ਲੁਧਿਆਣਾ: ਜ਼ਿਲ੍ਹੇ ਦੇ ਥਾਣਾ ਡਵੀਜ਼ਨ ਨੰਬਰ 7 ਦੇ ਅਧੀਨ ਆਉਂਦੇ ਆਦਰਸ਼ ਨਗਰ ਦੀ ਗਲੀ ਨੰਬਰ 8 ਦੇ ਵਿੱਚ ਇੱਕ ਸਿਰ ਕਟੀ ਲਾਸ਼ ਬਰਾਮਦ ਹੋਈ ਹੈ। ਲਾਸ਼ ਨੂੰ ਲਿਫਾਫੇ ਦੇ ਵਿੱਚ ਬੰਨ੍ਹ ਕੇ ਸੜਕ ਉੱਤੇ ਸੁੱਟਿਆ ਗਿਆ ਹੈ। ਨੇੜੇ-ਤੇੜੇ ਦੇ ਦੁਕਾਨਦਾਰਾਂ ਨੇ ਜਦੋਂ ਸਵੇਰੇ ਦੁਕਾਨਾਂ ਖੋਲ੍ਹਿਆ ਤਾਂ ਉਨ੍ਹਾਂ ਨੂੰ ਬਦਬੂ ਆਉਣੀ ਸ਼ੁਰੂ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਪੁਲਿਸ ਨੇ ਮੌਕੇ ਉੱਤੇ ਜਾ ਕੇ ਜਦੋਂ ਪੜਤਾਲ ਕੀਤੀ ਤਾਂ ਉਨ੍ਹਾਂ ਨੂੰ ਇਕ ਲਵਾਰਿਸ ਲਾਸ਼ ਬਰਾਮਦ ਹੋਈ ਹੈ, ਜਿਸ ਦਾ ਸਿਰ ਕਟਿਆ ਹੋਇਆ ਸੀ ।
ਲਾਸ਼ ਨੂੰ ਸੜਕ ਉੱਤੇ ਸੁੱਟਿਆ: ਲਾਸ਼ ਮਿਲਣ ਤੋਂ ਬਾਅਦ ਹੁਣ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਹੈ ਅਤੇ ਪੁਲਿਸ ਦੇ ਅੱਗੇ ਇਸ ਕੇਸ ਨੂੰ ਹੱਲ ਕਰਨ ਦੀ ਚੁਣੌਤੀ ਬਣੀ ਹੋਈ ਹੈ। ਪੁਲਿਸ ਮੁਤਾਬਕ ਰਾਤ 11 ਵਜੇ ਤੱਕ ਦੁਕਾਨਾਂ ਖੁੱਲੀਆਂ ਰਹਿੰਦੀਆਂ ਹਨ। ਉਸ ਤੋਂ ਬਾਅਦ ਹੀ ਕਿਸੇ ਨੇ ਇਸ ਲਾਸ਼ ਨੂੰ ਸੜਕ ਉੱਤੇ ਸੁੱਟਿਆ ਹੈ। ਉਨ੍ਹਾਂ ਕਿਹਾ ਕਿ ਨੇੜੇ-ਤੇੜੇ ਦੇ ਕੈਮਰੇ ਖੰਗਾਲੇ ਜਾ ਰਹੇ ਹਨ। ਪੁਲਿਸ ਨੂੰ ਉਮੀਦ ਹੈ ਕਿ ਜਲਦ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ। ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
- ਕੀ ਸੱਚੀ ਹੋਈ ਖਾਲਿਸਤਾਨੀ ਗੁਰਪਤਵੰਤ ਪੰਨੂ ਦੀ ਮੌਤ ?, ਜਾਣੋ ਮੌਤ ਸਬੰਧੀ ਚੱਲ ਰਹੀਆਂ ਅਫ਼ਵਾਹਾਂ ਦੀ ਅਸਲ ਸਚਾਈ
- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸੁਨੀਲ ਜਾਖੜ
- SAD BJP Alliance: ਅਕਾਲੀ-ਭਾਜਪਾ ਗਠਜੋੜ ਦਾ ਹੋ ਸਕਦਾ ਐਲਾਨ, ਜ਼ਿਲ੍ਹਾ ਪ੍ਰਧਾਨਾਂ ਦੀ ਸਹਿਮਤੀ ਲਈ ਬੈਠਕ ਕਰਨਗੇ ਸੁਖਬੀਰ ਬਾਦਲ
ਚਿੱਟੇ ਲਿਫਾਫੇ ਵਿੱਚ ਲਾਸ਼ ਨੂੰ ਰੱਖਿਆ: ਮੌਕੇ ਉੱਤੇ ਪੁੱਜੇ ਏਸੀਪੀ ਨੇ ਕਿਹਾ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਨ। ਲੋਕਾਂ ਨੇ ਸਵੇਰੇ ਹੀ ਇਸ ਲਾਸ਼ ਨੂੰ ਵੇਖਿਆ, ਚਿੱਟੇ ਲਿਫਾਫੇ ਵਿੱਚ ਲਾਸ਼ ਨੂੰ ਰੱਖਿਆ ਹੋਇਆ ਸੀ। ਪੁਲਿਸ ਮੁਤਾਬਿਕ ਬੇਰਹਿਮੀ ਦੇ ਨਾਲ ਕਤਲ ਕੀਤਾ ਗਿਆ ਹੈ। ਮੁਲਜ਼ਮ ਦੀ ਸ਼ਨਾਖਤ ਕੀਤੀ ਜਾ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਮੋਰਚਰੀ ਵਿੱਚ ਰੱਖਣ ਲਈ ਭੇਜ ਦਿੱਤਾ ਹੈ। ਪੁਲਿਸ ਮੁਤਾਬਿਕ ਇਹ ਲਾਸ਼ ਬਾਹਰੋਂ ਲਿਆ ਕੇ ਇੱਥੇ ਸੁੱਟੀ ਹੋਈ ਲੱਗਦੀ ਹੈ। ਉਹ ਮਾਮਲੇ ਦੀ ਤਫਤੀਸ਼ ਕਰ ਰਹੇ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਲੋਕ ਸਹਿਮੇ ਹੋਏ ਨੇ। ਸਿਰ ਕਟੀ ਲਾਸ਼ ਮਿਲਣ ਤੋਂ ਬਾਅਦ ਲੋਕ ਡਰੇ ਹੋਏ ਨੇ। ਲਾਸ਼ ਵਿਚਕਾਰ ਸੜਕ ਤੋਂ ਬਰਾਮਦ ਹੋਈ ਹੈ। ਫਿਲਹਾਲ ਲਾਸ਼ ਕੋਲ ਕੋਈ ਵੀ ਸ਼ਨਾਖ਼ਤੀ ਪੱਤਰ, ਲਾਇਸੈਂਸ ਅਤੇ ਅਧਾਰ ਕਾਰਡ ਆਦੀ ਬਰਾਮਦ ਨਹੀਂ ਹੋਇਆ ਹੈ।।ਜਿਸ ਕਰਕੇ ਪੁਲਿਸ ਨੂੰ ਸ਼ਨਾਖਤ ਕਰਨ ਵਿੱਚ ਕਾਫੀ ਮੁਸ਼ਕਿਲ ਆ ਰਹੀ ਹੈ।