ਚੰਡੀਗੜ੍ਹ: ਕੈਬਿਨੇਟ ਮੰਤਰੀ ਗੁਰਪ੍ਰੀਤ ਕਾਂਗੜ ਅਤੇ ਮੁੱਖਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਦੀ ਪ੍ਰੈੱਸਵਾਰਤਾ 'ਤੇ ਸਵਾਲ ਚੁੱਕਦਿਆਂ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਵਲੋਂ ਅੱਜ ਦੇ ਦਿਨ ਜਾਣ ਬੁਝ ਕੇ ਪ੍ਰੈੱਸਵਾਰਤਾ ਕੀਤੀ ਗਈ। ਅਜਿਹਾ ਉਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਸੀ।
ਚੀਮਾ ਨੇ ਕਿਹਾ ਕਿ ਅੱਜ ਇਕ ਪਾਸੇ ਜਿੱਥੇ ਸੁਰਜੀਤ ਸਿੰਘ ਦਾ ਭੋਗ ਪਾਇਆ ਜਾ ਰਿਹਾ ਸੀ, ਉੱਥੇ ਹੀ, ਦੂਜੇ ਪਾਸੇ ਗੁਰਪ੍ਰੀਤ ਕਾਂਗੜ ਤੇ ਕਿੱਕੀ ਢਿੱਲੋਂ ਵਲੋਂ ਪੀੜਤ ਪਰਿਵਾਰ ਨਾਲ ਹਮਦਰਦੀ ਜਤਾਉਣ ਦੀ ਥਾਂ ਪ੍ਰੈੱਸਵਾਰਤਾ ਕਰ ਪਰਿਵਾਰ ਉੱਤੇ ਇਲਜ਼ਾਮ ਲਗਾਉਂਦੇ ਹੋਏ ਜਲੇ 'ਤੇ ਲੂਣ ਛਿੜਕਿਆ ਗਿਆ।
ਦੱਸ ਦਈਏ ਕਿ ਕੀਕੀ ਢਿੱਲੋਂ ਨੇ ਸੁਖਬੀਰ ਬਾਦਲ 'ਤੇ ਨਿਸ਼ਾਨਾ ਵਿੰਨ੍ਹਦਿਆ ਕਿਹਾ ਸੀ ਕਿ ਸੁਖਬੀਰ ਨਾਲ ਪਿਆਰ ਬਹੁਤ ਤਾਹੀਓਂ ਸਾਡਾ ਨਾਮ ਲੈ ਰਿਹਾ, ਕਿਓਂਕਿ ਭਾਜਪਾ ਨੇ ਅਕਾਲੀਆਂ ਨੂੰ ਸਾਈਡ ਲਾਈਨ ਕਰ ਦਿੱਤਾ ਤੇ ਹੁਣ CAA ਮੁੱਦੇ ਨੂੰ ਡਾਇਵਰਟ ਕਰਨ ਲਈ ਸਿਆਸਤ ਕੀਤੀ ਜਾ ਰਹੀ ਹੈ। ਦਲਜੀਤ ਚੀਮਾ ਨੇ ਕਿਹਾ ਕਿ ਸੁਖਬੀਰ ਬਾਦਲ ਤੇ ਅਕਾਲੀ ਦਲ ਵਲੋਂ ਕੋਈ ਇਲਜ਼ਾਮ ਨਹੀਂ ਲਗਾਇਆ ਗਿਆ, ਬਲਕਿ ਕਈ ਚੈਨਲਾਂ ਉਪਰ ਮੁੱਖ ਗਵਾਹ ਦੀ ਪਤਨੀ ਵਲੋਂ ਗੁਰਪ੍ਰੀਤ ਕਾਂਗੜ ਅਤੇ ਕੁਸ਼ਲਦੀਪ ਢਿੱਲੋਂ 'ਤੇ ਇਲਜ਼ਾਮ ਲਗਾਏ ਗਏ ਹਨ।
ਜ਼ਿਕਰਯੋਗ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਸ਼ੱਕੀ ਹਲਾਤਾਂ 'ਵ ਹੋਈ ਮੌਤ ਤੋਂ ਬਾਅਦ ਪੰਜਾਬ ਇਸ ਮੁੱਦੇ 'ਤੇ ਇੱਕਵਾਰ ਮੁੜ ਸਿਆਸਤ ਸ਼ੁਰੂ ਹੋ ਚੁੱਕੀ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੇ ਫ਼ਰੀਦਕੋਟ ਤੋਂ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ 'ਤੇ ਸੁਰਜੀਤ ਸਿੰਘ ਦੀ ਮੌਤ ਵਿੱਚ ਹੱਥ ਹੋਣ ਦੇ ਲਗਾਏ ਗਏ ਇਲਜ਼ਾਮ ਬਾਰੇ ਦੋਵੇਂ ਕਾਂਗਰਸੀਆਂ ਵਲੋਂ ਆਪਣਾ ਪੱਖ ਪੇਸ਼ ਕੀਤਾ ਗਿਆ ਹੈ।ਕਾਂਗਰਸੀ ਆਗੂਆਂ ਨੇ ਸੁਖਬੀਰ ਬਾਦਲ 'ਤੇ ਬੁਖਲਾਹਟ ਵਿੱਚ ਆਪਣੀ ਸਿਆਸਤ ਚਮਕਾਉਣ ਦੇ ਇਲਜ਼ਾਮ ਲਗਾਏ ਹਨ।
ਇਹ ਵੀ ਪੜ੍ਹੋ: ਖ਼ਜ਼ਾਨਾ ਭਰਨ ਲਈ ਕੈਪਟਨ ਸਰਕਾਰ ਨੇ ਮੰਤਰੀਆਂ 'ਤੇ ਲਾਈ ਲਗਾਮ