ETV Bharat / state

Navjot Sidhu Security: ਨਵਜੋਤ ਸਿੱਧੂ ਨੂੰ ਝਟਕਾ, ਸਰਕਾਰ ਨੇ ਘਰ ਦੀ ਸੁਰੱਖਿਆ ਵਿੱਚ ਕੀਤੀ ਕਟੌਤੀ - Government cuts in home security

ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਦੇ ਘਰ ਦੀ ਸੁਰੱਖਿਆ ਵਿੱਚ ਤਾਇਨਾਤ ਸੁਰੱਖਿਆ ਕਰਮੀ ਵਾਪਸ ਬੁਲਾਏ ਲਏ ਹਨ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨੇ ਸੁਰੱਖਿਆ ਵਿੱਚ ਕਟੌਤੀ ਕਰਦਿਆਂ ਚਾਰ ਸੁਰੱਖਿਆ ਕਰਮੀ ਹਟਾ ਦਿੱਤੇ ਹਨ।

AAP government removed Navjot Sidhu house security
Navjot Sidhu Security: ਨਵਜੋਤ ਸਿੱਧੂ ਨੂੰ ਝਟਕਾ, ਸਰਕਾਰ ਨੇ ਘਰ ਦੀ ਸੁਰੱਖਿਆ ਵਿੱਚ ਕੀਤੀ ਕਟੌਤੀ
author img

By

Published : Feb 8, 2023, 3:40 PM IST

ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੱਧੂ ਦੇ ਘਰ ਦੀ ਸੁਰੱਖਿਆ ਵਿੱਚ ਸੂਬਾ ਸਰਕਾਰ ਨੇ ਕਟੌਤੀ ਕਰ ਦਿੱਤੀ ਹੈ। ਸਰਕਾਰ ਨੇ ਇਹ ਫੈਸਲਾ ਲੈਂਦਿਆਂ ਨਵਜੋਤ ਸਿੱਧੂ ਦੇ ਘਰ ਦੀ ਸੁਰੱਖਿਆ ਵਿੱਚ ਲੱਗੇ ਸੁਰੱਖਿਆ ਕਰਮਚਾਰੀ ਵਾਪਸ ਸੱਦ ਲਏ ਹਨ। ਇਸ ਕਟੌਤੀ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛਿੜ ਗਈ ਹੈ।

ਚਾਰ ਸੁਰੱਖਿਆ ਕਰਮੀ ਵਾਪਸ ਬੁਲਾਏ: ਦਰਅਸਲ ਨਵਜੋਤ ਸਿੱਧੂ ਇਸ ਵੇਲੇ ਇਕ ਰੋਡ ਰੇਜ਼ ਦੇ ਮਾਮਲੇ ਪਟਿਆਲਾ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਸਿੱਧੂ ਦੀ ਜਲਦ ਰਿਹਾਈ ਹੋਣ ਵਾਲੀ ਹੈ, ਪਰ ਰਿਹਾਈ ਤੋਂ ਪਹਿਲਾਂ ਹੀ ਇਸ ਤਰ੍ਹਾਂ ਘਰ ਦੀ ਸੁਰੱਖਿਆ ਘਟਾ ਦੇਣ ਤੋਂ ਬਾਅਦ ਵੱਡੇ ਸਵਾਲ ਉੱਠ ਰਹੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਰਿਹਾਇਸ਼ ਉੱਪਰ ਤਾਇਨਾਤ ਕੀਤੇ ਗਏ ਚਾਰ ਸੁਰੱਖਿਆ ਕਰਮੀਆਂ ਨੂੰ ਵਾਪਿਸ ਬੁਲਾ ਲਿਆ ਗਿਆ ਹੈ। ਇਹ ਸੁਰੱਖਿਆ ਮੁਲਾਜ਼ਮ ਨਵਜੋਤ ਸਿੱਧੂ ਦੇ ਪਟਿਆਲਾ ਵਾਲੇ ਘਰ ਵਿੱਚ ਤਾਇਨਾਤ ਸਨ।

