ਚੰਡੀਗੜ੍ਹ ਡੈਸਕ : ਭਾਰਤ ਸਰਕਾਰ ਨੇ ਕੈਨੇਡਾ 'ਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ 'ਐਡਵਾਈਜ਼ਰੀ' ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਮੁਤਾਬਿਕ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਸੋਸ਼ਲ (Canada Govt Issued Advisory) ਮੀਡੀਆ ਪਲੇਟਫਾਰਮ ਐਕਸ 'ਤੇ ਇਸ ਨੂੰ ਸਾਂਝਾ ਕੀਤਾ ਹੈ। ਭਾਰਤ ਸਰਕਾਰ ਨੇ ਆਪਣੀ ਐਡਵਾਈਜ਼ਰੀ ਵਿੱਚ ਕਿਹਾ ਹੈ ਕਿ ਕੈਨੇਡਾ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ, ਸਿਆਸੀ ਤੌਰ 'ਤੇ ਪ੍ਰੇਰਿਤ ਨਫ਼ਰਤੀ ਅਪਰਾਧਾਂ (politically motivated hate crimes) ਅਤੇ ਅਪਰਾਧਿਕ ਹਿੰਸਾ ਵਿੱਚ ਵਾਧੇ ਦੇ ਮੱਦੇਨਜ਼ਰ, ਉੱਥੇ ਰਹਿ ਰਹੇ ਜਾਂ ਉੱਥੇ ਘੁੰਮਣ ਦੀ ਯੋਜਨਾ ਬਣਾ ਰਹੇ ਸਾਰੇ ਭਾਰਤੀਆਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ।
ਭਾਰਤ ਵਿਰੋਧੀ ਏਜੰਡੇ ਵਿਰੁੱਧ ਆਵਾਜ਼ : ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਕੈਨੇਡਾ ਵਿੱਚ ਹਾਲ ਹੀ ਵਿੱਚ ਭਾਰਤੀ ਡਿਪਲੋਮੈਟਾਂ ਅਤੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਨੇ ਭਾਰਤ ਵਿਰੋਧੀ ਏਜੰਡੇ ਵਿਰੁੱਧ ਆਵਾਜ਼ (Voice against anti-India agenda) ਉਠਾਈ ਹੈ। ਇਸ ਲਈ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੈਨੇਡਾ ਵਿੱਚ ਅਜਿਹੇ ਖੇਤਰਾਂ ਵਿੱਚ ਜਾਣ ਤੋਂ ਬਚਣ। ਉਨ੍ਹਾਂ ਥਾਵਾਂ 'ਤੇ ਜਿੱਥੇ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ। ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਾਡਾ ਹਾਈ ਕਮਿਸ਼ਨ/ਕੌਂਸਲੇਟ ਜਨਰਲ ਕੈਨੇਡਾ ਵਿੱਚ ਭਾਰਤੀ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੈਨੇਡੀਅਨ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ।
- 1984 Sikh riots: ਸੁਲਤਾਨਪੁਰੀ 84 ਸਿੱਖ ਕਤਲੇਆਮ 'ਚ ਸਜੱਣ ਕੁਮਾਰ ਨੂੰ ਰਾਹਤ, ਭੜਕੇ 1984 ਸਿੱਖ ਕਤਲੇਆਮ ਦੇ ਪੀੜਤ, ਦਿੱਲੀ 'ਚ ਧਰਨਾ ਦੇਣ ਦੀ ਕਹੀ ਗੱਲ
- Sikh Organizations Staged Protest : ਬਠਿੰਡਾ 'ਚ ਸਿੱਖ ਜਥੇਬੰਦੀਆਂ ਨੇ ਲਾਇਆ ਧਰਨਾ, ਸਕੂਲ 'ਚ ਵਿਦਿਆਰਥੀਆਂ ਦੇ ਕੜੇ ਉਤਰਵਾਉਣ ਦਾ ਮਾਮਲਾ ਭਖਿਆ
- FIR on Master Salim: ਜਲੰਧਰ 'ਚ ਗਾਇਕ ਮਾਸਟਰ ਸਲੀਮ 'ਤੇ ਮਾਮਲਾ ਦਰਜਾ, 295ਏ ਬੇਅਦਬੀ ਦੀ ਧਾਰਾ ਤਹਿਤ ਹੋਈ ਐੱਫਆਈਆਰ, ਜਾਣੋ ਮਾਮਲਾ
ਭਾਰਤ ਸਰਕਾਰ ਨੇ ਕਿਹਾ ਹੈ ਕਿ ਭਾਰਤੀ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਕੈਨੇਡਾ ਵਿੱਚ ਵਿਗੜਦੇ ਸੁਰੱਖਿਆ ਮਾਹੌਲ ਵਿੱਚ ਬੇਹੱਦ ਸਾਵਧਾਨ ਰਹਿਣ ਦੀ ਲੋੜ ਹੈ। ਐਡਵਾਈਜ਼ਰੀ ਵਿੱਚ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਔਟਵਾ ਵਿੱਚ ਭਾਰਤੀ ਹਾਈ ਕਮਿਸ਼ਨ ਅਤੇ ਟੋਰਾਂਟੋ ਅਤੇ ਵੈਨਕੂਵਰ ਵਿੱਚ ਭਾਰਤੀ ਕੌਂਸਲੇਟ ਜਨਰਲ ਦੇ ਨਾਲ ਮਦਦ ਪੋਰਟਲ madad.gov.in 'ਤੇ ਰਜਿਸਟਰ ਕਰਨ ਦੀ ਸਲਾਹ ਦਿੱਤੀ ਗਈ ਹੈ। ਸਰਕਾਰ ਨੇ ਕਿਹਾ ਹੈ ਕਿ ਇਸ ਤਰ੍ਹਾਂ ਕਰਨ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ, ਹਾਈ ਕਮਿਸ਼ਨ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦਾ ਹੈ।