ETV Bharat / state

ਕੰਮ ਦੀ ਰਾਜਨੀਤੀ ਰਾਹੀਂ ਦੇਸ਼ ਦਾ ਨਿਰਮਾਣ ਕਰੇਗੀ ਆਮ ਆਦਮੀ ਪਾਰਟੀ: ਭਗਵੰਤ ਮਾਨ

ਦਿੱਲੀ ਵਿਧਾਨ ਸਭਾ ਚੋਣ ਵਿੱਚ ਇਤਿਹਾਸਿਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਹੁਣ ਦੇਸ਼ ਨਿਰਮਾਣ ਮੁਹਿੰਮ ਦੇ ਤਹਿਤ ਕੰਮ ਦੀ ਰਾਜਨੀਤੀ ਨੂੰ ਦੇਸ਼ ਦੇ ਹਰ ਘਰ ਤੱਕ ਲੈ ਕੇ ਜਾਵੇਗੀ।

ਭਗਵੰਤ ਮਾਨ
ਭਗਵੰਤ ਮਾਨ
author img

By

Published : Feb 19, 2020, 10:53 PM IST

ਚੰਡੀਗੜ੍ਹ: ਦਿੱਲੀ ਵਿਧਾਨ ਸਭਾ ਚੋਣ ਵਿੱਚ ਇਤਿਹਾਸਿਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਹੁਣ ਦੇਸ਼ ਨਿਰਮਾਣ ਮੁਹਿੰਮ ਦੇ ਤਹਿਤ ਕੰਮ ਦੀ ਰਾਜਨੀਤੀ ਨੂੰ ਦੇਸ਼ ਦੇ ਹਰ ਘਰ ਤੱਕ ਲੈ ਕੇ ਜਾਵੇਗੀ। ਪੰਜਾਬ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ 19 ਫਰਵਰੀ ਨੂੰ ਰਸਮੀ ਤੌਰ 'ਤੇ ਕੀਤੀ, ਜੋ 23 ਮਾਰਚ ਤੱਕ ਚੱਲੇਗੀ।

ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਪਾਰਟੀ ਦੀ ਮੁੱਖ ਬੁਲਾਰਾ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਸਿਆਸੀ ਰਵਿਊ ਕਮੇਟੀ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਸਟੇਟ ਮੀਡੀਆ ਹੈਡ ਮਨਜੀਤ ਸਿੰਘ ਸਿੱਧੂ ਅਤੇ ਸੂਬਾ ਸੰਗਠਨ ਇੰਚਾਰਜ ਗੈਰੀ ਬੜਿੰਗ ਮੌਜੂਦ ਸਨ।

ਭਗਵੰਤ ਮਾਨ ਨੇ ਦੱਸਿਆ ਕਿ ਇਸ ਦੇ ਤਹਿਤ ਪਾਰਟੀ ਕੇਜਰੀਵਾਲ ਦੇ ਵਿਕਾਸ ਮਾਡਲ ਨੂੰ ਪੰਜਾਬ ਦੇ ਘਰ-ਘਰ ਪਹੁੰਚਾਏਗੀ, ਨਾਲ ਹੀ ਲੋਕਾਂ ਨੂੰ ਕੰਮ ਦੀ ਰਾਜਨੀਤੀ ਨਾਲ ਜੁੜਨ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਨਾਲ ਦਿੱਲੀ ਦੀ ਤਰ੍ਹਾਂ ਪੂਰੇ ਪੰਜਾਬ ਵਿੱਚ ਆਮ ਜਨਤਾ ਦੇ ਸਰੋਕਾਰ ਨਾਲ ਜੁੜੇ ਮਸਲਿਆਂ 'ਤੇ ਰਾਜਨੀਤੀ ਹੋ ਸਕੇ। ਇਸ ਮੁਹਿੰਮ ਦੇ ਤਹਿਤ ਲੋਕਾਂ ਦੇ ਸਾਹਮਣੇ ਦਿੱਲੀ ਦੇ ਮਾਡਲ ਅਤੇ ਪੰਜਾਬ ਦੇ ਮਾਡਲ ਦੀ ਤੁਲਨਾ ਨੂੰ ਰੱਖਿਆ ਜਾਵੇਗਾ। ਇਸ ਨਾਲ ਉਨ੍ਹਾਂ ਨੂੰ ਪਤਾ ਚੱਲ ਸਕੇਗਾ ਕਿ ਦਿੱਲੀ ਵਿੱਚ 'ਕੰਮ ਦੀ ਰਾਜਨੀਤੀ' ਨੇ ਲੋਕਾਂ ਦੇ ਜੀਵਨ ਵਿੱਚ ਕਿਸ ਤਰਾਂ ਦਾ ਵਿਕਾਸਮੁਖੀ, ਕਲਿਆਣਕਾਰੀ ਅਤੇ ਉਸਾਰੂ ਬਦਲਾਅ ਕੀਤਾ ਹੈ।

