ETV Bharat / state

ਸਿਵਲ ਸੇਵਾਵਾਂ ਦੀ ਭਰਤੀ ਲਈ ਯੂ.ਪੀ.ਐਸ.ਸੀ. ਦਾ ਪੈਮਾਨਾ ਅਪਨਾਉਣ ਦਾ ਐਲਾਨ - ਪੰਜਾਬ ਵਰਤੇਗਾ ਯੂ.ਪੀ.ਐਸ.ਸੀ.ਦਾ ਪੈਮਾਨਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਸਿਵਲ ਸੇਵਾਵਾਂ ਦੀ ਭਰਤੀ ਲਈ ਪ੍ਰੀਖਿਆ ਵਿੱਚ ਬੈਠਣ ਦੇ ਮੌਕਿਆਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਇਸ ਫੈਸਲੇ ਦਾ ਐਲਾਨ ਕੈਪਟਨ ਵੱਲੋਂ ਵਿਧਾਨ ਸਭਾ ਵਿੱਚ ਕੀਤਾ ਗਿਆ। ਨਵੇਂ ਅਦੇਸ਼ਾਂ ਮੁਤਾਬਕ ਜਨਰਲ ਕੈਟਾਗਰੀ ਲਈ 4, ਪੱਛੜੀਆਂ ਸ਼੍ਰੇਣੀਆਂ ਲਈ 9 ਅਤੇ ਅਨੁਸੂਚਿਤ ਜਾਤੀਆਂ ਦੀ ਕੈਟਾਗਰੀ ਲਈ ਅਣਗਿਣਤ ਮੌਕੇ ਤੈਅ ਕੀਤੇ ਹਨ।

ਫ਼ੋਟੋ
author img

By

Published : Aug 5, 2019, 5:20 PM IST

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਦੇ ਚਾਹਵਾਨਾਂ ਲਈ ਪ੍ਰੀਖਿਆ ਵਿੱਚ ਬੈਠਣ ਦੇ ਮੌਕਿਆਂ ਦੀ ਗਿਣਤੀ ਵਧਾਉਣ ਵਾਸਤੇ ਯੂ.ਪੀ.ਐਸ.ਸੀ. ਦਾ ਪੈਮਾਨਾ ਅਪਣਾਉਣ ਦਾ ਫੈਸਲਾ ਕੀਤਾ ਹੈ। ਇਸ ਤਹਿਤ ਜਨਰਲ ਕੈਟਾਗਰੀ ਲਈ ਪੰਜਾਬ ਸਿਵਲ ਸੇਵਾਵਾਂ ਦੇ ਮੌਜੂਦਾ 4 ਮੌਕਿਆਂ ਤੋਂ ਵਧਾ ਕੇ 6 ਮੌਕੇ ਅਤੇ ਪੱਛੜੀਆਂ ਸ਼੍ਰੇਣੀਆਂ ਲਈ 9 ਮੌਕੇ ਅਤੇ ਅਨੁਸੂਚਿਤ ਜਾਤੀਆਂ ਦੀ ਕੈਟਾਗਰੀ ਦੇ ਵਿਦਿਆਰਥੀਆਂ ਲਈ ਅਣਗਿਣਤ ਮੌਕੇ ਤੈਅ ਕੀਤੇ ਹਨ।
ਕੇਂਦਰੀ ਕਮਿਸ਼ਨ ਦੇ ਨਿਯਮਾਂ ਮੁਤਾਬਕ ਐਸ.ਸੀ. ਕੈਟਾਗਰੀ ਲਈ ਉਮਰ ਹੱਦ 42 ਸਾਲ ਹੋਵੇਗੀ ਜਦਕਿ ਜਨਰਲ ਕੈਟਾਗਰੀ ਲਈ ਉਮਰ ਹੱਦ 37 ਸਾਲ ਅਤੇ ਪੱਛੜੀਆਂ ਸ਼੍ਰੇਣੀਆਂ/ਹੋਰ ਪੱਛੜੀਆਂ ਸ਼੍ਰੇਣੀਆਂ ਲਈ ਉਮਰ ਹੱਦ 40 ਸਾਲ ਹੋਵੇਗੀ। ਇਸ ਫੈਸਲੇ ਦਾ ਐਲਾਨ ਸੋਨਵਾਰ ਨੂੰ ਵਿਧਾਨ ਸਭਾ ਵਿੱਚ ਸਦਨ ਦੇ ਨੇਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ।
ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਚੁੱਕੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਸਬੰਧੀ ਤਬਦੀਲੀ ਲਿਆਉਣ ਲਈ ਪਿਛਲੇ ਕੁਝ ਹਫ਼ਤਿਆਂ ਤੋਂ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਿਵਲ ਸੇਵਾਵਾਂ (ਸਾਂਝੇ ਮੁਕਾਬਲੇ ਦੀ ਪ੍ਰੀਖਿਆ ਰਾਹੀਂ ਨਿਯੁਕਤੀ) ਨਿਯਮਾਂਵਲੀ, 2009 ਅਨੁਸਾਰ ਪੀ.ਸੀ.ਐਸ. ਵਿੱਚ ਸਾਰੀਆਂ ਕੈਟੇਗਰੀਆਂ ਲਈ 4 ਮੌਕੇ ਹਨ। ਇਸ ਨੂੰ ਲਾਗੂ ਕਰਨ ਤੋਂ ਪਹਿਲਾਂ ਉਪਰੋਕਤ ਪ੍ਰੀਖਿਆ ਵਿੱਚ ਬੈਠਣ ਲਈ ਸਾਰੀਆਂ ਕੈਟਾਗਰੀਆਂ ਵਾਸਤੇ ਮੌਕਿਆਂ ਦੀ ਕੋਈ ਸੀਮਾ ਨਹੀਂ ਹੁੰਦੀ ਸੀ।

Intro:Body:

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.