ETV Bharat / state

Gangster Arrested In AGTF From Mohali: ਮੁਹਾਲੀ 'ਚ AGTF ਨੇ ਗੈਂਗਸਟਰ ਕੀਤਾ ਕਾਬੂ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਲਈ ਕਰਦਾ ਸੀ ਕੰਮ, ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ 'ਚ ਸੀ ਮੁਲਜ਼ਮ

ਪੰਜਾਬ ਪੁਲਿਸ ਦੀ ਏਜੀਟੀਐਫ ਨੂੰ ਉਸ ਸਮੇਂ ਸਫ਼ਲਤਾ ਹਾਸਲ ਹੋਈ ਜਦੋਂ ਉਨ੍ਹਾਂ ਵਲੋਂ ਸੂਚਨਾ ਦੇ ਅਧਾਰ 'ਤੇ ਮੁਹਾਲੀ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਲਈ ਕੰਮ ਕਰਨ ਵਾਲੇ ਗੈਂਗਸਟਰ ਸਚਿਤ ਬਸੀ ਨੂੰ ਗ੍ਰਿਫ਼ਤਾਰ ਕਰ ਲਿਆ। (Gangster Arrested In AGTF From Mohali)

AGTF arrested Sachin Bacchi
AGTF arrested Sachin Bacchi
author img

By ETV Bharat Punjabi Team

Published : Oct 18, 2023, 1:12 PM IST

ਚੰਡੀਗੜ੍ਹ: ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਖਰੜ ਲਾਂਡਰਾ ਰੋਡ, ਮੁਹਾਲੀ ਤੋਂ ਇੱਕ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਲਈ ਕੰਮ ਕਰਦਾ ਸੀ। ਗ੍ਰਿਫ਼ਤਾਰੀ ਸਮੇਂ ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਚਾਰ ਪਿਸਤੌਲ ਅਤੇ 12 ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਗੈਂਗਸਟਰ ਦੀ ਪਛਾਣ ਸਚਿਨ ਉਰਫ਼ ਬਚੀ ਵਜੋਂ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। (Gangster Arrested In AGTF From Mohali)

ਡੀਜੀਪੀ ਪੰਜਾਬ ਨੇ ਸਾਂਝੀ ਕੀਤੀ ਜਾਣਕਾਰੀ: ਇਸ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵਲੋਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਜਾਣਕਾਰੀ ਦਿੱਤੀ ਗਈ। ਜਿਸ 'ਚ ਉਨ੍ਹਾਂ ਦੱਸਿਆ ਕਿ AGTF ਨੂੰ ਵੱਡੀ ਸਫ਼ਲਤਾ ਮਿਲੀ, ਜਿਸ 'ਚ ਉਨ੍ਹਾਂ ਵਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸੰਚਾਲਕ ਸਚਿਨ ਉਰਫ਼ ਬੱਚੀ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਨੇ ਲਿਖਿਆ ਕਿ ਮੁਲਜ਼ਮ ਗਿਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਪੋਰਟ ਅਤੇ ਲੁਕਣ ਦੀ ਥਾਂ ਮੁਹੱਈਆ ਕਰਵਾਉਣ ਵਿੱਚ ਮਦਦ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਤੋਂ ਹਥਿਆਰ ਬਰਾਮਦ ਹੋਏ ਹਨ, ਜਿਸ 'ਚ ਉਸ ਵਲੋਂ ਵਿਦੇਸ਼ ਬੈਠੇ ਗੈਂਗਸਟਰਾਂ ਦੇ ਇਸ਼ਾਰੇ 'ਤੇ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣਾ ਸੀ।

  • Preliminary investigation has revealed that the accused along with other members of the gang were planning to attack the assigned targets given to them by their foreign handlers@PunjabPoliceInd is committed to eradicate crime as per vision of CM @BhagwantMann (2/2) pic.twitter.com/IknYH7DB9z

    — DGP Punjab Police (@DGPPunjabPolice) October 18, 2023 " class="align-text-top noRightClick twitterSection" data=" ">

ਮੁਹਾਲੀ 'ਚ ਘਟਨਾ ਨੂੰ ਦੇਣਾ ਸੀ ਅੰਜ਼ਾਮ: ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਮੁਹਾਲੀ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਆਇਆ ਸੀ। ਉਸ ਨੂੰ ਵਿਦੇਸ਼ ਬੈਠੇ ਹੋਰ ਗੈਂਗਸਟਰਾਂ ਤੋਂ ਵਾਰਦਾਤ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਮਿਲੀ ਸੀ। ਜਿਸ ਤੋਂ ਬਾਅਦ ਉਹ ਇਸ ਇਲਾਕੇ 'ਚ ਰਹਿ ਰਿਹਾ ਸੀ, ਜਿਸ ਨੂੰ ਸਮਾਂ ਰਹਿੰਦੇ ਕਾਬੂ ਕਰ ਲਿਆ।

ਰੇਕੀ ਕਰਦੇ ਹੋਏ ਫੜਿਆ ਗਿਆ ਮੁਲਜ਼ਮ: ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਸਚਿਨ ਉਰਫ਼ ਬਚੀ ਖਰੜ ਲਾਂਡਰਾ ਰੋਡ ’ਤੇ ਕਿਸੇ ਦੀ ਰੇਕੀ ਕਰ ਰਿਹਾ ਸੀ। ਉਦੋਂ ਹੀ ਪੁਲਿਸ ਨੂੰ ਇਸ ਸਬੰਧੀ ਸੂਚਨਾ ਮਿਲੀ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਦੇਰ ਰਾਤ ਕਰੀਬ 3 ਵਜੇ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ। ਜਿਸ ਤੋਂ ਬਾਅਦ ਉਸ ਤੋਂ ਪੁੱਛਗਿਛ ਜਾਰੀ ਹੈ ਤੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.