ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫ਼ਦ ਪੰਜਾਬ ਦੇ ਰਾਜਪਾਲ ਨੂੰ ਮਿਲਣ ਲਈ ਰਾਜ ਭਵਨ ਪਹੁੰਚਿਆ। ਚੰਡੀਗੜ੍ਹ 'ਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਨਾ ਦੇਣ ਦੀ ਮੰਗ ਨੂੰ ਲੈ ਕੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਹਰਿਆਣਾ ਸਰਕਾਰ ਨੂੰ ਮੰਗ ਪੱਤਰ ਦਿੱਤਾ।
"ਹਰਿਆਣਾ ਵਿੱਚ ਲੱਭੀ ਜਾਵੇ ਜ਼ਮੀਨ": ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਚੰਡੀਗੜ੍ਹ 'ਤੇ ਪੰਜਾਬ ਦਾ ਪਹਿਲਾ ਹੱਕ ਹੈ, ਇਸ ਲਈ ਜੇਕਰ ਹਰਿਆਣਾ ਸਰਕਾਰ ਨੂੰ ਵਿਧਾਨ ਸਭਾ ਲਈ ਜ਼ਮੀਨ ਚਾਹੀਦੀ ਹੈ ਤਾਂ ਉਸ ਨੂੰ ਹਰਿਆਣਾ ’ਚ ਜ਼ਮੀਨ ਲੱਭਣੀ ਚਾਹੀਦੀ ਹੈ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਇਆ।
"ਚੰਡੀਗੜ੍ਹ ਉੱਤੇ ਸਿਰਫ਼ ਪੰਜਾਬ ਦਾ ਹੱਕ": ਅਕਾਲੀ ਦਲ ਦੇ ਵਫ਼ਦ ਦਾ ਰਾਜਪਾਲ ਨੂੰ ਮੰਗ ਪੱਤਰ: ਆਪਣੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ਅਕਾਲੀ ਦਲ ਵੱਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਦਿੱਤਾ ਗਿਆ ਹੈ। ਹਰਿਆਣਾ ਨੂੰ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਦੇਣ ਦੇ ਮੁੱਦੇ ਉੱਤੇ ਅਕਾਲੀ ਦਲ ਨੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਹੈ ਕਿ ਚੰਡੀਗੜ 'ਤੇ ਸਿਰਫ਼ ਪੰਜਾਬ ਦਾ ਹੱਕ ਹੈ, ਹਰਿਆਣਾ ਨੂੰ ਕਿਸੇ ਵੀ ਹਾਲਤ ਵਿਚ ਜ਼ਮੀਨ ਨਹੀਂ ਦਿੱਤੀ ਜਾ ਸਕਦੀ। ਹਰਿਆਣਾ ਦੀ ਜ਼ਮੀਨ ਦੇ ਬਦਲੇ ਚੰਡੀਗੜ੍ਹ ਨੂੰ ਜ਼ਮੀਨ ਦੇਣਾ ਠੀਕ ਨਹੀਂ ਕਿਉਂਕਿ ਸੂਬਾ ਆਪਣੀਆਂ ਹੱਦਾਂ ਨਹੀਂ ਬਦਲ ਸਕਦਾ।
ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ: ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਗੜਦੀ ਕਾਨੂੰਨ ਵਿਵਸਥਾ ਦਾ ਮਸਲਾ ਵੀ ਅਕਾਲੀ ਦਲ ਵੱਲੋਂ ਰਾਜਪਾਲ ਕੋਲ ਚੁੱਕਿਆ ਗਿਆ। ਅਕਾਲੀ ਦਲ ਵੱਲੋਂ ਕਾਨੂੰਨ ਵਿਵਸਥਾ ਪੰਜਾਬ ਸਰਕਾਰ ਤੇ ਕਟਾਕਸ਼ ਕੱਸਿਆ ਗਿਆ ਹੈ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ, ਲੋਕਾਂ ਨੇ ਡਰ ਦੇ ਮਾਰੇ ਸ਼ਾਮ ਨੂੰ ਸੈਰ ਕਰਨਾ ਵੀ ਬੰਦ ਕਰ ਦਿੱਤਾ ਹੈ। ਇਸਤੋਂ ਇਲਾਵਾ ਮੰਗ ਪੱਤਰ ਵਿਚ ਚੰਡੀਗੜ ਰੇਲਵੇ ਸਟੇਸ਼ਨ ਦੇ ਨਾਂ ਤੇ ਰੇੜਕਾ ਵੀ ਸ਼ਾਮਲ ਕੀਤਾ ਗਿਆ।
