ETV Bharat / state

ਕਥਿਤ ਆੜ੍ਹਤੀਆ ਖੁਦਕੁਸ਼ੀ ਕੇਸ 'ਚ ਖ਼ੁਰਾਕ ਇੰਸਪੈਕਟਰ ਤੇ ਏ.ਐਫ.ਐਸ.ਓ ਮੁਅੱਤਲ - ਖੁਰਾਕ ਤੇ ਸਪਲਾਈ ਮੰਤਰੀ

ਖੁਰਾਕ ਸਪਲਾਈ ਮੰਤਰੀ ਨੇ ਕਥਿਤ ਆੜ੍ਹਤੀਆ ਖੁਦਕੁਸ਼ੀ ਕੇਸ ਵਿੱਚ ਖ਼ੁਰਾਕ ਇੰਸਪੈਕਟਰ ਤੇ ਏ.ਐਫ.ਐਸ.ਓ ਨੂੰ ਮੁਅੱਤਲ ਕੀਤਾ।

AFSO and food inspector suspended
ਫ਼ੋੋਟੋ
author img

By

Published : Dec 3, 2019, 1:50 PM IST

ਚੰਡੀਗੜ੍ਹ: ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਥਿਤ ਆੜ੍ਹਤੀਆਂ ਖੁਦਕੁਸ਼ੀ ਮਾਮਲੇ 'ਤੇ ਗੱਲਬਾਤ ਕੀਤੀ। ਇਸ ਗੱਲਬਾਤ ਦੌਰਾਨ ਉਨ੍ਹਾਂ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

ਇਸ 'ਤੇ ਆੜ੍ਹਤੀਆ ਐਸੋਸੀਏਸ਼ਨ ਦੇ ਵਫ਼ਦ ਨੇ ਦੱਸਿਆ ਕਿ ਵਿਭਾਗ ਵੱਲੋਂ ਖ਼ਰੀਦ ਕਾਰਜਾਂ ਵਿੱਚ ਕੁਤਾਹੀਆਂ ਤੇ ਬੇਨਿਯਮੀਆਂ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਆੜ੍ਹਤੀਆ ਖੁਦਕੁਸ਼ੀ ਮਾਮਲੇ 'ਤੇ ਵਿਭਾਗੀ ਜਾਂਚ ਚੱਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਗੁਰਦਾਸਪੁਰ ਵਿੱਚ ਖਰੀਦ ਕਾਰਜਾਂ ਦੌਰਾਨ ਬੇਨਿਯਮੀਆਂ ਕਰਨ ਵਾਲੇ ਕਥਿਤ ਦੋਸ਼ੀਆਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦੋਸ਼ੀਆਂ ਖਿਲਾਫ ਐਫ.ਆਈ.ਆਰ. ਵੀ ਦਰਜ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਦਿਉਰ ਤੇ ਜੇਠ ਨੇ ਔਰਤ ਨੂੰ ਮੌਤ ਦੇ ਘਾਟ ਉਤਾਰਿਆ

ਉਨ੍ਹਾਂ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਮੁਅੱਤਲ ਕੀਤੇ ਵਿਅਕਤੀਆਂ ਵਿੱਚ ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਖੇਤਰ ਦਾ ਸਹਾਇਕ ਖੁਰਾਕ ਸਪਲਾਈ ਅਧਿਕਾਰੀ (ਏ.ਐਫ.ਐੱਸ.ਓ) ਜਸਵਿੰਦਰ ਸਿੰਘ ਅਤੇ ਫੂਡ ਇੰਸਪੈਕਟਰ ਸੰਦੀਪ ਸਿੰਘ ਵੀ ਸ਼ਾਮਿਲ ਹੈ।

ਵਿਜੇ ਕਾਲੜਾ ਅਤੇ ਅਮਰਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਸੋਮਵਾਰ ਨੂੰ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਨਾਲ ਅਨਾਜ ਭਵਨ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

