ETV Bharat / state

ਕਾਂਗਰਸ ਮੈਨੀਫੈਸਟੋ ਤੇ ਖੇਤੀ ਕਾਨੂੰਨਾਂ ਦੇ ਸਬੰਧ ਬਾਰੇ ਅਕਾਲੀ ਅਤੇ ਆਪ ਝੂਠ ਬੋਲਣਾ ਬੰਦ ਕਰੇ: ਕੈਪਟਨ - ਏਪੀਐਮਸੀ ਐਕਟ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਨੂੰ ਕਾਂਗਰਸ ਦੇ ਚੋਣ ਮਨੋਰਥ ਪੱਤਰ ਦੇ ਚੋਣਵੇਂ ਹਿੱਸੇ ਨੂੰ ਲੈ ਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਝੂਠ ਮਾਰਨ ਤੋਂ ਬਾਜ਼ ਆਉਣ ਲਈ ਆਖਿਆ ਹੈ।

Akali Dal and Aam Aadmi should stop lying about Congress Manifesto: Capt
ਕਾਂਗਰਸ ਮੈਨੀਫੈਸਟੋ ਤੇ ਖੇਤੀ ਕਾਨੂੰਨਾਂ ਦੇ ਸਬੰਧ ਬਾਰੇ ਅਕਾਲੀ ਅਤੇ ਆਪ ਝੂਠ ਬੋਲਣਾ ਬੰਦ ਕਰੇ: ਕੈਪਟਨ
author img

By

Published : Sep 19, 2020, 7:42 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਨੂੰ ਕਾਂਗਰਸ ਦੇ ਚੋਣ ਮਨੋਰਥ ਪੱਤਰ ਦੇ ਚੋਣਵੇਂ ਹਿੱਸੇ ਨੂੰ ਲੈ ਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਝੂਠ ਮਾਰਨ ਤੋਂ ਬਾਜ਼ ਆਉਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮੈਨੀਫੈਸਟੋ ਦਾ ਕਿਸਾਨ ਵਿਰੋਧੀ ਕਦਮਾਂ ਨਾਲ ਦੂਰ ਦਾ ਵੀ ਕੋਈ ਵਾਸਤਾ ਨਹੀਂ ਹੈ ਅਤੇ ਇਨ੍ਹਾਂ ਕਦਮਾਂ ਨੂੰ ਹੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਪਣੇ ਅਮੀਰ ਕਾਰਪੋਰੇਟ ਮਿੱਤਰਾਂ ਦੇ ਹਿੱਤ ਪਾਲਣ ਲਈ ਗ਼ਰੀਬ ਕਿਸਾਨਾਂ 'ਤੇ ਜਬਰੀ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ।

ਇਸ ਮੁੱਦੇ 'ਤੇ ਕਾਂਗਰਸ ਵਿਰੁੱਧ ਬੇਬੁਨਿਆਦ ਅਤੇ ਝੂਠੇ ਦੋਸ਼ ਲਾਉਣ 'ਤੇ ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੱਤਰਕਾਰਾਂ ਮੂਹਰੇ ਚੋਣ ਮਨੋਰਥ ਪੱਤਰ ਦੀਆਂ ਕਾਪੀਆਂ ਲਹਿਰਾਉਣ ਦੀ ਬਜਾਏ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਪਹਿਲਾਂ ਸਬੰਧਤ ਹਿੱਸਿਆਂ ਨੂੰ ਪੜ੍ਹਣ ਦਾ ਯਤਨ ਕਰਨਾ ਚਾਹੀਦਾ ਹੈ।

ਲੋਕ ਸਭਾ ਦੇ ਨਾਲ-ਨਾਲ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਚੋਣ ਮਨੋਰਥ ਪੱਤਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਕਿਧਰੇ ਵੀ ਅਜਿਹੀਆਂ ਤਬਦੀਲੀਆਂ ਲਿਆਉਣ ਦੀ ਗੱਲ ਨਹੀਂ ਕੀਤੀ ਜਿਹੋ ਜਿਹੀਆਂ ਤਬਦੀਲੀਆਂ ਕੇਂਦਰ ਸਰਕਾਰ ਮਾੜੇ ਇਰਾਦਿਆਂ ਵਾਲੇ ਬਿੱਲਾਂ ਰਾਹੀਂ ਮੁਲਕ 'ਤੇ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਕਾਂਗਰਸ ਪਾਰਟੀ ਦੇ ਮੈਨੀਫੈਸਟੋ ਵਿੱਚ ਤਾਂ ਏ.ਪੀ.ਐਮ.ਸੀ. ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੀ ਗੱਲ ਸਪੱਸ਼ਟ ਰੂਪ ਨਾਲ ਕਹੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਹੋਰ ਵਧੇਰੇ ਫਾਇਦਾ ਮਿਲ ਸਕੇ।

