ETV Bharat / state

SSP ਕੁਲਦੀਪ ਚਹਿਲ ਦੇ ਰਿਲੀਵ ਮਾਮਲੇ 'ਤੇ ਪੰਜਾਬ ਸਰਕਾਰ ਅਤੇ ਕੇਂਦਰ ਵਿੱਚ ਛਿੜਿਆ ਨਵਾਂ ਕਲੇਸ਼ ! - ਐਸਐਸਪੀ ਦੀਆਂ ਸੇਵਾਵਾਂ

ਚੰਡੀਗੜ੍ਹ ਦੇ ਐਸਐਸਪੀ ਕੁਲਦੀਪ ਚਹਿਲ ਵੱਲੋਂ ਅਚਾਨਕ ਤੁਰੰਤ ਪ੍ਰਭਾਵ ਨਾਲ ਰਿਲੀਵ ਲੈਣ ਤੋਂ ਬਾਅਦ ਹੁਣ ਮਨੀਸ਼ਾ ਚੌਧਰੀ ਨੂੰ ਚੰਡੀਗੜ੍ਹ ਦੀ ਐਸਐਸਪੀ ਬਣਾਇਆ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਸਿਆਸਤ ਭਖ ਗਈ ਹੈ। ਜਾਣੋ ਪੂਰਾ ਮਾਮਲਾ

SSP Kuldeep Singh Chehal, AAP Punjab Government on Repatriation of SSP
SSP ਕੁਲਦੀਪ ਚਹਿਲ ਰਿਲੀਵ ਮਾਮਲਾ
author img

By

Published : Dec 14, 2022, 9:51 AM IST

Updated : Dec 14, 2022, 12:30 PM IST

ਭਾਜਪਾ ਆਗੂ ਹਰਜੀਤ ਗਰੇਵਾਲ

ਚੰਡੀਗੜ੍ਹ: ਸਿਟੀ ਬਿਊਟੀਫੁਲ ਚੰਡੀਗੜ੍ਹ ਦੇ ਐਸਐਸਪੀ ਕੁਲਦੀਪ ਚਾਹਲ ਨੂੰ ਆਪਣੇ ਕਾਰਜਕਾਲ ਤੋਂ 9 ਮਹੀਨੇ ਪਹਿਲਾਂ ਅਚਾਨਕ ਤੁਰੰਤ ਪ੍ਰਭਾਵ ਨਾਲ ਰਿਲੀਵ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਦੇ ਮੂਲ ਕੈਡਰ ਪੰਜਾਬ ਭੇਜ ਦਿੱਤਾ ਗਿਆ ਹੈ। ਹੁਣ ਮਨੀਸ਼ਾ ਚੌਧਰੀ ਨੂੰ ਚੰਡੀਗੜ੍ਹ ਦੀ ਐਸਐਸਪੀ ਬਣਾਇਆ ਗਿਆ ਹੈ। ਇਸ ਮੁੱਦੇ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਗੁੱਸਾ ਸੱਤਵੇਂ ਆਸਮਾਨ ਤੇ ਪਹੁੰਚ ਗਿਆ ਹੈ।

"ਗਵਰਨਰ ਦਫ਼ਤਰ ਦੀ ਨਾਜਾਇਜ਼ ਵਰਤੋਂ" : ਆਪ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਬਿਨ੍ਹਾਂ ਸਲਾਹ ਕੀਤੇ ਅਤੇ ਬਿਨ੍ਹਾਂ ਇਤਲਾਹ ਕੀਤੇ ਐਸਐਸਪੀ ਦੀਆਂ ਸੇਵਾਵਾਂ ਖ਼ਤਮ ਕੀਤੀਆਂ ਗਈਆਂ ਹਨ, ਜੋ ਕਿ ਗੈਰ ਸੰਵਧਾਨਿਕ ਹੈ। ਉਨ੍ਹਾਂ ਕਿਹਾ ਕਿ ਗਵਰਨਰ ਦਫ਼ਤਰ ਦੀ ਨਾਜਾਇਜ਼ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਅਧਿਕਾਰਤ ਹੱਕਾਂ ਉੱਤੇ ਦਖਲਅੰਦਾਜੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ।

