ਚੰਡੀਗੜ੍ਹ: ਪੰਜਾਬ ਦੀ ਕਾਨੂੰਨ ਵਿਵਸਥਾ (Law and order of Punjab) ਉੱਤੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਗੰਭੀਰ ਸਵਾਲ ਚੁੱਕੇ ਹਨ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਬਠਿੰਡਾ ਜੇਲ੍ਹ ਵਿੱਚ ਜਦੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਬੰਦ ਸੀ ਉਦੋਂ ਉਹ ਸ਼ਰੇਆਮ ਹਰਿਆਣਾ ਦੇ ਨੂਹ ਵਿੱਚ ਦੰਗਿਆ ਲਈ ਮੁੱਖ ਮੁਲਜ਼ਮ ਮੰਨੇ ਜਾ ਰਹੇ ਮੋਨੂੰ ਮਾਨੇਸਰ ਦੇ ਸੰਪਰਕ ਵਿੱਚ ਸੀ ਅਤੇ ਸ਼ਰੇਆਮ ਜੇਲ੍ਹ ਦੇ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਵੀਡੀਓ ਕਾਲ ਉੱਤੇ ਗੱਲ ਕਰ ਰਿਹਾ ਸੀ।
ਪੰਜਾਬ ਨਹੀਂ ਹਰਿਆਣਾ ਪੁਲਿਸ ਨੇ ਲਿਆਂਦੀ ਸੱਚਾਈ ਸਾਹਮਣੇ: ਉਨ੍ਹਾਂ ਕਿਹਾ ਕਿ ਮੋਨੂੰ ਮਾਨੇਸਰ ਨਾਲ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਜੋ ਵੀਡੀਓ ਬਠਿੰਡਾ ਜੇਲ੍ਹ ਤੋਂ ਵਾਇਰਲ ਹੋ ਰਿਹਾ ਹੈ, ਉਹ ਉਦੋਂ ਸਾਹਮਣੇ ਆਇਆ ਜਦੋਂ ਹਰਿਆਣਾ ਪੁਲਿਸ (Haryana Police) ਨੇ ਮੋਨੂੰ ਮਾਨੇਸਰ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਉਸ ਦੇ ਫੋਨ ਨੂੰ ਖੰਗਾਲਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਕਾਨੂੰਨ ਵਿਵਸਥਾ ਦੀ ਪੋਲ੍ਹ ਹਰਿਆਣਾ ਪੁਲਿਸ ਵੱਲੋਂ ਪ੍ਰਾਪਤ ਕੀਤੀ ਗਈ ਵੀਡੀਓ ਤੋਂ ਸਾਹਮਣੇ ਆਈ ਹੈ। ਬਿਕਰਮ ਮਜੀਠੀਆ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਵਿੱਚੋਂ ਇੱਕ ਨਿੱਜੀ ਚੈਨਲ ਵੱਲੋਂ ਕੀਤੇ ਗਏ ਇੰਟਰਵਿਊ ਦਾ ਹਵਾਲਾ ਦਿੰਦਿਆਂ ਕਿਹਾ ਕਿ ਸ਼ਰੇਆਮ ਨਸ਼ਰ ਹੋਏ ਵੀਡੀਓ ਉੱਤੇ ਵੀ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਬਚਣ ਲਈ ਬੇਤੁਕੇ ਜਵਾਬ ਦੇ ਰਹੀ ਸੀ। ਮਜੀਠੀਆ ਨੇ ਕਿਹਾ ਕਿ ਡੀਜੀਪੀ ਦੀ ਅਗਵਾਈ ਵਿੱਚ ਲਾਰੇਂਸ ਬਿਸ਼ਨੋਈ ਦੇ ਇੰਟਰਵਿਊ ਦੇ ਸੰਦਰਭ ਵਿੱਚ ਕਮੇਟੀ ਬਣਾਈ ਗਈ ਸੀ ਪਰ ਉਸ ਦੀ ਰਿਪੋਰਟ ਅੱਜ ਤੱਕ ਲੋਕਾਂ ਸਾਹਮਣੇ ਨਹੀਂ ਆਈ ਹੈ।
