ETV Bharat / state

Sub Committee of Akal Takht: ਅਜਨਾਲਾ ਘਟਨਾ ਤੋਂ ਬਾਅਦ ਜਥੇਦਾਰ ਨੇ ਲਿਆ ਇਹ ਵੱਡਾ ਐਕਸ਼ਨ

ਅਜਨਾਲਾ ਵਿਖੇ ਵਾਪਰੀ ਘਟਨਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਕ ਸਬ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਪਾਵਨ ਸਰੂਪ ਨੂੰ ਸੁਭਾਇਮਾਨ ਕਰਨ ਸਬੰਧੀ ਵਿਚਾਰ ਕਰੇਗੀ।

A sub-committee formed by the Akal Takht after the Ajnala incident
Sub Committee of Akal Takht : ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਸਬ-ਕਮੇਟੀ
author img

By

Published : Mar 1, 2023, 7:41 PM IST

ਅੰਮ੍ਰਿਤਸਰ: ਅਜਨਾਲਾ ਦੇ ਥਾਣੇ ਵਿੱਚ ਵਾਪਰੀ ਘਟਨਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਕ ਸਬ-ਕਮੇਟੀ ਬਣਾਈ ਗਈ ਹੈ। ਜਾਣਕਾਰੀ ਅਨੁਸਾਰ ਇਹ ਕਮੇਟੀ ਪੰਜਾਬ ਵਿੱਚ ਥਾਂ-ਥਾਂ ਹੁੰਦੇ ਸਰਕਾਰ ਦੇ ਖਿਲਾਫ ਰੋਸ ਮੁਜ਼ਾਹਰਿਆਂ, ਦਿੱਤੇ ਜਾ ਰਹੇ ਧਰਨਿਆਂ ਅਤੇ ਹੋਰ ਕਬਜ਼ੇ ਵਾਲੀਆਂ ਥਾਵਾਂ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਸੰਬੰਧੀ ਫੈਸਲਾ ਲੈਣ ਵਿੱਚ ਸਮਰੱਥ ਹੋਵੇਗੀ। ਇਹ ਵੀ ਦੱਸਿਆ ਗਿਆ ਹੈ ਕਿ ਇਹ ਕਮੇਟੀ ਫੈਸਲਾ ਲਵੇਗੀ ਕਿ ਗੁਰੂ ਸਾਹਿਬ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਣ ਤੋਂ ਬਚਾਅ ਰਹੇ ਅਤੇ ਜੇਕਰ ਕਿਤੇ ਇਹੋ ਜਿਹਾ ਖ਼ਦਸ਼ਾ ਪੈਦਾ ਹੁੰਦਾ ਹੋਵੇ ਕਿ ਇਸ ਨਾਲ ਬੇਅਦਬੀ ਹੋ ਸਕਦੀ ਹੈ ਤਾਂ ਉਨ੍ਹਾਂ ਥਾਵਾਂ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਲੈ ਕੇ ਜਾਣ ਜਾਂ ਨਹੀਂ ਭੇਜਣ ਉੱਤੇ ਵੀ ਵਿਚਾਰ ਕਰ ਸਕਦੀ ਹੈ।

