ਚੰਡੀਗੜ੍ਹ: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਚਾਰ ਉਮੀਦਵਾਰਾਂ ਦਾ ਐਲਾਨ ਕਰਨ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਵੀ ਇੱਕ ਹਲਕੇ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਨੇ ਦਾਖਾ ਹਲਕੇ ਤੋਂ ਮਨਪ੍ਰੀਤ ਅਯਾਲੀ ਦੇ ਨਾਂਅ 'ਤੇ ਮੋਹਰ ਲੱਗਾ ਦਿੱਤੀ ਹੈ। ਹਾਲਾਂਕਿ ਬਾਕੀ ਹਲਕਿਆਂ ਤੋਂ ਉਮੀਦਵਾਰਾਂ ਦੇ ਨਾਂਅ ਦੀ ਘੋਸ਼ਣਾ ਹਲ੍ਹੇ ਨਹੀਂ ਕੀਤੀ ਗਈ ਹੈ।
ਦਾਖਾ ਤੋਂ ਹੁਣ ਕਾਂਗਰਸ ਦੇ ਸੰਦੀਪ ਸਿੰਘ ਸੰਧੂ ਤੇ ਅਕਾਲੀ ਦਲ ਦੇ ਮਨਪ੍ਰੀਤ ਅਯਾਲੀ ਵਿਚਕਾਰ ਮੁਕਾਬਲਾ ਹੋਵੇਗਾ। ਦਾਖਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਐੱਚ.ਐੱਸ. ਫੂਲਕਾ ਅਸਤੀਫਾ ਦੇ ਚੁੱਕੇ ਹਨ ਜਿਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ।
ਦੱਸਣਯੋਗ ਹੈ ਕਿ ਪੰਜਾਬ ਵਿੱਚ 4 ਵਿਧਾਨ ਸਭਾ ਸੀਟਾਂ ਜਲਾਲਬਾਦ, ਫਗਵਾੜਾ, ਦਾਖਾ ਅਤੇ ਮੁਕੇਰੀਆਂ ਵਿੱਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ ਅਤੇ 24 ਅਕਤੂਬਰ ਨੂੰ ਨਤੀਜੇ ਐਲਾਨ ਕਰ ਦਿੱਤੇ ਜਾਣਗੇ। ਜਲਾਲਾਬਾਦ ਅਤੇ ਦਸੂਹਾ ਵਿਧਾਨ ਸਭਾ ਸੀਟਾਂ ਸੁਖਬੀਰ ਬਾਦਲ ਅਤੇ ਸੋਮ ਪ੍ਰਕਾਸ ਸਿੰਘ ਦੇ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਖਾਲੀ ਹੋਈਆਂ ਸੀ ਜਦ ਕਿ ਦਾਖਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਐੱਚ.ਐੱਸ. ਫੂਲਕਾ ਅਸਤੀਫਾ ਦੇ ਚੁੱਕੇ ਹਨ।
ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੀ ਦੇਹਾਂਤ ਕਾਰਨ ਇਹ ਸੀਟ ਖਾਲੀ ਹੋ ਗਈ ਸੀ। ਇਨ੍ਹਾਂ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਗਈ ਹੈ। ਜ਼ਿਮਨੀ ਚੋਣਾ ਲਈ ਨਾਮਜ਼ਦਗੀ ਪੱਤਰ ਸਬ-ਡਵੀਜਨਲ ਮੈਜਿਸਟ੍ਰੇਟ ਫਗਵਾੜਾ, ਮੁਕੇਰੀਆਂ, ਦਾਖਾਂ ਤੇ ਜਲਾਲਾਬਾਦ ਦੇ ਕੋਲ ਦਾਖ਼ਲ ਕੀਤੇ ਜਾਣਗੇ।
ਇਹ ਵੀ ਪੜੋ- ਜ਼ਿਮਨੀ ਚੋਣਾਂ: ਕਾਂਗਰਸ ਨੇ ਆਪਣੇ ਉਮੀਦਵਾਰਾਂ ਦਾ ਕੀਤਾ ਐਲਾਨ