ETV Bharat / state

ਅਕਾਲੀ ਦਲ ਦੇ ਆਗੂਆਂ ਨੇ MSP 'ਤੇ ਯਕੀਨੀ ਮੰਡੀਕਰਣ ਬਾਰੇ ਸਟੈਂਡ ਲੈਣ 'ਤੇ ਸੁਖਬੀਰ ਬਾਦਲ ਦੀ ਕੀਤੀ ਸ਼ਲਾਘਾ - ਨਵੇਂ ਖੇਤੀਬਾੜੀ ਆਰਡੀਨੈਂਸ

ਬਲਵਿੰਦਰ ਭੂੰਦੜ ਨੇ ਕਿਹਾ ਕਿ ਅਕਾਲੀ ਦਲ ਨੇ ਘੱਟੋ-ਘੱਟ ਸਮਰਥਨ ਮੁੱਲ 'ਤੇ ਯਕੀਨੀ ਮੰਡੀਕਰਨ ਦੇ ਖਤਮ ਹੋਣ ਦੇ ਦਾਅਵੇ ਕਰਦਿਆਂ ਕਾਂਗਰਸ ਪਾਰਟੀ ਵੱਲੋਂ ਆਰੰਭੇ ਝੂਠੇ ਤੇ ਈਰਖਾਲੂ ਨੂੰ ਝੂਠਾ ਸਾਬਤ ਕਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ
author img

By

Published : Jun 26, 2020, 9:57 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਇਸ ਗੱਲੋਂ ਸ਼ਲਾਘਾ ਕੀਤੀ ਕਿ ਉਨ੍ਹਾਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਡਟਵਾਂ ਸਟੈਂਡ ਲਿਆ ਤੇ ਇਹ ਸਪਸ਼ਟ ਕਰ ਦਿੱਤਾ ਕਿ ਝੋਨੇ ਅਤੇ ਕਣਕ ਦੀ ਘੱਟ ਤੋਂ ਘੱਟ ਸਮਰਥਨ ਮੁੱਲ 'ਤੇ ਖਰੀਦ ਯਕੀਨੀ ਬਣਾਉਣ ਲਈ ਕੋਈ ਵੀ ਕੁਰਬਾਨੀ ਪਾਰਟੀ ਲਈ ਵੱਡੀ ਨਹੀਂ ਹੈ।

ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ ਤੇ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਅਕਾਲੀ ਦਲ ਨੇ ਘੱਟੋ-ਘੱਟ ਸਮਰਥਨ ਮੁੱਲ 'ਤੇ ਯਕੀਨੀ ਮੰਡੀਕਰਨ ਦੇ ਖਤਮ ਹੋਣ ਦੇ ਦਾਅਵੇ ਕਰਦਿਆਂ ਕਾਂਗਰਸ ਪਾਰਟੀ ਵੱਲੋਂ ਆਰੰਭੇ ਝੂਠੇ ਤੇ ਈਰਖਾਲੂ ਨੂੰ ਝੂਠਾ ਸਾਬਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਗਰਮ ਭੂਮਿਕਾ ਨੇ ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਇਹ ਸਪਸ਼ਟ ਐਲਾਨ ਕਰ ਦਿੱਤਾ ਹੈ ਕਿ ਕਣਕ ਤੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਖਤਮ ਕਰਨ ਦਾ ਕੋਈ ਇਰਾਦਾ ਨਹੀਂ ਹੈ ਤੇ ਇਸਨੇ ਕਾਂਗਰਸ ਪਾਰਟੀ ਵੱਲੋਂ ਪਾਏ ਜਾ ਰਹੇ ਕਾਵਾਂ ਰੌਲੇ ਨੂੰ ਬੇਨਕਾਬ ਕੀਤਾ ਹੈ।

