ETV Bharat / state

Action after CM's directive: ਟੈੱਟ ਵਿਵਾਦ 'ਤੇ ਸੀਐੱਮ ਮਾਨ ਦੇ ਨਿਰਦੇਸ਼ ਤੋਂ ਬਾਅਦ ਐਕਸ਼ਨ, ਦੋ ਅਫ਼ਸਰਾਂ ਨੂੰ ਕੀਤਾ ਗਿਆ ਮੁਅੱਤਲ - Punjab State Teacher Eligibility Test

ਟੈੱਟ ਦੇ ਟੈੱਸਟ ਅੰਦਰ ਹੋਈ ਗੜਬੜੀ ਦੇ ਮਾਮਲੇ ਵਿੱਚ ਸੀਐੱਮ ਮਾਨ ਦੇ ਹੁਕਮਾਂ ਤੋਂ ਬਾਅਦ ਵਿਭਾਗ ਨੇ ਐਕਸ਼ਨ ਕਰਦਿਆਂ ਦੋ ਅਫ਼ਸਰਾਂ ਨਨੂੰ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਬਾਅਦ ਪੁਲਿਸ ਨੂੰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੇ ਨਿਰਦੇਸ਼ ਵੀ ਦੇ ਦਿੱਤੇ ਗਏ ਨੇ।

Action after CM's directive on Punjab State Teacher Eligibility Test controversy
Action after CM's directive: ਟੈੱਟ ਵਿਵਾਦ ਉੱਤੇ ਸੀਐੱਮ ਦੇ ਨਿਰਦੇਸ਼ ਤੋਂ ਬਾਅਦ ਐਕਸ਼ਨ, ਦੋ ਅਫ਼ਸਰਾਂ ਨੂੰ ਕੀਤਾ ਗਿਆ ਮੁਅੱਤਲ
author img

By

Published : Mar 13, 2023, 6:56 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਟੈੱਟ ਦੇ ਪੇਪਰ 'ਚ ਗੜਬੜੀਆਂ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਐਕਸ਼ਨ ਕੀਤਾ ਜਾਵੇ। ਇਸ ਤੋਂ ਬਾਅਦ ਮਾਮਲੇ ਵਿੱਚ ਵਿਭਾਗ ਨੇ ਵੱਡਾ ਐਕਸ਼ਨ ਲੈਂਦਿਆਂ 24 ਘੰਟਿਆਂ 'ਚ ਦੋ ਅਫ਼ਸਰਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਨਾਲ ਹੀ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਵੀ ਹੁਕਮ ਜਾਰੀ ਕਰ ਦਿੱਤੇ ਹਨ। ਦੱਸ ਦਈਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫੈਸਰ ਡਾਕਟਰ ਹਰਦੀਪ ਸਿੰਘ ਅਤੇ ਪ੍ਰੋਫੈਸਰ, ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਡਾਕਟਰ ਰਵਿੰਦਰ ਸਿੰਘ ਸਾਹਨੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਭਗਵੰਤ ਮਾਨ ਨੇ ਪੁਲਿਸ ਵਿਭਾਗ ਨੂੰ ਟੈੱਟ ਪ੍ਰੀਖਿਆ ਵਿੱਚ ਗੜਬੜੀਆਂ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਪੁਲਿਸ ਨੂੰ ਕਿਹਾ ਕਿ ਇਸ ਜੁਰਮ ਦੇ ਮੁਲਜ਼ਮਾਂ ਖਿ਼ਲਾਫ਼ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਹੋਰ ਕੋਈ ਅਜਿਹਾ ਕਰਨ ਦੀ ਸੋਚੇ ਵੀ ਨਾ ਰੱਖੇ।

