ਚੰਡੀਗੜ੍ਹ ਡੈਸਕ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੇ ਖਿਲਾਫ਼ ਇਲਜਾਮ ਲੱਗਾ ਹੈ ਕਿ ਰਾਘਵ ਚੱਢਾ ਨੇ ਦਿੱਲੀ ਸੇਵਾ ਬਿੱਲ 'ਤੇ ਪ੍ਰਸਤਾਵਿਤ ਸਿਲੈਕਟ ਕਮੇਟੀ ਵਿੱਚ ਸਹਿਮਤੀ ਤੋਂ ਬਿਨਾਂ ਹੀ ਮਤੇ 'ਚ ਨਾਂ ਪਾਇਆ ਹੈ। ਲੰਘੇ ਦਿਨ ਵੀ ਰਾਘਵ ਚੱਢਾ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਇਲਜਾਮ ਲਾਏ ਗਏ ਸਨ ਕਿ ਭਾਰਤੀ ਜਨਤਾ ਪਾਰਟੀ ਉਨ੍ਹਾਂ 'ਤੇ ਝੂਠੇ ਮਾਮਲੇ ਪਾ ਕੇ ਉਨ੍ਹਾਂ ਦੀ ਮੈਂਬਰਸ਼ਿਪ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸੇ ਲਈ ਇਹ ਸਾਜਿਸ਼ ਰਚੀ ਗਈ ਹੈ।
ਰਾਘਵ ਚੱਢਾ ਉੱਤੇ ਲੱਗੇ ਸੀ ਇਲਜ਼ਾਮ : ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਸੰਸਦ ਮੈਂਬਰ ਰਾਘਵ ਚੱਢਾ 'ਤੇ ਇਲਜ਼ਾਮ ਲਾਏ ਗਏ ਸਨ ਕਿ ਰਾਘਵ ਚੱਢਾ ਨੇ ਮਤੇ ਵਿੱਚ ਬਿਨਾਂ ਮਨਜ਼ੂਰੀ ਦੇ MPs ਦਾ ਨਾਂ ਪਾਇਆ ਹੈ। ਹਾਲਾਂਕਿ ਰਾਘਵ ਚੱਢਾ ਨੇ ਕਿਹਾ ਸੀ ਕਿ ਅਜਿਹਾ ਕੁੱਝ ਵੀ ਨਹੀਂ ਕੀਤਾ ਗਿਆ ਹੈ ਅਤੇ ਰਾਜ ਸਭਾ ਦੀ ਨਿਯਮਵਲੀ ਦੇ ਮੁਤਾਬਿਕ ਹੀ ਮੈਂਬਰ ਦਾ ਨਾਂ ਪ੍ਰਸਤਾਵਿਤ ਹੋ ਸਕਦਾ ਹੈ ਅਤੇ ਕੋਈ ਵੀ ਮੈਂਬਰ ਨਾਂ ਪ੍ਰਸਤਾਵਿਤ ਕਰ ਸਕਦਾ ਹੈ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਪੇਪਰ ਦਿਖਾਇਆ ਜਾਵੇ, ਜਿਸ ਵਿੱਚ ਇਹ ਦਸਤਖ਼ਤ ਹਨ। ਹਾਲਾਂਕਿ ਉਹ ਆਪਣੀ ਗੱਲ ਉੱਤੇ ਅੜੇ ਹੋਏ ਹਨ।
- ਪੰਜਾਬ 'ਚ ਹੜ੍ਹਾਂ ਨਾਲ ਤਬਾਹੀ ਦੇ ਹੋਸ਼ ਉਡਾਉਣ ਵਾਲੇ ਅੰਕੜੇ ਆਏ ਸਾਹਮਣੇ ! ਮੁੱਖ ਸਕੱਤਰ ਨੇ ਕੇਂਦਰ ਤੋਂ ਮੁਆਵਜ਼ੇ ਦੇ ਨਿਯਮਾਂ 'ਚ ਤਬਦੀਲੀ ਦੀ ਕੀਤੀ ਮੰਗ
- ਗੁਰਪਤਵੰਤ ਪੰਨੂੰ ਦੀ ਭੜਕਾਊ ਵੀਡੀਓ ਤੋਂ ਬਾਅਦ ਪੰਨੂੂੰ ਦੇ ਘਰ 'ਤੇ ਤਿਰੰਗਾ ਲਹਿਰਾਉਣ ਪਹੁੰਚਿਆ ਗੁਰਸਿਮਰਨ ਮੰਡ, ਚੰਡੀਗੜ੍ਹ ਪੁਲਿਸ ਨੇ ਰੋਕਿਆ
- Gram Panchayats of Punjab: ਸੂਬੇ 'ਚ ਪੰਚਾਇਤਾਂ ਹੋਈਆਂ ਭੰਗ,31 ਦਸੰਬਰ ਤੱਕ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ
ਜ਼ਿਕਰਯੋਗ ਹੈ ਕਿ ਇਹ ਮਾਮਲਾ ਲੰਘੀ 7 ਅਗਸਤ ਦਾ ਹੈ। ਜਾਣਕਾਰੀ ਮੁਤਾਬਿਕ ਰਾਤ 10 ਵਜੇ ਦਿੱਲੀ ਸੇਵਾ ਬਿੱਲ ਰਾਜ ਸਭਾ ਵਿੱਚ ਪਾਸ ਕੀਤਾ ਗਿਆ ਸੀ। ਆਪ ਦੇ ਸਾਂਸਦ ਮੈਂਬਰ ਰਾਘਵ ਚੱਢਾ ਨੇ ਇਸ ਬਿੱਲ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਪ੍ਰਸਤਾਵ ਰੱਖਿਆ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਰਾਘਵ ਚੱਢਾ ਨੇ ਮਤੇ 'ਤੇ 5 ਸੰਸਦ ਮੈਂਬਰਾਂ ਦੇ ਜਾਅਲੀ ਹਸਤਾਖਰ ਕੀਤੇ ਹਨ। ਇਸਦੀ ਜਾਂਚ ਵੀ ਮੰਗੀ ਗਈ ਸੀ।