ETV Bharat / state

Governor Controversy: ਰਾਜਪਾਲ ਤੇ ਸੀਐਮ ਮਾਨ ਹੋਏ ਆਹਮੋ-ਸਾਹਮਣੇ, ਭਖੀ ਸਿਆਸਤ - ਪੰਜਾਬ ਦੇ ਗਵਰਨਰ ਦੀ ਚਿੱਠੀ

ਪੰਜਾਬ ਦੇ ਗਵਰਨਰ ਦੀ ਚਿੱਠੀ ਅਤੇ ਉਸ ਚਿੱਠੀ ਤੋਂ ਬਾਅਦ ਕੀਤੇ ਗਏ ਸੀਐੱਮ ਮਾਨ ਦੇ ਟਵੀਟ ਉੱਤੇ ਲਗਾਤਾਰ ਸਿਆਸਤ ਭਖ ਰਹੀ ਹੈ। ਹੁਣ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਗਵਰਨਰ ਨੂੰ ਜਵਾਬ ਦਿੱਤੇ ਹਨ। ਦੂਜੇ ਪਾਸੇ ਭਾਜਪਾ ਅਤੇ ਕਾਂਗਰਸ ਦੇ ਬੁਲਾਰਿਆਂ ਨੇ ਵੀ ਇਸ ਮੁੱਦੇ ਉੱਤੇ ਆਪਣੇ ਪ੍ਰਤੀਕਰਮ ਦਿੱਤੇ ਹਨ।

Aam Aadmi Party replied to the Governor's questions
Governor Controversy : ਫਿਰ ਖੜਕ ਰਹੀ ਆਮ ਆਦਮੀ ਤੇ ਭਾਜਪਾ ਵਿਚਾਲੇ, ਪੜ੍ਹੋ ਕਿਵੇਂ ਹੋ ਰਹੇ ਸ਼ਬਦੀ ਹਮਲੇ
author img

By

Published : Feb 14, 2023, 12:41 PM IST

Governor Controversy : ਫਿਰ ਖੜਕ ਰਹੀ ਆਮ ਆਦਮੀ ਪਾਰਟੀ ਤੇ ਭਾਜਪਾ ਵਿਚਾਲੇ, ਪੜ੍ਹੋ ਕਿਵੇਂ ਹੋ ਰਹੇ ਸ਼ਬਦੀ ਹਮਲੇ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਲਿਖੇ ਪੱਤਰ ‘ਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਜਿਸ ਤਰ੍ਹਾਂ ਮਾਨਯੋਗ ਰਾਜਪਾਲ ਹਰ ਰੋਜ ਚੁਣੀ ਹੋਈ ਸਰਕਾਰ ਦੇ ਕੰਮਕਾਜ ‘ਚ ਦਖਲਅੰਦਾਜ਼ੀ ਕਰ ਰਹੇ ਹਨ, ਇਹ ਸੰਵਿਧਾਨਕ ਤੌਰ 'ਤੇ ਚੰਗੇ ਇਸ਼ਾਰੇ ਨਹੀਂ ਹਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਪ੍ਰਿੰਸੀਪਲਾਂ ਨੂੰ ਦੁਨੀਆ ਦੇ ਸਰਵੋਤਮ ਮਾਡਲ ਵਾਲੇ ਦੇਸ਼ ਸਿੰਗਾਪੁਰ ਭੇਜਿਆ ਹੈ ਤਾਂ ਉਸ ਵਿੱਚ ਅਸੀਂ ਕੀ ਗੁਨਾਹ ਕੀਤਾ ਹੈ।

ਭਾਜਪਾ ਦੇ ਗਰੀਬ ਵਿਰੋਧੀ ਹੋਣ ਦੇ ਇਲਜ਼ਾਮ: ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਰਾਜਪਾਲ ਰਾਹੀਂ ਸਰਕਾਰ ਦੇ ਕੰਮ ਵਿੱਚ ਦਖ਼ਲਅੰਦਾਜ਼ੀ ਕਰ ਰਹੀ ਹੈ, ਚਾਹੇ ਉਹ ਪੰਜਾਬ ਦੀ ਗੱਲ ਹੋਵੇ ਜਾਂ ਦਿੱਲੀ ਦੀ। ਇਸ ਨਾਲ ਸਾਬਤ ਹੁੰਦਾ ਹੈ ਕਿ ਭਾਜਪਾ ਨਹੀਂ ਚਾਹੁੰਦੀ ਕਿ ਗਰੀਬ ਲੋਕਾਂ ਦੇ ਬੱਚੇ ਸਿੱਖਿਆ ਦੇ ਖੇਤਰ ਵਿੱਚ ਅੱਗੇ ਆਉਣ। ਇਸ ਦੇ ਨਾਲ ਹੀ ਭਾਜਪਾ ਰਾਜਪਾਲ ਰਾਹੀਂ ਪੰਜਾਬ ਸਰਕਾਰ ਵਿਰੁੱਧ ਸਾਜ਼ਿਸ਼ ਰਚ ਰਹੀ ਹੈ। ਕੰਗ ਨੇ ਕਿਹਾ ਕਿ ਅਸੀਂ ਰਾਜਪਾਲ ਨੂੰ ਅਪੀਲ ਕਰਦੇ ਹਾਂ ਕਿ ਤੁਸੀਂ ਅਦਾਲਤ ਦੇ ਹੁਕਮਾਂ ਤੋਂ ਬਿਨਾਂ ਅਤੇ ਮੁਕੱਦਮੇ ਤੋਂ ਬਿਨਾਂ ਕਿਸੇ ਨੂੰ ਮੁਲਜ਼ਮ ਕਿਵੇਂ ਠਹਿਰਾ ਸਕਦੇ ਹੋ। ਕੀ ਤੁਹਾਨੂੰ ਕਾਨੂੰਨੀ ਪ੍ਰਕਿਰਿਆ ਅਤੇ ਮਾਣਯੋਗ ਅਦਾਲਤਾਂ ਵਿੱਚ ਵਿਸ਼ਵਾਸ ਨਹੀਂ ਹੈ। ਕੰਗ ਨੇ ਕਿਹਾ ਕਿ ਤੁਸੀਂ ਕੌਣ ਹੋ ਕਿਸੇ ਮੁਲਜ਼ਮ ਨੂੰ ਦੋਸ਼ੀ ਠਹਿਰਾਉਣ ਵਾਲੇ।

ਰਾਜਪਾਲ ਦਾ ਅਪਮਾਨ ਨਿੰਦਣਯੋਗ: ਉੱਧਰ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਵੱਲੋਂ ਰਾਜਪਾਲ 'ਤੇ ਸ਼ਬਦੀ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕਿ ਮੁੱਖ ਮੰਤਰੀ ਨੇ ਰਾਜਪਾਲ ਦਾ ਅਪਮਾਨ ਕੀਤਾ ਹੈ ਜੋ ਨਿੰਦਣਯੋਗ ਹੈ। ਅਸੀਂ ਭਾਜਪਾ ਪੰਜਾਬ ਦੀ ਤਰਫੋਂ ਇਸ ਦੀ ਹੋਰ ਵੀ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ। ਰਾਜਪਾਲ ਰਾਜ ਦਾ ਸੰਵਿਧਾਨਕ ਮੁਖੀ ਹੁੰਦਾ ਹੈ। ਜਿਸ ਤਰੀਕੇ ਨਾਲ ਪੰਜਾਬ ਵਿੱਚ ਇਨ੍ਹੀਂ ਦਿਨੀਂ ਨਸ਼ੇ ਦਾ ਬੋਲਬਾਲਾ ਚੱਲ ਰਿਹਾ ਹੈ, ਜਿਸ ਤਰ੍ਹਾਂ ਨਾਲ ਲੁੱਟ-ਖੋਹ ਤੇ ਕਤਲ ਹੋ ਰਹੇ ਹਨ ਅਤੇ ਇਹ ਧੰਦਾ ਵੀ ਪੰਜਾਬ ਤੋਂ ਬਾਹਰ ਜਾ ਰਿਹਾ ਹੈ।