SSP ਕੁਲਦੀਪ ਚਹਿਲ ਰਿਲੀਵ ਮਾਮਲਾ

ਅਫ਼ਸਰ ਚਹਿਲ ਨੇ 2014 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੀਤਾ ਸੀ ਗ੍ਰਿਫ਼ਤਾਰ: ਦੱਸ ਦੇਈਏ ਕਿ ਚੰਡੀਗੜ੍ਹ ਪੁਲਿਸ ਵਿੱਚ ਏਐਸਆਈ ਦੀ ਨੌਕਰੀ ਛੱਡ ਕੇ ਆਈਪੀਐਸ ਬਣੇ ਚਹਿਲ ਨੇ ਫਰਵਰੀ 2014 ਵਿੱਚ ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਸਮੇਂ ਦੌਰਾਨ ਉਹ ਅਬੋਹਰ (ਪੰਜਾਬ) ਵਿੱਚ ਐਸਪੀ ਦੇ ਅਹੁਦੇ ’ਤੇ ਤਾਇਨਾਤ ਸਨ। ਇਸ ਦੇ ਨਾਲ ਹੀ ਗੈਂਗਸਟਰ ਸ਼ੇਰਾ ਖੁੱਬਣ ਦੇ ਐਨਕਾਊਂਟਰ 'ਚ ਵੀ ਉਸ ਦੀ ਅਹਿਮ ਭੂਮਿਕਾ ਸੀ।

SSP Kuldeep Singh Chehal, AAP Punjab Government on Repatriation of SSP
SSP ਕੁਲਦੀਪ ਚਹਿਲ ਵੱਲੋਂ ਰਿਲੀਵ, ਪੰਜਾਬ ਸਰਕਾਰ ਅਤੇ ਕੇਂਦਰ ਵਿੱਚ ਛਿੜਿਆ ਨਵਾਂ ਕਲੇਸ਼ !

ਮੁੱਖ ਮੰਤਰੀ ਮਾਨ ਨੇ ਲਿਖਿਆ ਪੱਤਰ: ਰਾਜਪਾਲ ਦੇ ਇਸ ਫੈਸਲੇ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਇਤਰਾਜ਼ ਜਤਾਇਆ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਹੈ। ਉਹਨਾਂ ਨੇ ਲਿਖਿਆ ਹੈ ਕਿ ਹੁਣ ਜਦੋਂ ਚੰਡੀਗੜ੍ਹ ਦੇ ਐਸਐਸਪੀ ਦੀ ਨਿਯੁਕਤੀ ਕੀਤੀ ਜਾਵੇ ਤਾਂ ਪੰਜਾਬ ਦੇ ਪੈਨਲ ਵੱਲੋਂ ਹੀ ਐਸਐਸਪੀ ਦੀ ਨਿਯੁਕਤੀ ਕੀਤੀ ਜਾਵੇ। ਤੁਰੰਤ ਪ੍ਰਭਾਵ ਨਾਲ ਚੰਡੀਗੜ੍ਹ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ ਅਹੁਦੇ ਤੋਂ ਹਟਾ ਦਿੱਤਾ ਜਾਵੇ।

ਭਾਜਪਾ ਦਾ ਕਰਾਰਾ ਜਵਾਬ: ਉਧਰ ਭਾਜਪਾ ਆਗੂ ਹਰਜੀਤ ਗਰੇਵਾਲ ਵੀ ਕੇਂਦਰ ਦਾ ਬਚਾਅ ਕਰਦੇ ਨਜ਼ਰ ਆ ਰਹੇ ਹਨ। ਉਹਨਾਂ ਆਖਿਆ ਕਿ ਇਹ ਪ੍ਰਸ਼ਾਸਨਿਕ ਮਾਮਲਾ ਹੈ ਜਿਸ ਤੇ ਪੰਜਾਬ ਸਰਕਾਰ ਜਾਣਬੁੱਝ ਕੇ ਕਲੇਸ਼ ਪਾ ਰਹੀ ਹੈ।

