ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਦੇਸ਼ਾਂ ਵਿਦੇਸ਼ਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸੁਵਿਧਾ ਨੂੰ ਮੱਦੇਨਜ਼ਰ ਰੱਖਦਿਆਂ ਸਰਕਾਰ ਵੱਲੋਂ ਨਵੀਂ ਫਲੀਟਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਏਅਰ ਇੰਡੀਆ ਨੇ ਅੰਮ੍ਰਿਤਸਰ ਅਤੇ ਲੰਡਨ ਦਰਮਿਆਨ 31 ਅਕਤੂਬਰ ਤੋਂ ਸਿੱਧੀਆਂ ਫਲਾਈਟਾਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਫਲਾਈਟ ਹਫ਼ਤੇ 'ਚ ਤਿੰਨ ਵਾਰ ਉਡਾਨ ਭਰੇਗੀ ਜਿਸ ਦਾ ਲਾਭ ਬਰਤਾਨੀਆ 'ਚ ਵਸਦੇ ਭਾਰਤੀ ਮੂਲ ਦੇ ਲੋਕਾਂ ਨੂੰ ਹੋਵੇਗਾ ਤਾਂ ਜੋ ਉਹ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦਾ ਹਿੱਸਾ ਬਣ ਸਕਣ। ਇਸ ਦੇ ਨਾਲ ਹੀ ਜਿੱਥੇ ਅੰਮ੍ਰਿਤਸਰ ਤੋਂ ਘਰੇਲੁ ਫਲਾਈਟ ਸੇਵਾ ਸ਼ੁਰੂ ਹੋਣਗੀਆਂ।
ਜਾਣਕਾਰੀ ਦਿੰਦਿਆਂ ਏਅਰ ਇੰਡੀਆ ਦੇ ਸੀਨੀਅਰ ਅਧਿਕਾਰੀ ਰਾਮ ਬਾਬੂ ਨੇ ਦੱਸਿਆ ਕਿ ਕੌਮਾਂਤਰੀ ਉਡਾਨਾਂ ਦੇ ਨਾਲ ਹੀ ਅੰਮ੍ਰਿਤਸਰ ਤੋਂ ਦਿੱਲੀ ਹਫ਼ਤੇ 'ਚ 24 ਉਡਾਣਾਂ. ਅੰਮ੍ਰਿਤਸਰ ਤੋਂ ਮੁੰ3ਬਈ ਹਫ਼ਤੇ 'ਚ 5 ਉਡਾਣਾਂ. ਅੰਮ੍ਰਿਤਸਰ ਤੋਂ ਸ਼੍ਰੀ ਨਾਂਦੇੜ ਸਾਹਿਬ ਤੱਕ ਹਫਟਤੇ 'ਚ 2 ਉਡਾਣਾਂ ਅਤੇ ਅੰਮ੍ਰਿਤਸਰ ਤੋਂ ਪਟਨਾ ਹਫਟਤੇ 'ਚ 4 ਉਡਾਣਾਂ ਹੋਣਗੀਆਂ।
ਇਹ ਵੀ ਪੜ੍ਹੋ- ਸ਼ੇਖ ਫ਼ਰੀਦ ਆਗਮਨ ਪੁਰਬ ਮੌਕੇ ਕਰਵਾਇਆ ਕੀਰਤਨ ਦਰਬਾਰ
ਏਅਰ ਇੰਡੀਆ ਦੇ ਬੁਲਾਰੇ ਧਨੰਜੇ ਕੁਮਾਰ ਨੇ ਦੱਸਿਆ ਕਿ ਏਅਰ ਇੰਡੀਆ ਦੇ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਖ਼ੁਦ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਅਤੇ ਲੋਕਾਂ ਨੂੰ ਸੁਵਿਧਾ ਦੇਣ ਦੇ ਲਿਹਾਜ਼ ਨਾਲ ਜਿੱਥੇ ਸਰਵੇ ਕਰਵਾਏ ਜਾ ਰਹੇ ਹਨ ਅਤੇ ਉੱਥੇ ਹੀ ਪ੍ਰਕਾਸ਼ ਪੁਰਬ ਦੇ 'ਚ ਚੰਗੀਆਂ ਸੇਵਾਵਾਂ ਦੇ ਕੇ ਦੇਸ਼ ਵਿਦੇਸ਼ ਦੇ ਲੋਕਾਂ ਨੂੰ ਇਸ ਪਾਵਨ ਅਵਸਰ ਦਾ ਹਿੱਸਾ ਬਣਾਉਣ ਦੀ ਕੋਸ਼ਿਸ਼ ਵੀ ਕਰ ਰਿਹਾ ਹੈ।
ਜ਼ਿਕਰਯੋਗ ਹੈ ਕਿ 12 ਨਵੰਬਰ ਨੂੰ ਭਾਰਤ 'ਚ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸੁਵਿਧਾ ਲਈ ਚੁੱਕਿਆ ਗਿਆ ਇਹ ਕਦਮ ਸ਼ਲਾਘਾਯੋਗ ਹੈ