ETV Bharat / state

ਬਿਜਲੀ ਸਮਝੌਤਾ ਰੱਦ ਕਰਨ ਲਈ ਸਪੀਕਰ ਨੂੰ ਮਿਲਿਆ ‘ਆਪ’ ਦਾ ਵਫ਼ਦ - AAP delegation meets Speaker

ਪਿਛਲੀ ਬਾਦਲ ਸਰਕਾਰ ਸਮੇਂ ਨਿੱਜੀ ਥਰਮਲ ਪਲਾਂਟਾਂ ਨਾਲ ਹੋਏ ਇਕਪਾਸੜ ਸਮਝੌਤੇ ਰੱਦ ਕਰਵਾਉਣ ਲਈ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਵਫਦ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਮਿਲਿਆ।

ਆਪ ਦਾ ਵਫ਼ਦ ਸਪੀਕਰ ਨੂੰ ਮਿਲਿਆ
ਆਪ ਦਾ ਵਫ਼ਦ ਸਪੀਕਰ ਨੂੰ ਮਿਲਿਆ
author img

By

Published : Jan 16, 2020, 9:31 AM IST

ਚੰਡੀਗੜ੍ਹ: ਪਿਛਲੀ ਬਾਦਲ ਸਰਕਾਰ ਸਮੇਂ ਨਿੱਜੀ ਥਰਮਲ ਪਲਾਂਟਾਂ ਨਾਲ ਹੋਏ ਇਕਪਾਸੜ ਸਮਝੌਤੇ ਰੱਦ ਕਰਵਾਉਣ ਲਈ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਵਫਦ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਮਿਲਿਆ। ਆਪ ਵਫਦ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ ਕਰਕੇ ਪ੍ਰਾਈਵੇਟ ਮੈਂਬਰ ਬਿੱਲ 'ਦਾ ਪੰਜਾਬ ਟਰਮੀਨੇਸ਼ਨ ਆਫ਼ ਪਾਵਰ ਪਰਚੇਜ ਐਗਰੀਮੈਂਟ ਵਿਦ 3 ਆਈ.ਪੀ. ਪੀਜ਼ ਬਿੱਲ 2020' ਨੂੰ ਵਿਧਾਨ ਸਭਾ 'ਚ ਪੇਸ਼ ਕਰਨ ਦੀ ਇਜਾਜ਼ਤ ਮੰਗੀ ਹੈ। ਇਸ ਤੋਂ ਇਲਾਵਾ ਪੀਪੀਏਜ਼ ਰੱਦ ਕਰਨ ਦੀ ਇਸ ਮੰਗ ਨੂੰ ਲੈ ਕੇ ਇੱਕ 'ਧਿਆਨ ਦਿਵਾਊ' ਵੱਖਰੇ ਤੌਰ 'ਤੇ ਸਪੀਕਰ ਨੂੰ ਸੌਪਿਆ ਗਿਆ।

ਵੇਖੋ ਵੀਡੀਓ

ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਅਤੇ ਅਰੋੜ ਅਰੋੜਾ ਦੀ ਅਗਵਾਈ ਵਾਲੇ ਵਫਦ ਨੇ ਇਸ ਸਬੰਧੀ ਵਿਧਾਨ ਸਭਾ ਵਿਚ ਮਤਾ ਪਾਸ ਕਰਨ ਦੀ ਮੰਗ ਕੀਤੀ ਤਾਂ ਕਿ ਸੂਬੇ ਦੇ ਲੋਕਾਂ ਨੂੰ ਹੱਦੋਂ ਵੱਧ ਮਹਿੰਗੀ ਬਿਜਲੀ ਤੋਂ ਰਾਹਤ ਮਿਲ ਸਕੇ।

ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀਆਂ ਵੱਲੋਂ ਮਹਿੰਗੀ ਬਿਜਲੀ ਨੂੰ ਲੈ ਕੇ ਰਾਜਪਾਲ ਨੂੰ ਮੈਮੋਰੰਡਮ ਸੌਂਪੇ ਜਾਣ ਨੂੰ ਮਗਰਮੱਛ ਦੇ ਹੰਝੂ ਕਰਾਰ ਦਿੰਦੇ ਹੋਏ ਕਿਹਾ ਕਿ ਸੁਖਬੀਰ ਨੇ ਹੀ ਸਰਕਾਰੀ ਥਰਮਲ ਪਲਾਂਟ ਬੰਦ ਕਰਕੇ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਮਿਲ ਕੇ ਪੰਜਾਬ ਵਿਚ ਬਿਜਲੀ ਮਾਫ਼ੀਆ ਪੈਦਾ ਕੀਤਾ ਸੀ।