ਚੰਡੀਗੜ੍ਹ ਵਿੱਚ ਪੰਜਾਬ ਕੈਡਰ ਦਾ ਅਫ਼ਸਰ ਬਣਦਾ ਐਸਐਸਪੀ: ਚੰਡੀਗੜ੍ਹ ਵਿੱਚ ਐਸਐਸਪੀ ਦਾ ਅਹੁਦਾ ਪੰਜਾਬ ਕੈਡਰ ਦੇ ਅਧਿਕਾਰੀ ਲਈ ਰਾਖਵਾਂ ਹੈ। ਸਾਲ 2009 ਬੈਚ ਦੇ ਆਈਪੀਐਸ ਕੁਲਦੀਪ ਸਿੰਘ ਚਹਿਲ ਨੂੰ ਸਤੰਬਰ 2021 ਵਿੱਚ ਚੰਡੀਗੜ੍ਹ ਵਿੱਚ ਨਿਯੁਕਤ ਕੀਤਾ ਗਿਆ ਸੀ। ਚੰਡੀਗੜ੍ਹ ਵਿੱਚ ਤਿੰਨ ਸਾਲ ਡੈਪੂਟੇਸ਼ਨ ’ਤੇ ਰਹੇ ਚਹਿਲ ਦਾ ਕਾਰਜਕਾਲ ਸਤੰਬਰ 2023 ਵਿੱਚ ਖ਼ਤਮ ਹੋਣਾ ਸੀ। ਚਹਿਲ ਦੀ ਅਗਵਾਈ 'ਚ ਪੁਲਿਸ ਨੇ ਲਗਾਤਾਰ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਿਆ। ਗਵਰਨਰ ਹਾਊਸ ਵੱਲੋਂ ਅਚਾਨਕ ਚਹਿਲ ਦੀਆਂ ਸੇਵਾਵਾਂ ਖ਼ਤਮ ਕਰਨ ਉੱਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਚਾਲੇ ਖਿੱਚੋਤਾਣ ਵੱਧ ਗਈ ਹੈ।

ਡੀਆਈਜੀ ਬਣਨਗੇ ਕੁਲਦੀਪ ਚਹਿਲ: ਹਾਲ ਹੀ ਦੇ ਵਿਚ ਪੰਜਾਬ ਸਰਕਾਰ ਨੇ ਚਹਿਲ ਸਮੇਤ ਦੋ ਹੋਰ ਆਈਪੀਐਸ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਸੀ। ਉਨ੍ਹਾਂ ਨੂੰ ਪੰਜਾਬ ਵਿੱਚ ਡੀਆਈਜੀ ਦਾ ਰੁਤਬਾ ਮਿਲਿਆ ਸੀ। ਹੁਣ ਚੰਡੀਗੜ੍ਹੇ ਵਿਚੋਂ ਸੇਵਾਵਾਂ ਖ਼ਤਮ ਹੋਣ ਤੋਂ ਬਾਅਦ ਪੰਜਾਬ ਵਿੱਚ ਚਹਿਲ ਡੀਆਈਜੀ ਬਣ ਜਾਣਗੇ। ਉਨ੍ਹਾਂ ਦੇ ਸੀਨੀਅਰ ਹੋਣ ਦੇ ਆਧਾਰ ਉੱਤੇ ਉਨ੍ਹਾਂ ਨੂੰ ਤਰੱਕੀ ਦਿੱਤੀ ਗਈ।

ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਦਾ ਅੰਤਿਮ ਸਸਕਾਰ ਅੱਜ

Last Updated : Dec 14, 2022, 12:30 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.