀਟ ਨੂੰ ਫਰੀਦਕੋਟ ਅਦਾਲਤ ਵਿੱਚ ਪੇਸ਼ ਕਰਦਿਆਂ ਕਿਹਾ ਗਿਆ ਹੈ ਕਿ ਸ਼ਿਕਾਇਤ ਕਰਤਾ ਅਜੀਤ ਸਿੰਘ ਨੂੰ ਜੋ ਗੋਲ਼ੀ ਵੱਜੀ ਸੀ ਉਹ ਕਿਸੇ ਪੁਲਿਸ ਮੁਲਾਜ਼ਮ ਨੇ ਨਹੀਂ ਸਗੋਂ ਅਜੀਤ ਸਿੰਘ ਦੇ ਨਾਲ ਧਰਨੇ ਵਿੱਚ ਸ਼ਾਮਿਲ ਇੱਕ ਸ਼ਖ਼ਸ ਨੇ ਮੁਲਾਜ਼ਮ ਤੋਂ SLR ਖੋਹ ਕੇ ਚਲਾਈ ਸੀ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਫਰੀਦਕੋਰਟ ਦੀ ਜ਼ਿਲ੍ਹਾ ਅਦਾਲਤ ਵਿੱਚ ਐੱਸਆਈਟੀ ਵੱਲੋਂ ਇੱਕ ਵੀਡੀਓ ਸਬੂਤ ਵੀ (Video presentation by SIT) ਪੇਸ਼ ਕੀਤਾ ਗਿਆ ਹੈ, ਜੋ ਇਸ ਮਾਮਲੇ ਨੂੰ ਸਪੱਸ਼ਟ ਕਰਦਾ ਹੈ। ਹਾਲਾਂਕਿ ਇਹ ਵੀਡੀਓ ਮੀਡੀਆ ਦੇ ਹਵਾਲੇ ਨਹੀਂ ਕੀਤਾ ਗਿਆ।
ਸਪਲੀਮੈਂਟਰੀ ਚਲਾਨ ਪੇਸ਼: ਦੱਸ ਦਈਏ ਬੀਤੇ ਦਿਨ ਐਸਆਈਟੀ ਵੱਲੋਂ ਅਦਾਲਤ ਵਿੱਚ ਤੀਜਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਸੀ। ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐੱਸਆਈਟੀ ਨੇ ਅਦਾਲਤ ਵਿੱਚ ਇੱਕ ਸਪਲੀਮੈਂਟਰੀ ਚਲਾਨ ਪੇਸ਼ ਕੀਤਾ। ਹਾਲਾਂਕਿ, ਇਸ ਮੁੱਦੇ ਦਾ ਮੁੱਖ ਚਲਾਨ SIT ਵੱਲੋਂ 24 ਫਰਵਰੀ 2024 ਨੂੰ ਪੇਸ਼ ਕੀਤਾ ਗਿਆ ਸੀ। ਉਸ ਤੋਂ ਬਾਅਦ ਪਹਿਲਾ ਸਪਲੀਮੈਂਟਰੀ ਚਲਾਨ 25 ਅਪ੍ਰੈਲ ਨੂੰ ਪੇਸ਼ ਕੀਤਾ ਗਿਆ ਅਤੇ ਇਸ ਤੋਂ ਬਾਅਦ 28 ਅਗਸਤ ਨੂੰ ਦੂਜਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਸੀ। ਇਸ ਚਲਾਨ ਵਿੱਚ ਐਸਆਈਟੀ ਨੇ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐੱਸਐੱਸਪੀ ਮੋਗਾ ਚਰਨਜੀਤ ਸ਼ਰਮਾ, ਐੱਸਐੱਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਦਾ ਨਾਮ ਸ਼ਾਮਲ ਕੀਤਾ ਸੀ।
- AAP Targeted SAD: ਸ਼੍ਰੋਮਣੀ ਅਕਾਲੀ ਦਲ ਨੂੰ ਮਾਲਵਿੰਦਰ ਕੰਗ ਨੇ ਲਪੇਟਿਆ, ਕਿਹਾ- ਬੇਅਦਬੀ ਕਰਵਾਉਣ ਵਾਲਿਆਂ ਦਾ ਕੀਤਾ ਬਚਾਅ, ਹੁਣ ਭਾਜਪਾ ਨਾਲ ਗਠਜੋੜ ਦੀ ਵੀ ਤਿਆਰੀ
- Parkash Purab Sri Guru Granth Sahib Ji: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਅਲੌਕਿਕ ਨਗਰ ਕੀਰਤਨ
- 400 Year Old Model of Golden Temple: ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ ਬਣਾਇਆ ਸ੍ਰੀ ਦਰਬਾਰ ਸਾਹਿਬ ਦਾ 400 ਸਾਲ ਪੁਰਾਣਾ ਮਾਡਲ
ਇਹ ਸਨ ਇਲਜ਼ਾਮ: ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਇਸ ਘਟਨਾ ਦੇ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ। ਜਦਕਿ ਪੰਜਾਬ ਦੇ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਸਾਜ਼ਿਸ਼ ਨੂੰ ਅੰਜਾਮ ਦੇਣ 'ਚ ਮਦਦ ਕਰਨ ਦਾ ਇਲਜ਼ਾਮ ਹੈ। ਤਤਕਾਲੀ ਆਈਜੀ ਉਮਰਾਨੰਗਲ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ 'ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਇਲਜ਼ਾਮ ਹੈ।