ETV Bharat / state

ਕੁੰਵਰ ਵਿਜੇ ਪ੍ਰਤਾਪ ਖ਼ਿਲਾਫ਼ ਅਕਾਲੀਆਂ ਨੇ ਖੋਲ੍ਹਿਆ ਮੋਰਚਾ

ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਕੀਤੀ ਹੈ, ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਉੱਚ ਪੱਧਰੀ ਵਫ਼ਦ ਭਾਰਤੀ ਚੋਣ ਕਮਿਸ਼ਨ ਨਾਲ ਭਲਕੇ ਮੁਲਾਕਾਤ ਕਰੇਗਾ।

ਫ਼ੋਟੋ
author img

By

Published : Jun 3, 2019, 10:05 PM IST

ਚੰਡੀਗੜ੍ਹ: ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਉੱਚ ਪੱਧਰੀ ਵਫ਼ਦ ਭਾਰਤੀ ਚੋਣ ਕਮਿਸ਼ਨ ਨੂੰ ਭਲਕੇ ਮਿਲੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਚੋਣ ਕਮਿਸ਼ਨ ਨੂੰ ਇਸ ਗੱਲ ਤੋਂ ਜਾਣੂ ਕਰਵਾਏਗਾ ਕਿ ਕਿਸ ਤਰ੍ਹਾਂ ਕਾਂਗਰਸ ਸਰਕਾਰ ਨੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਕੀਤੀ ਸੀ। ਚੋਣ ਕਮਿਸ਼ਨ ਦੇ ਸਾਫ਼ ਨਿਰਦੇਸ਼ਾਂ ਦੇ ਬਾਵਜੂਦ ਆਈਜੀ ਕੁੰਵਰ ਵਿਜੇ ਪ੍ਰਤਾਪ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ।

ਵੀਡੀਓ

ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਂਸਦ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਉੱਚ ਪੱਧਰੀ ਵਫ਼ਦ ਭਲਕੇ ਸ਼ਾਮੀਂ 4:30 ਵਜੇ ਨਿਰਵਾਚਨ ਸਦਨ ਵਿੱਚ ਚੋਣ ਕਮਿਸ਼ਨ ਨੂੰ ਮਿਲੇਗਾ। ਵਫ਼ਦ ਸਬੂਤ ਦੇ ਕੇ ਚੋਣ ਕਮਿਸ਼ਨ ਨੂੰ ਜਾਣੂ ਕਰਵਾਏਗਾ ਕਿ ਚੋਣ ਕਮਿਸ਼ਨ ਵੱਲੋਂ ਆਈਜੀ ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਸਬੰਧੀ ਦਿੱਤੇ ਗਏ ਨਿਰਦੇਸ਼ਾਂ ਮਗਰੋਂ ਕਿਸ ਤਰ੍ਹਾਂ ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਗੁੰਮਰਾਹ ਕੀਤਾ ਹੈ।

ਕੁੰਵਰ ਵਿਜੇ ਪ੍ਰਤਾਪ ਵੱਲੋਂ ਚੋਣ ਜ਼ਾਬਤੇ ਦੌਰਾਨ ਕੀਤੀ ਗਈ ਸਿਆਸੀ ਬਿਆਨਬਾਜ਼ੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਇਹ ਕਾਰਵਾਈ ਕੀਤੀ ਸੀ। ਚੀਮਾ ਨੇ ਦੱਸਿਆ ਕਿ ਵਫ਼ਦ ਵੱਲੋਂ ਚੋਣ ਕਮਿਸ਼ਨ ਨੂੰ ਨਿਯਮਾਂ ਮੁਤਾਬਕ ਆਈਜੀ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਜਾਵੇਗੀ।

ਚੋਣ ਕਮਿਸ਼ਨ ਨੂੰ ਮਿਲਣ ਵਾਲੇ ਅਕਾਲੀ ਵਫ਼ਦ ਦੇ ਬਾਕੀ ਮੈਂਬਰਾਂ ਵਿੱਚ ਮਹੇਸ਼ਇੰਦਰ ਸਿੰਘ ਗਰੇਵਾਲ, ਨਰੇਸ਼ ਗੁਜਰਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਦਰਬਾਰਾ ਸਿੰਘ ਗੁਰੂ ਵੀ ਸ਼ਾਮਲ ਹੋਣਗੇ।

Intro:Body:

cheema

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.