ਜ਼ਿਕਰਯੋਗ ਹੈ ਕਿ ਗੁਰਦਾਸਪੁਰ ਦੇ ਪਿੰਡ ਘੁਮਾਣ ਦੇ ਵਸਨੀਕ ਆੜ੍ਹਤੀਏ ਜਗਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਾਅਵੇ ਮੁਤਾਬਕ ਉਸ (ਆੜ੍ਹਤੀਏ)ਦੇ ਝੋਨੇ ਦੀ ਖ਼ਰੀਦ ਵਿੱਚ ਬੇਨਿਯਮੀਆਂ ਹੋਣ ਕਾਰਨ ਉਸ ਦੀ ਮੌਤ ਹੋ ਗਈ ਸੀ।

Intro:ਖੁਰਾਕ ਸਪਲਾਈ ਮੰਤਰੀ ਵਲੋਂ ਕਥਿਤ ਆੜਤੀਆ ਆਤਮ-ਹੱਤਿਆ ਕੇਸ ਵਿੱਚ ਖ਼ੁਰਾਕ ਇੰਸਪੈਕਟਰ ਤੇ ਏ.ਐਫ.ਐਸ.ਓ ਮੁਅੱਤਲBody:ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ, ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਆੜਤੀਆ ਐਸੋਸੀਏਸ਼ਨ ਦੇ ਵਫ਼ਦ ਨੂੰ ਦੱਸਿਆ ਕਿ ਵਿਭਾਗ ਵਲੋਂ ਖਰੀਦ ਕਾਰਜਾਂ ਵਿੱਚ ਕੁਤਾਹੀਆਂ ਤੇ ਬੇਨਿਯਮੀਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨਾਂ ਦੱਸਿਆ ਕਿ ਵਿਭਾਗੀ ਜਾਂਚ ਚੱਲ ਰਹੀ ਹੈ ਅਤੇ ਗੁਰਦਾਸਪੁਰ ਵਿੱਚ ਖਰੀਦ ਕਾਰਜਾਂ ਦੌਰਾਨ ਬੇਨਿਯਮੀਆਂ ਕਰਨ ਵਾਲੇ ਕਥਿਤ ਦੋਸ਼ੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦੋਸ਼ੀਆਂ ਖਿਲਾਫ ਐਫ.ਆਈ.ਆਰ. ਵੀ ਦਰਜ ਕੀਤੀ ਗਈ ਹੈ। ਮੁਅੱਤਲ ਕੀਤੇ ਗਏ ਵਿਅਕਤੀਆਂ ਵਿੱਚ ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਖੇਤਰ ਦਾ ਸਹਾਇਕ ਖੁਰਾਕ ਸਪਲਾਈ ਅਧਿਕਾਰੀ (ਏ.ਐਫ.ਐੱਸ.ਓ) ਜਸਵਿੰਦਰ ਸਿੰਘ ਅਤੇ ਫੂਡ ਇੰਸਪੈਕਟਰ ਸੰਦੀਪ ਸਿੰਘ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਗੁਰਦਾਸਪੁਰ ਦੇ ਪਿੰਡ ਘੁਮਾਣ ਦੇ ਵਸਨੀਕ ਇੱਕ ਆੜਤੀਏ ਜਗਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਵਲੋਂ ਕੀਤੇ ਦਾਅਵੇ ਮੁਤਾਬਕ ਉਸ (ਆੜਤੀਏ)ਦੇ ਝੋਨੇ ਦੀ ਖਰੀਦ ਵਿੱਚ ਬੇਨਿਯਮੀਆਂ ਹੋਣ ਕਾਰਨ ਮੌਤ ਹੋ ਗਈ ਸੀ । ਵਿਜੇ ਕਾਲੜਾ ਅਤੇ ਅਮਰਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਆੜਤੀਆ ਐਸੋਸੀਏਸ਼ਨ ਦੇ ਵਫ਼ਦ ਨੇ ਸੋਮਵਾਰ ਨੂੰ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਨਾਲ ਅਨਾਜ ਭਵਨ ਚੰਡੀਗੜ ਵਿਖੇ ਮੁਲਾਕਾਤ ਕੀਤੀ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
----------Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.