ETV Bharat / state

ਲੜਕੀਆਂ ਨੂੰ ਕਮਿਸ਼ਨਡ ਅਫਸਰ ਵਜੋਂ ਕਰੀਅਰ ਸ਼ੁਰੂ ਕਰਨ ਲਈ ਸੁਨਹਿਰੀ ਮੌਕਾ - army

ਪੰਜਾਬ ਸਰਕਾਰ ਵੱਲੋਂ ਫੌਜ ‘ਚ ਕਮਿਸ਼ਨਡ ਅਫਸਰ ਵਜੋਂ ਕਰੀਅਰ ਸ਼ੁਰੂ ਕਰਨ ਦੀਆਂ ਚਾਹਵਾਨ ਲੜਕੀਆਂ ਨੂੰ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਮੁਹਾਲੀ ਵਿਖੇ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ। ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ (ਐਮ.ਬੀ.ਏ. ਐਫ.ਪੀ.ਆਈ), ਮੁਹਾਲੀ ਨੇ ਜੁਲਾਈ 2021 ਤੋਂ ਸ਼ੁਰੂ ਹੋਣ ਵਾਲੇ ਸੱਤਵੇਂ ਬੈਚ ‘ਚ ਦਾਖਲੇ ਲਈ ਚਾਹਵਾਨਾਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ।

ਤਸਵੀਰ
ਤਸਵੀਰ
author img

By

Published : Feb 24, 2021, 8:48 PM IST

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਫੌਜ ‘ਚ ਕਮਿਸ਼ਨਡ ਅਫਸਰ ਵਜੋਂ ਕੈਰੀਅਰ ਸ਼ੁਰੂ ਕਰਨ ਦੀਆਂ ਚਾਹਵਾਨ ਲੜਕੀਆਂ ਨੂੰ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਮੁਹਾਲੀ ਵਿਖੇ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ। ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼( ਐਮ.ਬੀ.ਏ.ਐਫ.ਪੀ.ਆਈ), ਮੁਹਾਲੀ ਨੇ ਜੁਲਾਈ 2021 ਤੋਂ ਸ਼ੁਰੂ ਹੋਣ ਵਾਲੇ ਸੱਤਵੇਂ ਬੈਚ ‘ਚ ਦਾਖਲੇ ਲਈ ਚਾਹਵਾਨਾਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਐਮ.ਬੀ.ਏ.ਐਫ.ਪੀ.ਆਈ. 9 ਏਕੜ ‘ਚ ਫੈਲੀ ਇੱਕ ਪੂਰੀ ਤਰ੍ਹਾਂ ਰਿਹਾਇਸ਼ੀ ਸੰਸਥਾ ਹੈ।

ਇੰਸਟੀਚਿਊਟ ‘ਚ ਆਮ ਜਾਣਕਾਰੀ, ਕਮਿਊਨੀਕੇਸ਼ਨ ਸਕਿੱਲਜ਼, ਪ੍ਰਸਨੈਲਿਟੀ ਡਿਵੈਲਪਮੈਂਟ ਤੇ ਆਤਮ-ਵਿਸ਼ਵਾਸ ਸਿਰਜਣਾ, ਐਨ.ਸੀ.ਸੀ. ਸਿਖਲਾਈ, ਸ਼ਰੀਰਕ ਸਿੱਖਿਆ ਅਤੇ ਅੰਦਰੂਨੀ ਤੇ ਬਾਹਰੀ ਖੇਡ ਗਤੀਵਿਧੀਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਵਿਦਿਆਰਥੀਆਂ ਨੂੰ ਪੇਸ਼ੇਵਰਾਂ ਵੱਲੋਂ ਐਸ.ਐਸ.ਬੀ. ਅਤੇ ਆਰਮਡ ਫੋਰਸਿਜ਼ ‘ਚ ਜਾਣ ਲਈ ਦਾਖਲਾ ਪ੍ਰੀਖਿਆ ਦੀ ਸਿਖਲਾਈ ਦਿੱਤੀ ਜਾਵੇਗੀ।

ਲੜਕੀਆਂ ਨੂੰ ਕਮਿਸ਼ਨਡ ਅਫਸਰ ਵਜੋਂ ਕੈਰੀਅਰ ਸ਼ੁਰੂ ਕਰਨ ਲਈ ਸੁਨਹਿਰੀ ਮੌਕਾ

ਬੁਲਾਰੇ ਨੇ ਅੱਗੇ ਦੱਸਿਆ ਕਿ ਇਥੋਂ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੂੰ ਐਮ.ਸੀ. ਐਮ. ਡੀ.ਏ.ਵੀ. ਕਾਲਜ ਚੰਡੀਗੜ੍ਹ ਤੋਂ 3 ਸਾਲ ਦੀ ਗ੍ਰੈਜੂਏਸ਼ਨ ਡਿਗਰੀ ਦਿੱਤੀ ਜਾਂਦੀ ਹੈ। ਬਿਨੈਕਾਰਾਂ ਲਈ ਮੁੱਢਲੀ ਯੋਗਤਾ ‘ਚ ਪੰਜਾਬ ਦਾ ਵਸਨੀਕ ਹੋਣਾ, ਮੌਜੂਦਾ ਸਮੇਂ ‘ਚ ਕਿਸੇ ਵੀ ਸਟ੍ਰੀਮ ਅਤੇ ਕਿਸੇ ਵੀ ਬੋਰਡ ਤੋਂ 10+2 ਅਤੇ ਮਾਰਚ / ਅਪ੍ਰੈਲ 2021 ‘ਚ (10+2) ਪਾਸ ਕਰਨਾ, 1 ਜੁਲਾਈ 2021 ਨੂੰ 16 ਸਾਲ ਜਾਂ ਇਸ ਤੋਂ ਵੱਧ ਹੋਣਾ ਸ਼ਾਮਲ ਹੈ।

ਚਾਹਵਾਨ ਉਮੀਦਵਾਰ ਦਾਖਲਾ ਪ੍ਰੀਖਿਆ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਜਲਜ਼ ਦੇ http:// recruitment-portal.in or http:// mbafpigirls.in ‘ਤੇ ਕਲਿੱਕ ਕਰਕੇ ਆਨਲਾਈਨ ਅਰਜ਼ੀ ਦੇ ਸਕਦੇ ਹਨ। ਇਹ ਲਿੰਕ 4 ਮਾਰਚ, 2121 ਤੋਂ 28 ਅਪ੍ਰੈਲ, 2021 ਤੱਕ ਉਪਲਬਧ ਹੋਣਗੇ।

ਵਧੇਰੇ ਜਾਣਕਾਰੀ ਜਾਂ ਪੁੱਛਗਿੱਛ ਲਈ ਉਮੀਦਵਾਰ 0172-2233105 ’ਤੇ ਸੰਪਰਕ ਕਰ ਸਕਦੇ ਹਨ ਜਾਂ ਈਮੇਲ: maibhagoafpi@yahoo.in ਜਾਂ www.mbafpigirls.in ਵੈਬਸਾਈਟ ਜਾਂ ਸੀ.ਡੈਕ ਦੀ ਵੈਬਸਾਈਟ: http://recruitment portal.in ‘ਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ:ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗਾਂ ਦੇ ਸਾਂਝੇ ਕਾਡਰ ਦੀ ਹੋਵੇਗੀ ਵੰਡ

ETV Bharat Logo

Copyright © 2024 Ushodaya Enterprises Pvt. Ltd., All Rights Reserved.