- Heroin recovered: ਸਰਹੱਦੀ ਪਿੰਡ ਖਾਲੜਾ ਦੇ ਖੇਤਾਂ 'ਚੋਂ ਜ਼ਮੀਨ ਹੇਠ ਦੱਬੀ ਤਿੰਨ ਕਿੱਲੋ ਹੈਰੋਇਨ ਬਰਾਮਦ, ਬੀਐੱਸਐੱਫ ਅਤੇ ਸੀਆਈਏ ਸਟਾਫ਼ ਨੇ ਚਲਾਇਆ ਸਰਚ ਆਪ੍ਰੇਸ਼ਨ
- Former Congress MLA Arrest: ਵਿਜੀਲੈਂਸ ਨੇ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਕੀਤਾ ਗ੍ਰਿਫ਼ਤਾਰ, ਪਤੀ ਨੂੰ ਵੀ ਕੀਤਾ ਰਾਊਂਡਅਪ
- Special Session Of Parliament: ਸੰਸਦ ਦੇ ਵਿਸ਼ੇਸ਼ ਸੈਸ਼ਨ 'ਚ ਸ਼ਾਮਲ ਹੋਣਾ ਚਾਹੁੰਦੇ ਹਨ ਸੰਜੇ ਸਿੰਘ ਤੇ ਰਾਘਵ ਚੱਢਾ, ਮੁਅੱਤਲੀ ਰੱਦ ਹੋਣ ਦਾ ਕਰ ਰਹੇ ਨੇ ਇੰਤਜ਼ਾਰ
ਸੀਐੱਮ ਮਾਨ ਦੇਣ ਅਸਤੀਫ਼ਾ: ਮਜੀਠੀਆ ਨੇ ਅੱਗੇ ਕਿਹਾ ਕਿ ਗ੍ਰਹਿ ਮੰਤਰੀ ਖੁੱਦ ਸੀਐੱਮ ਭਗਵੰਤ ਮਾਨ ਨੇ ਅਤੇ ਜੇਲ੍ਹ ਮਹਿਕਮਾ ਵੀ ਉਨ੍ਹਾਂ ਕੋਲ ਹੈ। ਅਜਿਹੇ ਵਿੱਚ ਜਦੋਂ ਪੰਜਾਬ ਦੀਆਂ ਉੱਚ ਸੁਰੱਖਿਆ ਵਾਲੀਆਂ ਜੇਲ੍ਹਾਂ ਦੀ ਇਹ ਹਾਲਤ ਹੈ ਤਾਂ ਬਾਕੀ ਜ਼ਿਲ੍ਹਿਆਂ ਵਿੱਚ ਮੌਜੂਦ ਜੇਲ੍ਹਾਂ ਅਤੇ ਆਮ ਲੋਕਾਂ ਦਾ ਕੀ ਹੋਵੇਗਾ। ਮਜੀਠੀਆ ਨੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਹੈ ਦਿੱਲੀ ਮਾਡਲ, ਦਿੱਲੀ 'ਚ ਬੈਠ ਕੇ ਲਾਰੈਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜਿਸ਼ ਰਚੀ ਸੀ ਅਤੇ ਮਾਨ ਸਰਕਾਰ ਨੇ ਲਾਰੈਂਸ ਬਿਸ਼ਨੋਈ ਨੂੰ ਸਟੇਟ ਗੈਸਟ ਬਣਾ ਕੇ ਜੇਲ੍ਹ 'ਚ ਰੱਖਿਆ ਹੈ। ਮਜੀਠੀਆ ਨੇ ਕਿਹਾ ਕਿ ਸੀਐੱਮ ਮਾਨ ਸੂਬੇ ਵਿੱਚ ਕਾਨੂੰਨ ਬਹਾਲੀ ਦੇ ਮੁੱਦੇ ਉੱਤੇ ਪੂਰੀ ਤਰ੍ਹਾਂ ਫੇਲ੍ਹ ਹੋਏ ਨੇ ਇਸ ਲਈ ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ।