ਚੰਡੀਗੜ੍ਹ : 40 ਦਿਨਾਂ ਤੋਂ ਬਾਅਦ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚੋਂ ਕਰਫ਼ਿਊ ਹਟਾ ਦਿੱਤਾ ਹੈ। ਕਰਫ਼ਿਊ ਦੇ ਹੱਟਣ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਤੇ ਲੋਕੀਂ ਸੜਕਾਂ ਉੱਤੇ ਘੁੰਮਦੇ ਹੋਏ ਨਜ਼ਰ ਆਏ।
ਤੁਹਾਨੂੰ ਦੱਸ ਦਈਏ ਕਿ ਚੰਡੀਗੜ੍ਹ ਜੋ ਕਿ ਪਿਛਲੇ 40 ਦਿਨਾਂ ਤੋਂ ਸੁੰਨਾ ਸੀ ਅਤੇ ਸੜਕਾਂ ਵੀ ਖਾਲੀ ਸਨ, ਅੱਜ ਕੁੱਝ ਚਹਿਲ-ਪਹਿਲ ਦੇਖਣ ਨੂੰ ਮਿਲੀ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕਰਫ਼ਿਊ ਵਿੱਚ ਰਾਹਤ ਤਾਂ ਦੇ ਦਿੱਤੀ ਗਈ ਹੈ, ਪਰ ਸਰਕਾਰ ਨੇ ਨਾਲ ਹੀ ਇਹ ਵੀ ਹਦਾਇਤਾਂ ਦਿੱਤੀਆਂ ਹਨ ਕਿ ਲੋਕ ਜਿੱਥੇ ਵੀ ਜਾਣ ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਬਿਨਾਂ ਮਾਸਕ ਦੇ ਘਰਾਂ ਤੋਂ ਬਾਹਰ ਨਾ ਜਾਣ।
ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਜ਼ਿੰਦਗੀ ਪਹਿਲਾਂ ਦੀ ਤਰ੍ਹਾਂ ਪੱਟੜੀ ਉੱਤੇ ਆਉਂਦੀ ਨਜ਼ਰ ਆ ਰਹੀ ਹੈ। ਪ੍ਰਸ਼ਾਸਨ ਨੇ ਜ਼ਿਆਦਾ ਗ੍ਰਸਤ ਇਲਾਕਿਆਂ ਉੱਤੇ ਨਜ਼ਰ ਰੱਖੀ ਹੋਈ ਹੈ ਅਤੇ ਨਿਯਮਾਂ ਨੂੰ ਵੀ ਸਖ਼ਤੀ ਨਾਲ ਲਾਗੂ ਕੀਤਾ ਹੋਇਆ ਹੈ। ਪਰ ਕਰਫ਼ਿਊ ਨੂੰ ਹਟਾਉਣ ਤੋਂ ਬਾਅਦ ਤੁਸੀਂ ਦੇਖ ਸਕਦੇ ਹੋ ਕਿ ਲੋਕ ਕਿਵੇਂ ਕੋਰੋਨਾ ਦੇ ਨਿਯਮਾਂ ਦੀਆਂ ਧੱਜੀਆਂ ਉੜਾ ਰਹੇ ਹਨ। ਕੋਈ ਵੀ ਸਮਾਜਿਕ ਦੂਰੀ ਨਹੀਂ ਰੱਖੀ ਜਾ ਰਹੀ ਹੈ।
ਪ੍ਰਸ਼ਾਸਨ ਨੂੰ ਇਸ ਵੱਲ ਹੋਰ ਜ਼ਿਆਦਾ ਧਿਆਨ ਦੇਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਕਿ ਚੰਡੀਗੜ੍ਹ ਵਿੱਚ ਕੋਰੋਨਾ ਦੇ ਮਰੀਜ਼ਾਂ ਗਿਣਤੀ ਵਿੱਚ ਵਾਧਾ ਹੋਵੇ।