ਦੋ ਅਫ਼ਸਰਾਂ ਨੂੰ ਕੀਤਾ ਮੁਅੱਤਲ: ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸ਼ਨ ਪੱਤਰ ਨਾਲ ਛੇੜਛਾੜ ਕਰਨਾ ਨੌਜਵਾਨਾਂ ਦੇ ਕਰੀਅਰ ਨਾਲ ਖਿਲਵਾੜ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪੁਲਿਸ ਨੂੰ ਕਿਹਾ ਕਿ ਮੁਲਜ਼ਮਾਂ ਖਿ਼ਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਆਪ ਦੀ ਇਸ ਸਰਕਾਰ ਕੋਲੋਂ ਪੰਜਾਬ ਦੇ ਲੋਕਾਂ ਨੂੰ ਕਾਫ਼ੀ ਉਮੀਦਾਂ ਹਨ ਅਤੇ ਇਸ ਭਰੋਸੇ ਨੂੰ ਕਿਸੇ ਵੀ ਤਰ੍ਹਾਂ ਦੀ ਠੇਸ ਪਹੁੰਚਾਉਣ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਇਸ ਕੇਸ ਦੇ ਸਾਰੇ ਮੁਲਜ਼ਮ ਜਲਦੀ ਸਲਾਖਾਂ ਪਿੱਛੇ ਪੁੱਜਣ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਇਸ ਮਿਆਰੀ ਇਮਤਿਹਾਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਵੀ ਵਿਅਕਤੀ ਭਾਵੇਂ ਉਹ ਕਿੰਨੇ ਵੀ ਵੱਡੇ ਅਹੁਦੇ ਤਾਇਨਾਤ ਕਿਉਂ ਨਾ ਹੋਵੇ, ਬਖਸ਼ਿਆ ਨਹੀਂ ਜਾਵੇਗਾ।

ਬੇਨਿਯਮੀਆਂ ਅਤੇ ਗੜਬੜੀਆਂ: ਦੱਸ ਦਈਏ ਭਗਵੰਤ ਮਾਨ ਨੇ ਮਾਮਲੇ ਸਬੰਧੀ ਟਵੀਟ ਕਰਕੇ ਕਿਹਾ ਸੀ ਕਿ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ ਦੇ ਅੰਦਰ ਜੋ ਵੀ ਬੇਨਿਯਮੀਆਂ ਅਤੇ ਗੜਬੜੀਆਂ ਹੋਈਆਂ ਹਨ ਉਹ ਸਭ ਨਾ-ਕਾਬਲੇਬਰਦਾਸ਼ਿਤ ਹਨ। ਉਨ੍ਹਾਂ ਕਿਹਾ ਕਿ ਪ੍ਰੀਖਿਆ ਦੇ ਅੰਦਰ ਹੋਈ ਗੜਬੜ ਪੰਜਾਬ ਦੇ ਵਿਦਿਆਰਥੀਆਂ ਅਤੇ ਲੱਖਾਂ ਪ੍ਰੀਖਿਆਰਥੀਆਂ ਨਾਲ ਧੋਖਾ ਹੈ ਅਤੇ ਇਸ ਧੋਖੇ ਨੂ ਸੂਬਾ ਸਰਕਾਰ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਇਹ ਮਾਮਲੇ ਵਿੱਚ ਸ਼ਾਮਿਲ ਹਰ ਇੱਕ ਸ਼ਖ਼ਸ ਉੱਤੇ ਸਖ਼ਤ ਐਕਸ਼ਨ ਹੋਵੇਗਾ।

ਇਹ ਵੀ ਪੜ੍ਹੋ: CM Mann's action: TET ਦੇ ਵਿਵਾਦ ਮਗਰੋਂ ਐਕਸ਼ਨ ਮੋਡ 'ਚ ਸੀਐੱਮ ਮਾਨ, ਗ੍ਰਿਫ਼ਤਾਰੀ ਲਈ ਦਿੱਤੇ ਨਿਰਦੇਸ਼

ETV Bharat Logo

Copyright © 2025 Ushodaya Enterprises Pvt. Ltd., All Rights Reserved.