ETV Bharat / state

AGTF ਵੱਲੋਂ ਬਿਸ਼ਨੋਈ ਗੈਂਗ ਦੇ ਮੈਂਬਰ ਕੋਲੋਂ 20 ਪਿਸਤੌਲ ਤੇ 1 ਗੱਡੀ ਬਰਾਮਦ - ਬਿਸ਼ਨੋਈ ਗੈਂਗ

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਕੋਲੋ ਪੁਰਾਣੀ ਅੰਬਾਲਾ ਰੋਡ ਢਕੋਲੀ ਤੋਂ 20 ਪਿਸਤੌਲ ਅਤੇ ਇਨੋਵਾ ਕਾਰ ਬਰਾਮਦ ਕੀਤੀ ਹੈ। AGTF has recovered 20 pistols and 1 vehicle

AGTF has recovered 20 pistols and 1 vehicle member of Lawrence Bishnoi gang

author img

By

Published : Dec 2, 2022, 10:01 PM IST

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਨੇ ਅੱਜ ਸ਼ੁੱਕਰਵਾਰ ਨੂੰ ਪੁਰਾਣੀ ਅੰਬਾਲਾ ਰੋਡ ਢਕੋਲੀ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਬੰਟੀ ਵਾਸੀ ਜੈਨ ਚੌਕ, ਤੇਲੀਵਾੜਾ, ਜ਼ਿਲ੍ਹਾ ਭਿਵਾਨੀ (ਹਰਿਆਣਾ) ਵਜੋਂ ਹੋਈ ਹੈ, ਜੋ ਕਿ ਹਥਿਆਰਾਂ ਦਾ ਅੰਤਰਰਾਜੀ ਤਸਕਰ ਹੈ।AGTF has recovered 20 pistols and 1 vehicle

ਇਸ ਵੱਡੀ ਸਫਲਤਾ ਬਾਰੇ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਏ.ਜੀ.ਟੀ.ਐਫ. ਨੇ ਜ਼ਿਲ੍ਹਾ ਪੁਲਿਸ ਐਸ.ਏ.ਐਸ.ਨਗਰ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬੰਟੀ ਨੂੰ 20 ਪਿਸਤੌਲਾਂ, ਜਿਨ੍ਹਾਂ ਵਿੱਚ ਤਿੰਨ .30 ਕੈਲੀਬਰ ਸਮੇਤ 2 ਮੈਗਜ਼ੀਨ, ਦੋ 9 ਐਮ. ਐਮ. ਸਮੇਤ 2 ਮੈਗਜ਼ੀਨ ਅਤੇ 15 ਇੰਡੀਅਨ ਮੇਡ ਪਿਸਤੌਲਾਂ ਸਮੇਤ 40 ਜਿੰਦਾ ਕਾਰਤੂਸ ਅਤੇ 11 ਮੈਗਜ਼ੀਨਾਂ ਦੇ ਨਾਲ ਗਿ੍ਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਕੋਲੋਂ ਇੱਕ ਇਨੋਵਾ ਕਾਰ, ਜਿਸ ਦਾ ਰਜਿਸਟਰੇਸ਼ਨ ਨੰਬਰ ਐਚ.ਆਰ.-38-ਕਿਊ-2297 ਹੈ, ਵੀ ਬਰਾਮਦ ਕੀਤੀ ਹੈ।

ਇਸ ਦੌਰਾਨ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਤੋਂ ਮੁੱਢਲੀ ਪੁੱਛ-ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਉਹ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ ਅਤੇ ਉਸ ਨੂੰ ਵਿਦੇਸ਼ ਵਿੱਚ ਬੈਠੇ ਗੈਂਗਸਟਰ ਸਤਿੰਦਰਜੀਤ ਸਿੰਘ ਬਰਾੜ ਉਰਫ਼ ਗੋਲਡੀ ਬਰਾੜ ਦੇ ਨਿਰਦੇਸ਼ਾਂ ’ਤੇ ਬਿਸ਼ਨੋਈ ਗੈਂਗ ਦੇ ਮੈਂਬਰਾਂ ਤੱਕ ਹਥਿਆਰਾਂ ਦੀ ਖੇਪ ਪਹੁੰਚਾਉਣ ਦਾ ਕੰਮ ਸੌਂਪਿਆ ਗਿਆ ਸੀ।

ਉਨ੍ਹਾਂ ਦੱਸਿਆ ਕਿ ਉਸ ਦੀ ਹੋਰ ਅਪਰਾਧਿਕ ਮਾਮਲਿਆਂ ਵਿੱਚ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਪ੍ਰਕਿਰਿਆ ਅਧੀਨ ਹੈ। ਇਸੇ ਦੌਰਾਨ, ਪੁਲਿਸ ਨੇ ਥਾਣਾ ਢਕੋਲੀ, ਜ਼ੀਰਕਪੁਰ ਵਿਖੇ ਆਰਮਜ਼ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਤਹਿਤ ਐਫ.ਆਈ.ਆਰ. ਨੰਬਰ 118 ਮਿਤੀ 02.12.2022 ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜੋ:- ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲਾ: ਭਾਰਤ ਭੂਸ਼ਣ ਆਸ਼ੂ ਦੇ PA ਇੰਦੀ ਦੀ ਸੁਪਰੀਮ ਕੋਰਟ ਨੇ ਅਗਾਊਂ ਜ਼ਮਾਨਤ ਕੀਤੀ ਰੱਦ

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.