ETV Bharat / state

ਹੌਲਦਾਰ ਵਿਰੁੱਧ ਆਨਲਾਈਨ ਸ਼ਿਕਾਇਤ ਮਿਲਣ ਤੇ ਵਿਜੀਲੈਂਸ ਵੱਲੋਂ ਰਿਸ਼ਵਤਖੋਰੀ ਦਾ ਪਰਚਾ ਦਰਜ - Punjab Vigilance Bureau update news

Punjab Vigilance Bureau ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਹੌਲਦਾਰ ਹਰਮਨਜੀਤ ਸਿੰਘ (ਨੰਬਰ 1310/ ਸੰਗਰੂਰ) ਖਿਲਾਫ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ।

Etv Bharat
Etv Bharat
author img

By

Published : Oct 22, 2022, 8:35 PM IST

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊੂਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਹੌਲਦਾਰ ਹਰਮਨਜੀਤ ਸਿੰਘ (ਨੰਬਰ 1310/ ਸੰਗਰੂਰ) ਖਿਲਾਫ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਹ ਮੁਲਾਜ਼ਮ ਪੁਲਿਸ ਚੌਕੀ, ਕਾਲਾਝਾੜ, ਥਾਣਾ ਭਵਾਨੀਗੜ, ਜਿਲਾ ਸੰਗਰੂਰ ਵਿਖੇ ਤਾਇਨਾਤ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਹਰਮਨਜੀਤ ਸਿੰਘ ਖਿਲਾਫ ਸ਼ਿਕਾਇਤਕਰਤਾ ਪੱਪੂ ਸਿੰਘ ਵਾਸੀ ਪਿੰਡ ਬਾਗੜੀਆਂ, ਜਿਲਾ ਮਲੇਰਕੋਟਲਾ ਵੱਲੋਂ ਬਿਊਰੋ ਕੋਲ ਦਰਜ ਕਰਵਾਈ ਇੱਕ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਇਹ ਕੇਸ ਦਰਜ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਾਜ਼ਮ ਇੱਕ ਕੇਸ ਵਿੱਚ ਉਸ ਦੀ ਮੱਦਦ ਕਰਨ ਦੇ ਇਵਜ਼ ਵਿੱਚ ਰਿਸ਼ਵਤ ਮੰਗ ਰਿਹਾ ਹੈ।

ਇਸ ਤੋਂ ਅੱਗੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਨਾਲ ਪੇਸ਼ ਕੀਤੇ ਤੱਥਾਂ ਤੇ ਸਬੂਤਾਂ ਦੀ ਪੜਤਾਲ ਉਪਰੰਤ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।

ਇਹ ਵੀ ਪੜ੍ਹੋ: ਅਨੁਰਾਗ ਠਾਕੁਰ ਵੱਲੋ ਨੌੌੌੌੌੌੌਜਵਾਨਾਂ ਲਈ ਵੱਡੀ ਖੁਸ਼ਖਬਰੀ

ETV Bharat Logo

Copyright © 2025 Ushodaya Enterprises Pvt. Ltd., All Rights Reserved.