ਇਹ ਵੀ ਪੜੋ: ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਇਜਲਾਸ ਅੱਜ ਤੋਂ ਸ਼ੁਰੂ

ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਚੋਣ ਮੈਨੀਫੈਸਟੋ 'ਚ ਮਾਰੂ ਬਿਜਲੀ ਸਮਝੌਤਿਆਂ ਨੂੰ ਸਰਕਾਰ ਬਣਨ 'ਤੇ ਰੱਦ ਕਰਨ ਦਾ ਵਾਅਦ ਕੀਤਾ ਸੀ ਪਰ ਕਾਂਗਰਸ ਦੀ ਸਰਕਾਰ ਬਣਿਆ 3 ਸਾਲ ਹੋ ਚੁੱਕੇ ਹਨ ਨਾ ਸਮਝੌਤੇ ਰੱਦ ਕੀਤੇ ਅਤੇ ਨਾ ਹੀ ਆਡਿਟ ਕਰਵਾ ਕੇ ਇਨ੍ਹਾਂ ਨੂੰ ਮੁੜ ਵਿਚਾਰਨ ਲਈ ਕੋਈ ਕਦਮ ਚੁੱਕਿਆ ਗਿਆ। ਅਮਨ ਅਰੋੜਾ ਨੇ ਕਿਹਾ ਹੁਣ ਪੰਜਾਬ ਦੇ ਸਾਰੇ ਵਿਧਾਇਕਾਂ ਲਈ ਇਹ ਪਰਖ ਦੀ ਘੜੀ ਹੈ ਕਿ ਉਹ ਲੋਕਾਂ ਦੀ ਗੱਲ ਕਰਨਗੇ ਜਾਂ ਪ੍ਰਾਈਵੇਟ ਥਰਮਲ ਪਲਾਂਟਾਂ ਦੇ ਹਿੱਤ ਪੂਰਨਗੇ।

Intro:ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਪੰਜਾਬ ਦੇ ਸਪੀਕਰ ਰਾਣਾ ਕੇ ਪੀ ਨੂੰ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਮੁਲਾਕਾਤ ਕੀਤੀ ਲੀਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਚੀਮਾ ਦੀ ਅਤੇ ਅਮਨ ਅਰੋੜਾ ਦੀ ਅਗਵਾਈ ਵਿੱਚ ਵਿਧਾਇਕਾਂ ਅਤੇ ਹੋਰ ਲੀਡਰਾਂ ਨੇ ਸਪੀਕਰ ਨਾਲ ਮੁਲਾਕਾਤ ਕੀਤੀ ਇਸ ਮੁਲਾਕਾਤ ਦੇ ਵਿੱਚ ਉਨ੍ਹਾਂ ਵੱਲੋਂ ਪ੍ਰਾਈਵੇਟ ਮੈਂਬਰ ਬਿੱਲ ਦਾ ਪੰਜਾਬ ਟਰਮੀਨੇਸ਼ਨ ਆਫ ਪਾਵਰ ਪਰਚੇਜ਼ ਐਗਰੀਮੈਂਟ ਵਿਧੀ ਆਈ ਪੀ ਪੀਜ਼ ਬਿੱਲ 2020 ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਇਜਾਜ਼ਤ ਮੰਗੀ ਗਈ ਇਸ ਤੋਂ ਇਲਾਵਾ ਪੀ ਪੀ ਇਸ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ ਗਈ ਜਿਸ ਨੂੰ ਲੈ ਕੇ ਇੱਕ ਧਿਆਨ ਦਵਾਊ ਨੋਟਿਸ ਵੀ ਦਿੱਤਾ ਗਿਆ

