ਚੰਡੀਗੜ੍ਹ: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਨੂੰ ਪੁਲਿਸ ਨੇ ਭੱਜ-ਦੌੜ ਮਗਰੋਂ ਆਖ਼ਿਰਕਾਰ ਨਕੋਦਰ ਦੇ ਨੇੜਿਓਂ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਇਸ ਤੋਂ ਬਾਅਦ ਪੂਰੇ ਪੰਜਾਬ ਵਿੱਚ ਪੁਲਿਸ ਦਾ ਐਕਸ਼ਨ ਵੀ ਵੇਖਣ ਨੂੰ ਮਿਲ ਰਿਹਾ ਹੈ ਅਤੇ ਭਾਰੀ ਗਿਣਤੀ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੂੰ ਵੱਖ-ਵੱਖ ਜ਼ਿਲ੍ਹਿਆਂ ਅੰਦਰ ਤੈਨਾਤ ਕੀਤਾ ਗਿਆ ਹੈ। ਦੱਸ ਦਈਏ ਪੰਜਾਬ ਪੁਲਿਸ ਵੱਲੋਂ ਪੂਰੀ ਕਾਰਵਾਈ ਦੇ ਲਈ ਪੈਰਾ-ਮਿਲਟਰੀ ਫੋਰਸਾਂ ਦੀ ਵੀ ਮਦਦ ਲਈ ਜਾ ਰਹੀ ਹੈ।
ਸੰਵੇਦਨਸ਼ੀਲ ਜ਼ਿਲ੍ਹਿਆਂ 'ਚ ਇੰਟਰਨੈੱਟ ਅਤੇ SMS ਸੇਵਾ ਠੱਪ: ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਮਗਰੋਂ ਪੰਜਾਬ ਵਿੱਚ ਸਰਕਾਰ ਨੇ ਸੁਰੱਖਿਆ ਦੇ ਮੱਦੇਨਜ਼ਰ ਬਠਿੰਡਾ, ਮੋਗਾ,ਜਲੰਧਰ ,ਸੰਗਰੂਰ,ਮਾਨਸਾ ਅੰਮ੍ਰਿਤਸਰ,ਗੁਰਦਾਸਪੁਰ ਸਮੇਤ ਅਜਨਾਲਾ ਵਿੱਚ ਵੀ ਇੰਟਰਨੈੱਟ ਸੇਵਾਵਾਂ ਨੂੰ ਠੱਪ ਕਰ ਦਿੱਤਾ ਹੈ। ਇੰਨ੍ਹਾਂ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ ਕੱਲ੍ਹ ਦੁਪਹਿਰ 12 ਵਜੇ ਤੱਕ ਬੰਦ ਰਹੇਗੀ। ਦੱਸ ਦਈਏ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦਾ ਅੱਜ ਬਠਿੰਡਾ ਦੇ ਪਿੰਡ ਚਉਕਾ ਵਿੱਚ ਅੰਮ੍ਰਿਤ ਸੰਚਾਰ ਕਰਵਾਉਣ ਦਾ ਪ੍ਰੋਗਰਾਮ ਸੀ ਅਤੇ ਇਸ ਦੌਰਾਨ ਪੁਲਿਸ ਨੇ ਉਸ ਦਾ ਪਿੱਛਾ ਕੀਤਾ ਅਤੇ ਨਕੋਦਰ ਦੇ ਨੇੜਿਓਂ ਗ੍ਰਿਫ਼ਤਾਰ ਕਰ ਲਿਆ।
ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੁਲਿਸ ਤਾਇਨਾਤ: ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੂਬੇ ਦਾ ਮਾਹੌਲ ਨਾ ਵਿਗੜੇ ਇਸ ਦੇ ਮੱਦੇਨਜ਼ਰ ਜਿੱਥੇ ਪੁਲਿਸ ਨੇ ਮੋਗਾ ਵਿੱਚ ਪਹਿਲਾਂ ਹੀ ਬੈਰੀਕੇਡਿੰਗ ਕਰਕੇ ਸਖ਼ਤੀ ਵਧਾ ਦਿੱਤੀ ਸੀ ਹੁਣ ਪੰਜਾਬ ਦੇ ਲਗਭਗ 12 ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਵੱਡੀ ਗਿਣਤੀ ਅੰਦਰ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਹੈ। ਦੱਸ ਦਈਏ ਅੰਮ੍ਰਿਤਪਾਲ ਦੇ ਘਰ ਉੱਤੇ ਜਿੱਥੇ ਵੱਡੀ ਗਿਣਤੀ ਵਿੱਚ ਪੰਜਾਬ ਪੁਲਿਸ ਮੌਜੂਦ ਹੈ ਉੱਥੇ ਹੀ ਅੰਮ੍ਰਿਤਪਾਲ ਦੇ ਘਰ ਉੱਤੇ ਪੈਰਾਮਿਲਟਰੀ ਫੋਰਸ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਰਾਲ ਦੇ ਐਕਸ਼ਨਾਂ ਖ਼ਿਲਾਫ਼ ਕਾਰਵਾਈ ਨਾ ਕਰਨ ਨੂੰ ਲੈਕੇ ਪੰਜਾਬ ਸਰਕਾਰ ਨੂੰ ਵਿਰੋਧੀ ਲਗਾਤਾਰ ਨਿਸ਼ਾਨੇ ਉੱਤੇ ਲੈ ਰਹੇ ਸਨ। ਵਿਰੋਧੀਆਂ ਦਾ ਕਹਿਣਾ ਸੀ ਕਿ ਸ਼ਰੇਆਮ ਅੰਮ੍ਰਿਤਪਾਲ ਪੁਲਿਸ ਥਾਣਇਆਂ ਨੂੰ ਹਾਈਜੈਕਰ ਕਰ ਰਿਹਾ ਹੈ ਅਤੇ ਕਮਜ਼ੋਰ ਪੰਜਾਬ ਸਰਕਾਰ ਕਰਕੇ ਪੁਲਿਸ ਸ਼ਰੇਆਮ ਜ਼ਖ਼ਮੀ ਹੋ ਰਹੀ ਹੈ ਅਤੇ ਤਸ਼ੱਦਦ ਹਢਾ ਰਹੀ ਹੈ।
ਲੋਕਾਂ 'ਚ ਕਾਰਵਾਈ ਖ਼ਿਲਾਫ਼ ਗੁੱਸਾ: ਦੱਸ ਦਈਏ ਬਠਿੰਡਾ ਵਿੱਚ ਲੇੋਕਾਂ ਨੇ ਪੁਲਿਸ ਦੀ ਕਾਰਵਾਈ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਅੰਮ੍ਰਿਤਪਾਲ ਨੌਜਵਾਨਾਂ ਨੂੰ ਅੰਮ੍ਰਿਤ ਸੰਚਾਰ ਕਰਵਾ ਰਿਹਾ ਸੀ ਅਤੇ ਜਵਾਨੀ ਨੂੰ ਸਿੱਧੇ ਰਾਹ ਪਾ ਰਿਹਾ ਸੀ। ਉਨ੍ਹਾਂ ਕਿਹਾ ਸਰਕਾਰ ਭਾਵੇਂ ਕੇਂਦਰ ਦੀ ਹੋਵੇ ਜਾਂ ਫਿਰ ਪੰਜਾਬ ਦੀ ਦੋਵੇਂ ਹੀ ਪੰਜਾਬੀਆਂ ਦਾ ਭਲਾ ਨਹੀਂ ਚਾਹੁੰਦੀਆਂ। ਉਨ੍ਹਾਂ ਕਿਹਾ ਅੰਮ੍ਰਿਤਪਾਲ ਅੱਜ ਨੌਜਵਾਨਾਂ ਨੂੰ ਗੁਰੂ ਸੀਹਿਬ ਨਾਲ ਜੋੜਨ ਅਤੇ ਅੰਮ੍ਰਿਤ ਸੰਚਾਰ ਕਰਵਾਉਣ ਲਈ ਆ ਰਿਹਾ ਸੀ । ਉਨ੍ਹਾਂ ਕਿਹਾ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੇ ਇਸ ਕੰਮ ਵਿੱਚ ਕੀ ਗਲਤ ਲੱਗਾ ਅਤੇ ਕਿਉਂ ਉਸ ਦਾ ਰਾਹ ਰੋਕਿਆ ਗਿਆ। ਇਸ ਮੌਕੇ ਲੋਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਅੰਮ੍ਰਿਤਪਾਲ ਖ਼ਿਲਾਫ਼ ਕੋਝੀਆਂ ਹਰਕਤਾਂ ਨੂੰ ਨਾ ਤਿਆਗਿਆ ਤਾਂ ਮਜਬੂਰ ਹੋਕੇ ਉਨ੍ਹਾਂ ਨੂੰ ਵੀ ਸਰਕਾਰਕ ਖ਼ਿਲਾਫ਼ ਸੜਕਾਂ ਉੱਤੇ ਉਤਰਨਾ ਪਵੇਗਾ।
ਇਹ ਵੀ ਪੜ੍ਹੋ: Amritpal arrested: ਅੰਮ੍ਰਿਤਪਾਲ ਤੇ ਉਸਦੇ 6 ਸਾਥੀ ਗ੍ਰਿਫਤਾਰ, ਗੱਡੀ ਲੈ ਭੱਜ ਰਿਹਾ ਸੀ ਪੁਲਿਸ ਨੇ ਡੇਢ ਘੰਟੇ ਪਿੱਛਾ ਕਰਕੇ ਫੜਿਆ !