ਚੰਡੀਗੜ੍ਹ: ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਦੀ 16 ਮੈਂਬਰੀ ਟੀਮ ਨੂੰ ਸਾਲ 2022 ਲਈ "ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ" ਨਾਲ ਸਨਮਾਨਿਤ ਕੀਤਾ ਗਿਆ ਹੈ। AGTF team of Punjab Police honored.
ਜਾਣਕਾਰੀ ਮੁਤਾਬਿਕ ਪੁਰਸਕਾਰ ਜੇਤੂਆਂ ਵਿੱਚ AGTF ਦੇ ਮੁਖੀ ADGP ਪ੍ਰਮੋਦ ਬਾਨ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ DIG ਗੁਰਪ੍ਰੀਤ ਸਿੰਘ ਭੁੱਲਰ, AIG ਗੁਰਮੀਤ ਸਿੰਘ ਚੌਹਾਨ, AIG ਸੰਦੀਪ ਗੋਇਲ, DSP ਬਿਕਰਮਜੀਤ ਸਿੰਘ ਬਰਾੜ, SI ਸੁਖਪ੍ਰੀਤ ਸਿੰਘ, SI ਸੁਮਿਤ ਗੋਇਲ, SI ਨਿਤਿਨ ਕੁਮਾਰ, SI ਸ਼ਗਨਜੀਤ ਸਿੰਘ, SI ਕੁਲਵਿੰਦਰ ਸਿੰਘ, SO ਰਾਹੁਲ ਕੁਮਾਰ ਚੇਚੀ, SI ਮੋਨਿੰਦਰ ਸਿੰਘ, SI ਰਾਹੁਲ ਸ਼ਰਮਾ, SI ਗੁਰਪ੍ਰੀਤ ਸਿੰਘ, SI . ਅਵਤਾਰ ਸਿੰਘ ਅਤੇ ASI ਸੁਖਜਿੰਦਰ ਸਿੰਘ ਸ਼ਾਮਿਲ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਖੁਫੀਆ ਸੂਹਾਂ ਦੀ ਵਰਤੋਂ ਕਰਦਿਆਂ ਅਤੇ ਪੰਜਾਬ ਪੁਲਿਸ ਦੀਆਂ ਫੀਲਡ ਯੂਨਿਟਾਂ ਦੇ ਤਾਲਮੇਲ ਨਾਲ ਸੂਬੇ 'ਚੋਂ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ADGP ਪ੍ਰਮੋਦ ਬਾਨ ਦੀ ਅਗਵਾਈ ਹੇਠ AGTF ਦਾ ਗਠਨ ਕੀਤਾ ਗਿਆ ਸੀ ਤਾਂ ਜੋ ਕਾਨੂੰਨ ਤੇ ਵਿਵਸਥਾ ਵਿੱਚ ਲੋਕਾਂ ਦਾ ਵਿਸ਼ਵਾਸ ਮੁੜ ਬਹਾਲ ਕੀਤਾ ਜਾ ਸਕੇ। ਇਸੇ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲਿਸ(DGP) ਪੰਜਾਬ ਗੌਰਵ ਯਾਦਵ ਨਿੱਜੀ ਤੌਰ 'ਤੇ AGTF ਦੇ ਕੰਮਕਾਜ ਦੀ ਨਿਗਰਾਨੀ ਕਰ ਰਹੇ ਹਨ।
AGTF ਟੀਮ ਨੂੰ ਵਧਾਈ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਮਾਨਤਾ ਪੂਰੇ ਪੰਜਾਬ ਪੁਲਿਸ ਬਲ ਦਾ ਹੌਂਸਲਾ ਵਧਾਏਗੀ ਅਤੇ ਉਨ੍ਹਾਂ ਨੂੰ ਹੋਰ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰੇਗੀ।
AGTF ਦੇ ਗਠਨ ਤੋਂ ਬਾਅਦ, ਫੋਰਸ ਨੇ ਕਈ ਦਲੇਰਾਨਾ ਕਾਰਵਾਈਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਜਿਸ ਦੇ ਨਤੀਜੇ ਵਜੋਂ ਬਹੁਤ ਸਾਰੇ ਗੈਂਗਸਟਰਾਂ ਨੂੰ ਮਾਰ-ਮੁਕਾਇਆ/ਗ੍ਰਿਫਤਾਰ ਕੀਤਾ ਗਿਆ ਜਦੋਂਕਿ ਬਹੁਤ ਸਾਰੇ ਸਮਾਜ ਵਿਰੋਧੀ ਤੱਤ ਮਜ਼ਬੂਰਨ ਸੂਬਾ ਛੱਡ ਗਏ।
AGTF ਦੇ ਇਹਨਾਂ ਵਿਸ਼ੇਸ਼ ਆਪ੍ਰੇਸ਼ਨਾਂ ਵਿੱਚ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਮਾਰ ਮੁਕਾਇਆ ਗਿਆ ਅਤੇ 12 ਗੈਂਗਸਟਰਾਂ ਦੀ ਸਮੇਂ ਸਿਰ ਗ੍ਰਿਫ਼ਤਾਰੀ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ ਵਿੱਚੋਂ 24 ਹਥਿਆਰ, 1.05 ਕਿਲੋਗ੍ਰਾਮ ਹੈਰੋਇਨ ਅਤੇ 79.27 ਲੱਖ ਰੁਪਏ ਦੀ ਡਰੱਗ ਮਨੀ, 11 ਵਾਹਨ ਅਤੇ ਇੱਕ ਪੁਲਿਸ ਵਰਦੀ ਬਰਾਮਦ ਕੀਤੀ ਗਈ ਜਿਸ ਨਾਲ ਸਰਹੱਦ ਪਾਰ ਤੋਂ ਨਸ਼ਿਆਂ/ਹਥਿਆਰਾਂ ਦੀ ਤਸਕਰੀ ਨੂੰ ਸਫਲਤਾਪੂਰਵਕ ਠੱਲ ਪਈ ਅਤੇ ਪੰਜਾਬ ਵਿੱਚ ਸਨਸਨੀਖੇਜ਼ ਜੁਰਮ ਕਰਨ ਦੀਆਂ ਉਨ੍ਹਾਂ ਦੀਆਂ ਯੋਜਨਾਵਾਂ ਨੂੰ ਨਾਕਾਮ ਕਰ ਦਿੱਤਾ। Punjab Police latest news in Punjabi.
ਇਹ ਵੀ ਪੜ੍ਹੋ: ਪਰਾਲੀ ਨੂੰ ਅੱਗ ਨਾ ਲਾਉਣ ਲਈ ਨੰਬਰਦਾਰ ਕਿਸਾਨਾਂ ਨੂੰ ਕਰਨਗੇ ਜਾਗਰੂਕ