"ਸੂਬਾ ਸਰਹੱਦ ਵਿਚ ਤਬਦੀਲੀਆਂ ਨਹੀਂ ਕਰ ਸਕਦਾ": ਸੁਖਬੀਰ ਬਾਦਲ ਨੇ ਹਰਿਆਣਾ ਨੇ ਦੋ ਟੁੱਕ ਸੁਣਾਉਂਦਿਆਂ ਕਿਹਾ ਹੈ ਕਿ ਚੰਡੀਗੜ ਵਿਚ ਕਿਸੇ ਹਾਲਤ ਅੰਦਰ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਨਹੀਂ ਬਣਾਉਣ ਦਿੱਤੀ ਜਾਵੇਗੀ ਅਤੇ ਨਾਲ ਹੀ ਸਲਾਹ ਦਿੱਤੀ ਕਿ ਹਰਿਆਣਾ ਆਪਣੀ ਵੱਖਰੀ ਵਿਧਾਨ ਸਭਾ ਪੰਚਕੂਲਾ ਵਿਚ ਬਣਾ ਸਕਦਾ ਹੈ।ਹਰਿਆਣਾ ਵੱਲੋਂ 10 ਏਕੜ ਜ਼ਮੀਨ ਦੇਣ ਦੇ ਪ੍ਰਸਤਾਵ ਨੂੰ ਵੀ ਅਕਾਲੀ ਦਲ ਨੇ ਨਿੰਦਿਆ ਹੈ। ਤੱਥਾਂ ਦਾ ਹਵਾਲਾ ਦੇ ਕੇ ਸੁਖਬੀਰ ਬਾਦਲ ਨੇ ਦੇਸ਼ ਦੀ ਸੰਸਦ ਦਾ ਵੀ ਜ਼ਿਕਰ ਕੀਤਾ ਜਿਸ ਕੋਲ ਦੇਸ਼ ਦੀ ਸੀਮਾਂ ਵਿਚ ਬਦਲਾਅ ਕਰਨ ਦਾ ਅਧਿਕਾਰ ਹੈ। ਸੰਵਿਧਾਨਕ ਤੌਰ ’ਤੇ ਕੋਈ ਵੀ ਸੂਬਾ ਸਰਹੱਦ ਵਿਚ ਤਬਦੀਲੀਆਂ ਨਹੀਂ ਕਰ ਸਕਦਾ।
"ਮੁੱਖ ਮੰਤਰੀ ਭਗਵੰਤ ਮਾੜਾ ਡਰਾਈਵਰ": ਸੁਖਬੀਰ ਬਾਦਲ ਆਪ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਜਦੋਂ ਕਿਸੇ ਸੂਬੇ ਦੇ ਅਧਿਕਾਰਾਂ ਦਾ ਘਾਣ ਹੁੰਦਾ ਤਾਂ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ ਕਿ ਸੂਬੇ ਦੀ ਹੱਕ 'ਚ ਨਿੱਤਰੇ। ਸੁਖਬੀਰ ਨੇ ਗੁਜਰਾਤ ਚੋਣਾਂ ਵਿਚ ਰੁੱਝੀ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਪਿਛਲੇ ਡੇਢ ਮਹੀਨੇ ਤੋਂ ਹਿਮਾਚਲ ਅਤੇ ਗੁਜਰਾਤ ਵਿਚ ਚੋਣ ਪ੍ਰਚਾਰ ਕਰ ਰਹੀ ਆਪ ਸਰਾਕਰ ਉੱਤੇ ਇਤਰਾਜ਼ ਜਤਾਇਆ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਪੰਜਾਬ ਨੂੰ ਗੰਭੀਰ ਹਾਲਤ ਵਿਚ ਛੱਡ ਕੇ ਸਰਕਾਰ ਪੰਜਾਬ ਤੋਂ ਗਾਇਬ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੂੰ ਅਕਾਲੀ ਦਲ ਨੇ ਮਾੜਾ ਡਰਾਈਵਰ ਕਰਾਰ ਦਿੱਤਾ ਹੈ।
ਇਹ ਵੀ ਪੜੋ: ਪਾਕਿਸਤਾਨ ਦੀ ਨਾਪਾਕ ਹਰਕਤ: ਅੰਮ੍ਰਿਤਸਰ ਵਿੱਚ BSF ਨੇ ਢੇਰ ਕੀਤਾ ਡਰੋਨ, ਪਠਾਨਕੋਟ ਵਿੱਚ ਦਿਖੇ ਸ਼ੱਕੀ