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 11 ਫਰਵਰੀ ਨੂੰ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ ਦੀ ਜ਼ਬਰਦਸਤ ਵਾਪਸੀ ਤੋਂ ਬਾਅਦ ਇਸ ਰਾਸ਼ਟਰ ਨਿਰਮਾਣ ਮੁਹਿੰਮ ਨੂੰ ਰਾਸ਼ਟਰੀ ਪੱਧਰ ਉੱਤੇ ਲਾਂਚ ਕੀਤਾ ਸੀ। ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਕੀਤੇ ਗਏ ਕੰਮ ਦੀ ਰਾਜਨੀਤੀ ਦੀ ਲੋਕਾਂ ਨੇ ਖ਼ੂਬ ਪ੍ਰਸ਼ੰਸਾ ਕੀਤਾ। ਇਸ ਦੇ ਪਿੱਛੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਕੂਲ, ਹਸਪਤਾਲ, ਪਾਣੀ, ਬਿਜਲੀ, ਮਹਿਲਾ ਸੁਰੱਖਿਆ ਅਤੇ ਵਿਅਕਤੀ ਸਰੋਕਾਰ ਨਾਲ ਜੁੜੇ ਮਸਲਿਆਂ ਸਮੇਤ ਸਾਰੇ ਖੇਤਰਾਂ ਵਿੱਚ ਕੀਤਾ ਗਿਆ ਬਦਲਾਅ ਵੱਡੀ ਵਜਾ ਰਹੀ।

ਅੱਜ ਦੇਸ਼ ਦੇ ਕਈ ਰਾਜਾਂ ਵਿੱਚ ਦਿੱਲੀ ਸਰਕਾਰ ਦੇ ਵਿਕਾਸ ਮਾਡਲ ਨੂੰ ਅਪਣਾਇਆ ਜਾ ਰਿਹਾ ਹੈ। ਕਈ ਰਾਜਾਂ ਵਿੱਚ ਦਿੱਲੀ ਦਾ ਸਿੱਖਿਆ ਮਾਡਲ ਅਤੇ ਮੁਹੱਲਾ ਕਲੀਨਿਕ ਅਪਣਾਇਆ ਜਾ ਰਿਹਾ ਹੈ। ਕੁੱਝ ਸੂਬੇ ਦਿੱਲੀ ਦੀ ਤਰਾਂ ਮੁਫ਼ਤ ਬਿਜਲੀ ਦੇਣ ਲੱਗੇ ਹੋਏ ਹਨ। ਇਸ ਦਾ ਅਸਰ ਦੇਸ਼ ਭਰ ਦੀ ਜਨਤਾ ਉੱਤੇ ਵੀ ਪਿਆ ਹੈ। ਉਹ ਵੀ ਹੁਣ ਜਾਤੀ-ਧਰਮ ਦੀ ਰਾਜਨੀਤੀ ਤੋਂ ਪਰੇਸ਼ਾਨ ਹੋ ਚੁੱਕੇ ਹਨ ਅਤੇ ਉਹ ਵੀ ਹੁਣ ਕੰਮ ਦੀ ਰਾਜਨੀਤੀ ਚਾਹੁੰਦੇ ਹਨ। ਉਹ ਦਿੱਲੀ ਦੇ ਵਿਕਾਸ ਮਾਡਲ ਨੂੰ ਜਾਣਨਾ ਚਾਹੁੰਦੇ ਹਨ। ਇਸ ਦਾ ਨਤੀਜਾ ਹੈ ਕਿ ਆਮ ਆਦਮੀ ਪਾਰਟੀ ਦੇ ਦੇਸ਼ ਨਿਰਮਾਣ ਮੁਹਿੰਮ ਨਾਲ ਲੋਕ ਤੇਜ਼ੀ ਨਾਲ ਜੁੜ ਰਹੇ ਹਨ।

ਭਗਵੰਤ ਮਾਨ ਅਤੇ ਬਾਕੀ ਆਗੂਆਂ ਨੇ ਕਿਹਾ ਕਿ ਦਿੱਲੀ ਵਿਚ ਜੋ ਆਮ ਆਦਮੀ ਪਾਰਟੀ ਨੇ ਚੋਣ ਜਿੱਤਿਆ ਹੈ ਅਤੇ ਜੋ ਅਰਵਿੰਦ ਕੇਜਰੀਵਾਲ ਦੀ ਸਰਕਾਰ ਬਣੀ ਹੈ, ਇਸ ਦਾ ਸੁਨੇਹਾ ਪੂਰੇ ਦੇਸ਼ ਅੰਦਰ ਗਿਆ ਹੈ। ਇਸ ਸਮੇਂ ਕੰਮ ਦੀ ਰਾਜਨੀਤੀ ਨੂੰ ਲੈ ਕੇ ਲੋਕਾਂ ਵਿੱਚ ਉਤਸ਼ਾਹ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.