Body:ਇਸ ਬਾਰੇ ਬੋਲਦੇ ਹੋਏ ਆਮ ਆਦਮੀ ਪਾਰਟੀ ਦੇ ਨੇਤਾ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਸੀ ਉਸ ਵਿਚ ਇਹ ਕਿਹਾ ਗਿਆ ਸੀ ਕਿ ਬਿਜਲੀ ਖ਼ਰੀਦ ਸਮਝੌਤਿਆਂ ਨੂੰ ਰੱਦ ਕੀਤਾ ਜਾਵੇਗਾ ਪਰ ਕਾਂਗਰਸ ਸਰਕਾਰ ਬਣੇ ਨੂੰ ਤਿੰਨ ਸਾਲ ਦਾ ਸਮਾਂ ਹੋ ਚੁੱਕਿਆ ਅਜੇ ਤੱਕ ਉਨ੍ਹਾਂ ਸਮਝੌਤਿਆਂ ਨੂੰ ਰੱਦ ਤਾਂ ਕੀ ਕਰਨਾ ਸੀ ਪਰ ਬਿਜਲੀ ਦੀਆਂ ਦਰਾਂ ਦੇ ਵਿੱਚ ਲਗਾਤਾਰ ਵਾਧਾ ਕੀਤਾ ਜਾਂਦਾ ਰਿਹਾ ਉਨ੍ਹਾਂ ਕਿਹਾ ਕਿ ਅਗਰ ਕੈਪਟਨ ਸਰਕਾਰ ਤੁਰੰਤ ਪ੍ਰਭਾਵ ਨਾਲ ਪਾਣੀਆਂ ਦਾ ਕੀਤਾ ਹੋਇਆ ਸਮਝੌਤਾ ਰੱਦ ਕਰ ਸਕਦੀ ਹੈ ਤਾਂ ਬਿਜਲੀ ਦਾ ਸਮਝੌਤਾ ਰੱਦ ਕਿਉਂ ਨਹੀਂ ਕਰ ਸਕਦੀ ਉਨ੍ਹਾਂ ਕਿਹਾ ਕਿ ਅਗਰ ਉਨ੍ਹਾਂ ਦੇ ਵੱਲੋਂ ਦਿੱਤਾ ਇਹ ਬਿੱਲ ਸੰਸਦ ਵਿੱਚ ਪੇਸ਼ ਹੋ ਕੇ ਪਾਸ ਹੋ ਜਾਂਦਾ ਹੈ ਤਾਂ ਪੰਜਾਬ ਵਿੱਚ ਸਸਤੀ ਬਿਜਲੀ ਆਉਣ ਤੋਂ ਕੋਈ ਵੀ ਰੋਕ ਨਹੀਂ ਸਕਦਾ ਪਰ ਅਗਰ ਇਸ ਨੂੰ ਪੇਸ਼ ਨਹੀਂ ਕੀਤਾ ਜਾਂਦਾ ਤਾਂ ਇਸ ਨਾਲ ਸਾਫ ਹੋ ਜਾਵੇਗਾ ਕਿ ਕਾਂਗਰਸ ਪਾਰਟੀ ਨਹੀਂ ਚਾਂਦੀ ਕਿ ਪੰਜਾਬ ਦੀ ਜਨਤਾ ਸਸਤੀ ਬਿਜਲੀ ਲੈ ਸਕੇ

Conclusion:ਅਮਨ ਅਰੋੜਾ ਨੇ ਇੱਥੋਂ ਤੱਕ ਦਾਅਵਾ ਕੀਤਾ ਕਿ ਅਗਰ ਉਨ੍ਹਾਂ ਵੱਲੋਂ ਸਟੱਡੀ ਕੀਤੇ ਗਏ ਬਿੰਦੂਆਂ ਤੇ ਸਰਕਾਰ ਗੌਰ ਕਰੇਗੀ ਤਾਂ ਜਿਹੜੇ ਪ੍ਰਾਈਵੇਟ ਕੰਪਨੀਆਂ ਤੋਂ ਬਿਜਲੀ ਲਈ ਜਾ ਰਹੀ ਹੈ ਉਹ ਸਰਕਾਰ ਦੇ ਪੈਰਾਂ ਵਿੱਚ ਗੋਡੇ ਟੇਕਣ ਨੂੰ ਮਜ਼ਬੂਰ ਹੋ ਜਾਵੇਗੀ ਇਸ ਦੇ ਨਾਲ ਹੀ ਆਪ ਵੱਲੋਂ ਪੇਸ਼ ਕੀਤੇ ਇਸ ਬਿੱਲ ਦੇ ਵਿੱਚ ਬਾਦਲ ਅਤੇ ਭਾਜਪਾ ਉਨ੍ਹਾਂ ਦਾ ਸਮਰਥਨ ਕਰਦੇ ਨੇ ਤਾਂ ਇਸ ਤੋਂ ਇਹ ਜ਼ਾਹਰ ਹੋਵੇਗਾ ਕਿ ਉਹ ਵੀ ਪੰਜਾਬ ਨੂੰ ਵੱਧ ਦੀ ਬਿਜਲੀ ਦਰਾਂ ਤੋਂ ਬਚਾਉਣਾ ਚਾਹੁੰਦੇ ਨੇ
ETV Bharat Logo

Copyright © 2025 Ushodaya Enterprises Pvt. Ltd., All Rights Reserved.