ਆਮ ਆਦਮੀ ਪਾਰਟੀ ਵੱਲੋਂ ਵਿਧਾਨਸਭਾ ਵਿੱਚ ਤਿੰਨ ਮਤੇ ਪੇਸ਼ ਕਰਨ ਦੀ ਮਨਜੂਰੀ ਮੰਗੀ ਗਈ ਸੀ ਜਿਸਨੂੰ ਰੱਦ ਕਰ ਦਿੱਤਾ ਗਿਆ। ਆਮ ਆਦਮੀ ਪਾਰਟੀ ਵਲੋਂ ਦਿੱਤੇ ਗਏ ਮਤਿਆਂ ਵਿੱਚ ਸ਼ਹੀਦ ਭਗਤ ਸਿੰਘ ਨੂੰ ਭਾਰਤ ਸਰਕਾਰ ਵੱਲੋਂ ਸ਼ਹੀਦ ਦਾ ਦਰਜਾ ਦਿੱਤੇ ਜਾਣ ਦੀ ਮੰਗ ਕਰਨ ਵਾਲਾ ਮਤਾ ਵੀ ਸ਼ਾਮਲ ਸੀ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਮਤਿਆਂ ਦੇ ਰੱਦ ਹੋਣ ਤੋਂ ਬਾਅਦ ਵਾਕਆਊਟ ਕਰ ਦਿੱਤਾ ਤੇ ਵੇਲ ਵਿੱਚ ਆ ਕੇ ਨਾਅਰੇਬਾਜ਼ੀ ਕੀਤੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਨੂੰ ਕਾਂਗਰਸ ਦੀ ਬੀ ਟੀਮ ਕਰਾਰ ਦਿੱਤਾ ਸੀ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਲਗਾਤਾਰ ਦੋਸ਼ ਲਾ ਰਹੇ ਸਨ ਕਿ ਆਮ ਆਦਮੀ ਪਾਰਟੀ ਸਰਕਾਰ ਨਾਲ ਰਲੇ ਹੋਣ ਕਾਰਨ ਵਿਧਾਨ ਸਭਾ 'ਚ ਨਹੀਂ ਬੋਲ ਰਹੀ।