ਸੂਬਾ ਕਾਂਗਰਸ ਦੇ ਸਾਲ-2017 ਦੇ ਮੈਨੀਫੈਸਟੋ ਵਿੱਚ ਇਹ ਦਰਜ ਹੈ ਕਿ ਏ.ਪੀ.ਐਮ.ਸੀ. ਐਕਟ ਨੂੰ ਘੱਟੋ-ਘੱਟ ਸਮਰਥਣ ਮੁੱਲ ਦੀ ਮੌਜੂਦਾ ਪ੍ਰਣਾਲੀ ਨਾਲ ਛੇੜਛਾੜ ਕੀਤੇ ਬਿਨਾਂ ਨਵਿਆਇਆ ਜਾਵੇਗਾ ਤਾਂ ਕਿ ਡਿਜੀਟਲ ਤਕਨਾਲੌਜੀ ਰਾਹੀਂ ਕੌਮੀ ਅਤੇ ਕੌਮਾਂਤਰੀ ਮੰਡੀ ਵਿੱਚ ਕਿਸਾਨਾਂ ਦੀ ਸਿੱਧੀ ਪਹੁੰਚ ਯਕੀਨੀ ਬਣਾਈ ਜਾ ਸਕੇ ਜਦਕਿ ਲੋਕ ਸਭਾ ਦੇ ਮੈਨੀਫੈਸਟੋ ਵਿੱਚ ਤਾਂ ਇਸ ਤੋਂ ਇੱਕ ਕਦਮ ਹੋਰ ਅੱਗੇ ਜਾਂਦਿਆਂ ਮੌਜੂਦਾ ਐਕਟ ਨੂੰ ਮਨਸੂਖ ਕਰ ਕੇ ਮੰਡੀਕਰਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਨਵੀਂ ਵਿਵਸਥਾ ਲਿਆਉਣ ਦੀ ਗੱਲ ਕੀਤੀ ਗਈ, ਜਿਸ ਤਹਿਤ ਹਜ਼ਾਰਾਂ ਕਿਸਾਨ ਮੰਡੀਆਂ ਦੀ ਸਥਾਪਨਾ ਹੋਵੇਗੀ। ਜਿਸ ਨਾਲ 2-3 ਕਿਲੋਮੀਟਰ ਦੇ ਦਾਇਰੇ ਵਿੱਚ ਕਿਸਾਨ ਸੌਖਿਆਂ ਹੀ ਪਹੁੰਚ ਕਰ ਸਕੇਗਾ। ਮੁੱਖ ਮੰਤਰੀ ਨੇ ਕਿਹਾ, ''ਸਿਰਫ ਮੂਰਖ ਜਾਂ ਝੂਠੇ ਲੋਕ ਹੀ ਇਸ ਤਰ੍ਹਾਂ ਦਾ ਵਿਆਵਾਂ ਕਰ ਸਕਦੇ ਹਨ ਕਿ ਕਾਂਗਰਸ ਨੇ ਏ.ਪੀ.ਐਮ.ਸੀ. ਐਕਟ ਨੂੰ ਖਤਮ ਕਰਨਾ ਸੀ।''

ਇਸ ਮੁੱਦੇ 'ਤੇ ਲੋਕਾਂ ਨੂੰ ਗੁਮਰਾਹ ਕਰਨ ਦੇ ਕੋਝੇ ਯਤਨ ਕਰਨ ਲਈ ਅਕਾਲੀ ਦਲ ਅਤੇ ਆਪ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ, ''ਕਾਂਗਰਸ ਨੇ ਏ.ਪੀ.ਐਮ.ਸੀ. ਨੂੰ ਕੰਟ੍ਰੈਕਟ ਫਾਰਮਿੰਗ ਅਤੇ ਨਿੱਜੀ ਖਰੀਦ ਨਾਲ ਬਦਲਣ ਦੀ ਗੱਲ ਕਦੋਂ ਅਤੇ ਕਿੱਥੇ ਕੀਤੀ ਸੀ।''

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਮੀਡੀਆ ਦੋਵੇਂ ਚੋਣ ਮਨੋਰਥ ਪੱਤਰ ਦੀ ਜਾਂਚ ਕੀਤੇ ਬਿਨਾਂ ਵੱਡੇ ਚਿਹਰਿਆਂ ਵਜੋਂ ਬਾਦਲਾਂ ਅਤੇ ਭਾਜਪਾ ਨੇਤਾਵਾਂ ਦੇ ਬਿਆਨ ਲੈ ਰਿਹਾ ਹੈ ਜਦਕਿ ਦੋਵੇਂ ਮੈਨੀਫੈਸਟੋ ਨੂੰ ਜਾਂਚਣ ਦੀ ਲੋੜ ਨਹੀਂ ਸਮਝੀ ਜਾ ਰਹੀ।

ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਆਮ ਆਦਮੀ ਪਾਰਟੀ ਦਾ ਸਬੰਧ ਹੈ ਇਨ੍ਹਾਂ ਕੋਲ ਕੋਈ ਢੰਗ ਦਾ ਮੁੱਦਾ ਨਾ ਹੋਣ ਕਰਕੇ ਆਪ ਲੀਡਰ ਵੀ ਹੁਣ ਅਕਾਲੀ ਦਲ ਦੀ ਨਕਲ ਕਰਦੇ ਹੋਏ ਕਿਸੇ ਮੁੱਦੇ ਨੂੰ ਸਮਝਣ ਜਾਂ ਤੱਥ ਜਾਂਚਣ ਤੋਂ ਬਿਨਾਂ ਹੀ ਸੂਬਾ ਸਰਕਾਰ ਦੀ ਆਲੋਚਨਾ ਕਰਨ ਲੱਗ ਪੈਂਦੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.