ਚੰਡੀਗੜ੍ਹ : ਚੰਡੀਗੜ੍ਹ ਨੂੰ ਅਕਸਰ ਹੀ ਖੂਬਸੂਰਤੀ ਦਾ ਸ਼ਹਿਰ ਕਿਹਾ ਜਾਂਦਾ ਹੈ। ਜਿਥੇ ਕੰਮ ਦੀ ਭੱਜਦੌੜ ਜਰੂਰ ਹੁੰਦੀ ਹੈ ਪਰ ਲੋਕ ਬਹੁਤ ਹੀ ਸ਼ਾਂਤਮਈ ਢੰਗ ਨਾਲ ਰਹਿਣਾ ਪਸੰਦ ਕਰਦੇ ਹਨ ਅਤੇ ਸੁਰੱਖਿਅਤ ਮਹਿਸੂਸ ਕਰਦੇ ਹਨ। ਪਰ ਮੰਗਲਵਾਰ ਦੀ ਸੇਵਰ ਚੰਡੀਗੜ੍ਹ ਦੇ ਸੈਕਟਰ 17 ਵਿੱਚ ਵਾਪਰੀ ਇੱਕ ਵਾਰਦਾਤ ਨੇ ਲੋਕਾਂ ਵਿੱਚ ਸਹਿਮ ਪੈਦਾ ਕਰ ਦਿੱਤਾ। ਦਰਅਸਲ ਚੰਡੀਗੜ੍ਹ ਸੈਕਟਰ 17 ਦੇ ਬੱਸ ਸਟੈਂਡ ਨੇੜੇ ਇੱਕ ਨੌਜਵਾਨ ਦੀ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਦਾ ਪਤਾ ਲੱਗਦੇ ਹੀ ਲੋਕ ਸਹਿਮ ਗਏ ਹਨ ਪੁਲਿਸ ਨੂੰ ਹਮਲੇ ਵਿੱਚ ਚਾਰ ਨੌਜਵਾਨਾਂ ਦੇ ਸ਼ਾਮਲ ਹੋਣ ਦਾ ਸ਼ੱਕ ਹੈ। ਪੁਲਿਸ ਇਸ ਘਟਨਾ ਨੂੰ ਲੁੱਟ ਦੇ ਪੱਖ ਤੋਂ ਵੀ ਦੇਖ ਰਹੀ ਹੈ। ਨੌਜਵਾਨ ਦੀ ਪਛਾਣ 36 ਸਾਲਾ ਅਭਿਸ਼ੇਕ ਵਿੱਜ ਵਜੋਂ ਹੋਈ ਹੈ।(Murder In chandigarh sector 17)
ਇਲਾਜ ਦੌਰਾਨ ਮੌਤ ਹੋ ਗਈ: ਜ਼ਖ਼ਮੀ ਹਾਲਤ ਵਿੱਚ ਪੀਸੀਆਰ ਨੇ ਨੌਜਵਾਨ ਨੂੰ ਸੈਕਟਰ-16 ਸਥਿਤ ਜੀਐਮਸੀਐਚ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਜਿੱਥੇ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਡਾਕਟਰਾਂ ਨੇ ਦੱਸਿਆ ਕਿ ਨੌਜਵਾਨ ਦੀ ਮੌਤ ਜ਼ਿਆਦਾ ਖੂਨ ਵਹਿਣ ਕਾਰਨ ਹੋਈ ਹੈ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੌਜਵਾਨ ਦੇ ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹੁਣ ਤੱਕ ਦੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਦੋ ਹਮਲਾਵਰਾਂ ਨੇ ਹੈਲਮੇਟ ਪਾ ਕੇ ਅਭਿਸ਼ੇਕ 'ਤੇ ਹਮਲਾ ਕੀਤਾ ਸੀ। ਉਸ ਦੇ ਚਿਹਰੇ ਅਤੇ ਸਿਰ 'ਤੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ਵਿੱਚ ਦੋ ਵਿਅਕਤੀ ਉਸ ਉੱਤੇ ਹਮਲਾ ਕਰਦੇ ਨਜ਼ਰ ਆ ਰਹੇ ਹਨ।
ਮੁਲਜ਼ਮਾਂ ਨੇ ਨੌਜਵਾਨ ਉੱਤੇ ਕੀਤੇ ਚਾਕੂਆਂ ਨਾਲ ਵਾਰ : ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਦੀ ਪਛਾਣ ਸੈਕਟਰ 24 ਦੇ ਰਹਿਣ ਵਾਲੇ ਅਭਿਸ਼ੇਕ ਵਜੋਂ ਹੋਈ ਹੈ। ਅਭਿਸ਼ੇਕ ਮੈਡੀਕਲ ਲਾਈਨ 'ਚ ਨਰਸਿੰਗ ਸਟਾਫ 'ਚ ਕੰਮ ਕਰਦਾ ਸੀ। ਉਸ ਦੀ ਪਤਨੀ ਮੁਹਾਲੀ ਦੇ ਇੱਕ ਵੱਡੇ ਪ੍ਰਾਈਵੇਟ ਹਸਪਤਾਲ ਵਿੱਚ ਕੰਮ ਕਰਦੀ ਦੱਸੀ ਜਾਂਦੀ ਹੈ। ਮ੍ਰਿਤਕ ਦਾ ਭਰਾ ਵੀ ਪ੍ਰਾਈਵੇਟ ਸੈਕਟਰ 'ਚ ਕੰਮ ਕਰਦਾ ਹੈ, ਜਦਕਿ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਪੁਲਿਸ ਨੇ ਲਾਸ਼ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਮ੍ਰਿਤਕ ਦੇ ਰਿਸ਼ਤੇਦਾਰ ਹਸਪਤਾਲ ਪਹੁੰਚ ਗਏ ਹਨ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।