ਇਹ ਵੀ ਪੜ੍ਹੋ: Terrorist attack alert: ਅੱਤਵਾਦੀਆਂ ਦੇ ਨਿਸ਼ਾਨੇ ਉੱਤੇ ਪੰਜਾਬ ਦੇ ਨੌਜਵਾਨ, ਰਚੀ ਜਾ ਰਹੀ ਹੈ ਨਵੀਂ ਸਾਜ਼ਿਸ਼, ਅਲਰਟ ਜਾਰੀ

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਭਾਰਤ ਦੇ ਰਾਜਾਂ ਵਿੱਚ ਪੰਜਾਬ ਸਰਕਾਰ ਰਾਜ ਦੇ ਖਜ਼ਾਨੇ ਨੂੰ ਲੁੱਟ ਰਹੀ ਹੈ। ਜੇਕਰ ਰਾਜਪਾਲ ਇਸ ਸਬੰਧ ਵਿੱਚ ਕੋਈ ਸਵਾਲ ਪੁੱਛ ਰਿਹਾ ਹੈ ਤਾਂ ਮੁੱਖ ਮੰਤਰੀ ਦਾ ਫਰਜ਼ ਬਣਦਾ ਹੈ ਕਿ ਉਹ ਇਸ ਬਾਰੇ ਰਾਜਪਾਲ ਨੂੰ ਜਾਣੂ ਕਰੇ। ਇਹ ਕੋਈ ਜਵਾਬ ਨਹੀਂ ਹੈ ਕਿ ਮੈਂ ਚੁਣਿਆ ਹੋਇਆ ਮੁੱਖ ਮੰਤਰੀ ਹਾਂ, ਇਸ ਲਈ ਮੈਂ ਕੋਈ ਜਵਾਬ ਨਹੀਂ ਦੇਵਾਂਗਾ। ਰਾਜਨੀਤੀ ਵਿੱਚ ਅਤੇ ਸੰਵਿਧਾਨ ਵਿੱਚ, ਜੋ ਚੁਣੇ ਜਾਂਦੇ ਹਨ, ਉਹ ਮੁੱਖ ਮੰਤਰੀ ਬਣਦੇ ਹਨ, ਪਰ ਤੁਹਾਨੂੰ ਰਾਜਪਾਲ ਦੀ ਮਰਿਆਦਾ ਦਾ ਖਿਆਲ ਰੱਖਣਾ ਚਾਹੀਦਾ ਹੈ ਅਤੇ ਉਸ ਮਰਿਆਦਾ ਦੀ ਉਲੰਘਣਾ ਨਹੀਂ ਕਰਨੀ ਚਾਹੀਦੀ, ਤੁਸੀਂ ਉਸ ਮਰਿਆਦਾ ਦੀ ਉਲੰਘਣਾ ਕੀਤੀ ਹੈ।

ਜਾਣਬੁੱਝ ਕੇ ਪੈਦਾ ਕੀਤਾ ਜਾ ਰਿਹਾ ਟਕਰਾਅ: ਇਸੇ ਮੁੱਦੇ ਉੱਤੇ ਕਾਂਗਰਸ ਦੇ ਬੁਲਾਰੇ ਕੰਵਰ ਹਰਪ੍ਰੀਤ ਸਿੰਘ ਨੇ ਵੀ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਾ ਟਕਰਾਅ ਹੋ ਰਿਹਾ ਹੈ, ਇਹ ਕਾਫੀ ਗੰਭੀਰ ਮੁੱਦਾ ਹੈ। ਉਨ੍ਹਾਂ ਕਿਹਾ ਕਿ ਸੀਐੱਮ ਮਾਨ ਨੇ ਜਿਸ ਤਰ੍ਹਾਂ ਟਵੀਟ ਕਰਕੇ ਕੋਰਾ ਜਵਾਬ ਦਿੱਤਾ ਹੈ, ਇਹ ਠੀਕ ਨਹੀਂ ਹੈ। ਇਹ ਬਹੁਤ ਹੀ ਮੰਦਭਾਗਾ ਹੈ। ਕੰਵਰ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਜੋ ਕਰ ਰਹੀਆਂ ਹਨ, ਇਹ ਕਦੇ ਨਹੀਂ ਦੇਖਿਆ। ਇਹ ਇਸ ਤਰ੍ਹਾਂ ਲੱਗ ਰਿਹਾ ਹੈ ਜਿਵੇਂ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.