ਜਲੰਧਰ: ਨਵੇਂ ਸਾਲ ਵਾਲੇ ਦਿਨ ਜਲੰਧਰ ਵਿਖੇ ਭਿਆਨਕ ਹਾਦਸਾ (A shocking accident happened on Jalandhar road) ਵਾਪਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪਠਾਨਕੋਟ ਤੋਂ ਜਲੰਧਰ ਵੱਲ ਜਾ ਰਹੀ ਕਾਰ ਬੇਕਾਬੂ ਹੋ ਕੇ ਡਵਾਇਡਰ ਨਾਲ ਜਾ ਟਕਰਾਈ ਅਤੇ ਪਠਾਨਕੋਟ ਵੱਲ ਜਾ ਰਹੇ ਟਰੱਕ ਵਿੱਚ ਵੱਜੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਤਿੰਨ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।
ਮਿਲੀ ਜਾਣਕਾਰੀ ਮੁਤਾਬਿਕ ਕਾਰ ਵਿਚ ਚਾਰ ਮੁੰਡੇ ਅਤੇ ਇਕ ਕੁੜੀ ਸਵਾਰ ਸੀ। ਮੁੰਡੇ ਲੁਧਿਆਣਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਅਤੇ ਕੁੜੀ ਪਠਾਨਕੋਟ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਇਹ ਹਾਦਸਾ ਜਲੰਧਰ ਦੇ ਬਿਆਸ ਪਿੰਡ ਜੰਮੂ-ਜਲੰਧਰ ਕੌਮੀ ਸ਼ਾਹ ਮਾਰਗ 'ਤੇ ਵਾਪਰਿਆ। ਹਾਦਸੇ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਿਸ ਨੇ ਦੋਵੇਂ ਮੁੰਡਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਜਦਕਿ ਜ਼ਖ਼ਮੀਆਂ ਹਸਪਤਾਲ ਵਿਖੇ ਇਲਾਜ ਲਈ ਪਹੁੰਚਾਇਆ ਗਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬਿਲਕੁਲ ਚਕਨਾਚੂਰ ਹੋ ਗਈ।
ਇਹ ਵੀ ਪੜ੍ਹੋ: ਵਿਵਾਦਾਂ ਵਿੱਚ ਘਿਰੇ ਹਰਿਆਣਾ ਦੇ ਖੇਡ ਮੰਤਰੀ ਨੇ ਮੁੱਖ ਮੰਤਰੀ ਨੂੰ ਸੌਂਪਿਆ ਆਪਣਾ ਵਿਭਾਗ