ਚੰਡੀਗੜ੍ਹ : ਅੰਮ੍ਰਿਤਪਾਲ ਕਾਂਡ ਤੋਂ ਬਾਅਦ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ ਲਗਾਤਾਰ ਇੱਕ ਜਾਂ ਦੂਜੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਵਿੱਚ ਖ਼ਬਰ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਖਾਲਿਸਤਾਨ ਸਮਰਥਕਾਂ ਦੇ ਪਾਸਪੋਰਟਾਂ ਸਬੰਧੀ ਜਾਣਕਾਰੀ ਮੰਗੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਕਾਰਵਾਈ ਨਾਲ ਸਰਕਾਰ ਉਨ੍ਹਾਂ ਲੋਕਾਂ 'ਤੇ ਸ਼ਿਕੰਜਾ ਕੱਸ ਸਕਦੀ ਹੈ ਜੋ ਵਿਦੇਸ਼ਾਂ 'ਚ ਬੈਠੇ ਜੋ ਲੋਕ ਖਾਲਿਸਤਾਨ ਨੂੰ ਲੈ ਕੇ ਆਪਣੇ ਨਾਪਾਕ ਮਨਸੂਬਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਉਨ੍ਹਾਂ ਉਤੇ ਨਕੇਲ ਕੱਸੀ ਜਾ ਸਕੇ। ਕੇਂਦਰ ਸਰਕਾਰ ਅਜਿਹੇ ਲੋਕਾਂ ਦੇ ਪਾਸਪੋਰਟ ਰੱਦ ਕਰ ਸਕਦੀ ਹੈ।
ਸਰਕਾਰ ਨੇ ਲਿਆ ਸਹੀ ਫੈਸਲਾ : ਇਸ ਮਾਮਲੇ 'ਤੇ ਆਪਣਾ ਪ੍ਰਤੀਕਰਮ ਦਿੰਦਿਆਂ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਅਜਿਹੇ ਲੋਕਾਂ 'ਤੇ ਲਗਾਮ ਲਗਾਉਣ ਦੀ ਲੋੜ ਹੈ, ਜੋ ਵਿਦੇਸ਼ਾਂ 'ਚ ਬੈਠ ਕੇ ਭਾਰਤੀ ਝੰਡੇ ਦਾ ਅਪਮਾਨ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੋ ਆਪਣੇ ਦੇਸ਼ ਦੇ ਝੰਡੇ ਦਾ ਸਤਿਕਾਰ ਨਹੀਂ ਕਰ ਸਕਦਾ ਉਹ ਕਿਸੇ ਦਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਸਹੀ ਕਦਮ ਹੈ। ਵਿਦੇਸ਼ਾਂ 'ਚ ਬੈਠ ਕੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲਿਆਂ 'ਤੇ ਵੀ ਕਾਬੂ ਪਾਇਆ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਲੋਕਾਂ ਦੇ ਪਾਸਪੋਰਟ ਜ਼ਬਤ ਕਰ ਕੇ ਉਨ੍ਹਾਂ ਨੂੰ ਇਹ ਵੀ ਅਹਿਸਾਸ ਕਰਵਾਇਆ ਜਾਵੇਗਾ ਕਿ ਉਨ੍ਹਾਂ ਦਾ ਆਪਣਾ ਦੇਸ਼ ਕਿਹੜਾ ਹੈ।
ਇਹ ਵੀ ਪੜ੍ਹੋ : ਅਜਨਾਲਾ ਕਾਂਡ 'ਚ ਸ਼ਾਮਿਲ ਮੁਲਜ਼ਮਾਂ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ, ਮੈਡੀਕਲ ਦੌਰਾਨ 2 ਮੁਲਜ਼ਮ ਨਿਕਲੇ ਐੱਚਆਈਵੀ ਪਾਜ਼ੀਟਿਵ
ਕਾਰਵਾਈ ਵਿੱਚ ਕੋਈ ਬੇਕਸੂਰ ਦਾ ਨਾ ਹੋਵੇ ਨੁਕਸਾਨ : ਇੱਥੇ ਇਸ ਮਾਮਲੇ ਵਿੱਚ ਪੰਜਾਬ ਕਾਂਗਰਸ ਦੇ ਬੁਲਾਰੇ ਕੰਵਰ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਕੀਤੀ ਜਾ ਰਹੀ ਅਜਿਹੀ ਕਾਰਵਾਈ ਲਈ ਵਿਦੇਸ਼ਾਂ ਵਿੱਚ ਬੈਠੇ ਅਤੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲੇ ਲੋਕ ਜ਼ਿੰਮੇਵਾਰ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਸੂਚੀ ਵਿੱਚ ਸਿਰਫ਼ ਉਹੀ ਲੋਕ ਸ਼ਾਮਲ ਕੀਤੇ ਜਾਣ ਜੋ ਵਿਦੇਸ਼ਾਂ ਵਿੱਚ ਬੈਠ ਕੇ ਭਾਰਤੀ ਝੰਡੇ ਦਾ ਅਪਮਾਨ ਕਰ ਰਹੇ ਹਨ ਅਤੇ ਭਾਰਤੀ ਰਾਜਦੂਤਾਂ ’ਤੇ ਵੀ ਹਮਲੇ ਕਰ ਰਹੇ ਹਨ ਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹਨ।
ਇਹ ਵੀ ਪੜ੍ਹੋ : ਜੇਲ੍ਹ ਤੋਂ ਰਿਹਾਅ ਹੋਏ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਪਹੁੰਚਣ ਤੇ ਲੋਕਾਂ ਨੇ ਕੀਤਾ ਨਿੱਘਾ ਸਵਾਗਤ
ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਲੋਕਾਂ ਦੀ ਪਛਾਣ ਕਰਨ ਵੇਲੇ ਸਰਕਾਰ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਇਸ ਵਿੱਚ ਕੋਈ ਬੇਕਸੂਰ ਸ਼ਾਮਲ ਨਾ ਹੋਵੇ। ਕਿਉਂਕਿ ਕਈ ਅਜਿਹੇ NRI ਲੋਕ ਹਨ ਜੋ ਹਮੇਸ਼ਾ ਆਪਣੇ ਦੇਸ਼ ਦੀ ਪਰਵਾਹ ਕਰਦੇ ਹਨ। ਇਸ ਲਈ ਉਸ ਸੂਚੀ ਵਿੱਚ ਅਜਿਹੇ ਲੋਕਾਂ ਦੇ ਨਾਂ ਨਹੀਂ ਹੋਣੇ ਚਾਹੀਦੇ ਜਿਨ੍ਹਾਂ ਦਾ ਕੋਈ ਕਸੂਰ ਨਹੀਂ ਹੈ। ਇਸ ਲਈ ਸਰਕਾਰ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਇਸ ਵਿਚ ਕਿਸੇ ਬੇਕਸੂਰ ਦਾ ਨਾਂ ਸ਼ਾਮਲ ਨਾ ਹੋਵੇ ਅਤੇ ਜੋ ਵੀ ਦੋਸ਼ੀ ਹਨ, ਉਨ੍ਹਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।