ਸ੍ਰੀ ਅਕਾਲ ਤਖਤ ਸਾਹਿਬ ਵਲੋਂ ਕਈ ਮੈਂਬਰ ਨਿਯੁਕਤ: ਇਹ ਵੀ ਜ਼ਿਕਰਯੋਗ ਹੈ ਕਿ ਇਸ ਕਮੇਟੀ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਵੱਖ-ਵੱਖ ਸਿੱਖ ਸੰਪਰਦਾਵਾਂ ਦੇ ਮੁਖੀਆਂ, ਸਿੱਖ ਜਥੇਬੰਦੀਆਂ ਅਤੇ ਹੋਰ ਕਈ ਮਹਾਨ ਵਿਦਵਾਨਾਂ ਨੂੰ ਮੈਂਬਰਾਂ ਵਜੋਂ ਸ਼ਾਮਿਲ ਕੀਤਾ ਗਿਆ ਹੈ। ਇਸ ਸੰਬੰਧੀ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਸ ਕਮੇਟੀ ਨੂੰ ਇਸ ਮਾਮਲੇ ਉੱਤੇ ਵਿਚਾਰ-ਵਟਾਂਦਰਾਂ ਕਰਕੇ ਕੋਈ 15 ਦਿਨਾਂ ਦਰਮਿਆਨ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਪਣੀ ਰਿਪੋਰਟ ਭੇਜ ਕੇ ਪੱਖ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਵਲੋਂ ਭੇਜੇ ਗਏ ਸੁਝਾਅ ਉੱਤੇ ਸ੍ਰੀ ਅਕਾਲ ਤਖ਼ਤ ਵੱਲੋਂ ਅੰਤਿਮ ਫੈਸਲਾ ਲਿਆ ਜਾਣਾ ਹੈ। ਇਹ ਵੀ ਯਾਦ ਰਹੇ ਕਿ ਅਕਾਲ ਤਖਤ ਵਲੋਂ ਬਣਾਈ ਗਈ ਇਸ ਸਬ ਕਮੇਟੀ ਦੇ ਕੋ-ਆਰਡੀਨੇਟਰ ਕਰਨੈਲ ਸਿੰਘ ਪੀਰ-ਮੁਹੰਮਦ ਨੂੰ ਥਾਪਿਆ ਗਿਆ ਹੈ।

ਇਹ ਵੀ ਪੜ੍ਹੋ: Allegations of beating: ਸ਼ਿਵ ਸੈਨਾ ਆਗੂ ਨੇ ਨਹੀਂ ਲਗਾਏ ਸਿਖ਼ਸ ਫਾਰ ਜਸਟਿਸ ਦੇ ਪੋਸਟਰ, ਤਾਂ ਹਿੰਦੂ ਮਹਾਂ ਗਠਬੰਧਨ ਦੇ ਆਗੂ ਨੇ ਕੀਤੀ ਕੁੱਟਮਾਰ, ਜਾਣੋ ਕੀ ਹੈ ਮਾਮਲਾ

ਸ੍ਰੀ ਅਕਾਲ ਤਖਤ ਸਾਹਿਬ ਵਲੋਂ ਜੋ ਪੱਤਰ ਜਾਰੀ ਕੀਤਾ ਗਿਆ ਹੈ ਉਸ ਅਨੁਸਾਰ ਇਸ ਸਬ-ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਦਿੱਲ਼ੀ ਕਮੇਟੀ ਦੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ, ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਜਥੇਦਾਰ ਬਾਬਾ ਬਲਵੀਰ ਸਿੰਘ ਮੁਖੀ ਪੰਥ ਅਕਾਲੀ ਬੁੱਢਾ ਦਲ ਅਤੇ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ ਤੋਂ ਇਲਾਵਾ, ਸੰਤ ਬਾਬਾ ਹਰਨਾਲ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਦਾ ਵੀ ਨਾਂ ਸ਼ਾਮਿਲ ਕੀਤਾ ਗਿਆ ਹੈ।

ਇਸੇ ਤਰ੍ਹਾਂ ਇਸ ਕਮੇਟੀ ਵਿੱਚ ਬਾਬਾ ਗੱਜਣ ਸਿੰਘ ਤਰਨਾ ਦਲ, ਰਜਿੰਦਰ ਸਿੰਘ ਮਹਿਤਾ ਮੈਂਬਰ ਸ਼੍ਰੋਮਣੀ ਕਮੇਟੀ, ਡਾ. ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਨਾਂ ਸ਼ਾਮਿਲ ਹੈ। ਕਮੇਟੀ ਵਿੱਚ ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਚੇਅਰਮੈਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਪ੍ਰਿੰਸੀਪਲ ਸਿੱਖ ਮਿਸ਼ਨਰੀ ਕਾਲਜ ਚੌਂਤਾ ਕਲਾਂ, ਡਾ. ਸਿੱਖ ਵਿਦਵਾਨ ਇੰਦਰਜੀਤ ਸਿੰਘ ਗੋਗੋਆਣੀ ਨੂੰ ਵੀ ਜਿੰਮੇਦਾਰੀ ਸੌਂਪੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.