ਇਨ੍ਹਾਂ ਆਗੂਆਂ ਨੇ ਅਕਾਲੀ ਦਲ ਦੇ ਪ੍ਰਧਾਨ ਦੀ ਇਸ ਗੱਲੋਂ ਵੀ ਸ਼ਲਾਘਾ ਕੀਤੀ ਕਿ ਉਨ੍ਹਾਂ ਨੇ ਕੈਪਟਨ ਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਕੇਂਦਰੀ ਆਰਡੀਨੈਂਸਾਂ ਦੇ ਖੇਤੀਬਾੜੀ ਦੇ ਖ਼ਿਲਾਫ਼ ਹੋਣ ਬਾਰੇ ਸਰਬ ਪਾਰਟੀ ਮੀਟਿੰਗ ਵਿੱਚ ਕੀਤੇ ਝੂਠੇ ਦਾਅਵੇ ਵੀ ਗਲਤ ਸਾਬਤ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੇ ਪ੍ਰਦੇਸ਼ ਕਾਂਗਰਸ ਵੱਲੋਂ ਕੀਤਾ ਜਾ ਰਿਹਾ ਦਾਅਵਾ ਉਦੋਂ ਬੇਨਕਾਬ ਹੋ ਗਿਆ ਜਦੋਂ ਅਕਾਲੀ ਦਲ ਦੇ ਪ੍ਰਧਾਨ ਨੇ ਇਸ ਗੱਲ ਦਾ ਸਬੂਤ ਪੇਸ਼ ਕੀਤਾ ਕਿ ਕਾਂਗਰਸ ਪਾਰਟੀ ਨੇ 2017 ਵਿੱਚ ਸੂਬੇ ਦੇ ਏਪੀਐਮਸੀ ਐਕਟ ਵਿੱਚ ਸੋਧ ਕਰਕੇ ਇਸ ਵਿੱਚ ਉਹੀ ਮੱਦਾਂ ਸ਼ਾਮਲ ਕੀਤੀਆਂ ਹਨ ਜੋ ਕੇਂਦਰੀ ਆਰਡੀਨੈਂਸ ਦਾ ਹਿੱਸਾ ਹਨ ਤੇ ਇਨ੍ਹਾਂ ਵਿੱਚ ਪ੍ਰਾਈਵੇਟ ਮੰਡੀਆਂ ਦੀ ਸਥਾਪਨਾ, ਸਿੱਧਾ ਮੰਡੀਕਰਨ, ਈ ਟਰੇਨਿੰਗ ਤੇ ਸਾਰੇ ਸੂਬੇ ਲਈ ਇੱਕ ਹੀ ਲਾਇਸੰਸ ਦੀ ਪ੍ਰਣਾਲੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਨਾਲੋਂ-ਨਾਲ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਨੇ ਪੰਜਾਬੀਆਂ ਨੂੰ ਇਹ ਭਰੋਸਾ ਵੀ ਦੁਆਇਆ ਕਿ ਉਹ ਸੰਸਦ ਵਿੱਚ ਇਨ੍ਹਾਂ ਆਰਡੀਨੈਂਸਾਂ 'ਤੇ ਚਰਚਾ ਦੌਰਾਨ ਘੱਟ ਤੋਂ ਘੱਟ ਸਮਰਥਨ ਮੁੱਲ 'ਤੇ ਯਕੀਨੀ ਮੰਡੀਕਰਨ ਜਾਰੀ ਰੱਖਣ ਦਾ ਭਰੋਸਾ ਦੇਣ ਦਾ ਮਾਮਲਾ ਵੀ ਚੁੱਕਣਗੇ।

ਇਨ੍ਹਾਂ ਆਗੂਆਂ ਨੇ ਸੁਨੀਲ ਜਾਖੜ ਨੂੰ ਵੀ ਇਸ ਗੱਲੋਂ ਕਰੜੇ ਹੱਥੀਂ ਲਿਆ ਕਿ ਜੇਕਰ ਅਗਲੇ ਤਿੰਨ ਮਹੀਨਿਆਂ ਮਗਰੋਂ ਪੰਜਾਬ ਵਿੱਚ ਝੋਨੇ ਦੀ ਸਾਰੀ ਫਸਲ ਘੱਟੋ ਘੱਟ ਸਮਰਥਨ ਮੁੱਲ 'ਤੇ ਖਰੀਦੀ ਜਾਂਦੀ ਹੈ ਤਾਂ ਕੀ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇਣਗੇ। ਇਨ੍ਹਾਂ ਆਗੂਆਂ ਨੇ ਕਿਹਾ ਕਿ ਇਹ ਵੀ ਬਹੁਤ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਘੱਟੋ-ਘੱਟ ਸਮਰਥਨ ਮੁੱਲ 'ਤੇ ਯਕੀਨੀ ਮੰਡੀਕਰਨ ਬਾਰੇ ਝੂਠ ਬੋਲ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.