ਛੇਤੀ ਹੋ ਸਕਦੀ ਹੈ ਰਿਹਾਈ : ਸਿੱਧੂ ਦੀ ਰਿਹਾਈ ਨੂੰ ਲੈ ਕੇ ਵੀ ਲੰਬੀ ਜੱਦੋਜਹਿਦ ਰਹੀ ਹੈ। ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਦੀ ਰਿਹਾਈ 26 ਜਨਵਰੀ ਨੂੰ ਹੋਵੇਗੀ। ਪਰ ਬਾਅਦ ਵਿੱਚ ਇਸ ਤਰ੍ਹਾਂ ਨਹੀਂ ਹੋ ਸਕਿਆ। ਕਈ ਥਾਂਈਂ ਉਨ੍ਹਾਂ ਦੀ ਰਿਹਾਈ ਦੇ ਸਵਾਗਤੀ ਬੋਰਡ ਵੀ ਲੱਗੇ। ਉਨ੍ਹਾਂ ਦੀ ਰਿਹਾਈ ਨਾ ਹੋਣ ਕਰਕੇ ਸਿਆਸੀ ਆਗੂਆਂ ਦੇ ਨਾਲ ਨਾਲ ਲੋਕਾਂ ਵਿੱਚ ਵੀ ਕਈ ਤਰ੍ਹਾਂ ਦੀ ਚਰਚਾ ਹੋਈ ਹੈ. ਇਸ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ ਅਤੇ ਮਹਿੰਦਰ ਸਿੰਘ ਕੇਪੀ ਨੇ ਪੰਜਾਬ ਸਰਕਾਰ ਸਮੇਤ ਆਪਣੀ ਪਾਰਟੀ ਦੇ ਆਗੂਆਂ ਨੂੰ ਸਵਾਲ ਕੀਤੇ ਹਨ।

ਇਹ ਵੀ ਪੜ੍ਹੋ: Campaign against drugs: ਇਸ ਜ਼ਿਲ੍ਹੇ ਦੇ ਪਿੰਡ ਨੂੰ ਐਲਾਨਿਆ ਗਿਆ ਪੂਰੀ ਤਰ੍ਹਾਂ ਨਸ਼ਾ ਮੁਕਤ, ਡੀਜੀਪੀ ਨੇ ਲੋਕਾਂ ਦੇ ਸਾਥ ਲਈ ਕੀਤਾ ਧੰਨਵਾਦ

ਜੇਲ੍ਹ ਵਿੱਚ ਬੰਦ ਨੇ ਸਿੱਧੂ: ਨਵਜੋਤ ਸਿੱਧੂ 34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਸਿੱਧੂ ਇਸ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਮਈ-2022 ਵਿੱਚ ਜੇਲ੍ਹ ਗਏ ਸਨ। ਜੇਲ੍ਹ ਜਾਣ ਤੋਂ ਪਹਿਲਾਂ ਸਿੱਧੂ ਕੋਲ Z+ ਸੁਰੱਖਿਆ ਸੀ ਅਤੇ 16 ਜਵਾਨ ਹਮੇਸ਼ਾ ਉਨ੍ਹਾਂ ਦੇ ਨਾਲ ਤਾਇਨਾਤ ਸਨ। ਸਿੱਧੂ ਦੇ ਜੇਲ੍ਹ ਜਾਣ ਤੋਂ ਬਾਅਦ ਵੀ ਇਨ੍ਹਾਂ ਵਿੱਚੋਂ ਕੁਝ ਜਵਾਨ ਉਨ੍ਹਾਂ ਦੀ ਅੰਮ੍ਰਿਤਸਰ-ਪਟਿਆਲਾ ਕੋਠੀ ਵਿੱਚ ਤਾਇਨਾਤ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.