ਚੰਡੀਗੜ੍ਹ:ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਜਾਂਚ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਵਿੱਚ ਸਥਿਤ ਗੋਲਡਨ ਸੰਧਰ ਸ਼ੂਗਰ ਮਿੱਲ ਸਬੰਧੀ ਹੈਰਾਨੀਜਨਕ ਤੱਥ ਸਾਹਮਣੇ ਲਿਆਂਦੇ ਹਨ। ਫਗਵਾੜਾ ਦੀ ਮਿੱਲ, ਜਿਸ ਨੂੰ ਪਹਿਲਾਂ ਵਾਹਿਦ ਸੰਧਰ ਸ਼ੂਗਰ ਮਿੱਲ ਵਜੋਂ ਜਾਣਿਆ ਜਾਂਦਾ ਸੀ, ਪਿਛਲੇ ਚਾਰ ਸਾਲਾਂ ਤੋਂ ਗੰਨਾ ਕਾਸ਼ਤਕਾਰਾਂ ਦੇ ਬਕਾਏ ਦਾ ਨਿਬੇੜਾ ਨਹੀਂ ਕਰ ਸਕੀ ਅਤੇ ਮਿੱਲ ਵੱਲ ਕਿਸਾਨਾਂ ਦੇ ਲਗਭਗ 40 ਕਰੋੜ 71 ਲੱਖ 68 ਹਜ਼ਾਰ ਰੁਪਏ ਬਕਾਇਆ ਹਨ। (Akali Leader Arrest) (Akali leader Jarnail Singh Wahid )
ਕਿਸਾਨਾਂ ਦਾ ਧੋਖਾਧੜੀ ਦਾ ਇਲਜ਼ਾਮ: ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਨਵੰਬਰ ਦੇ ਪਹਿਲੇ ਹਫ਼ਤੇ ਗੰਨੇ ਦਾ ਪਿੜਾਈ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ। ਗੰਨਾ ਕਾਸ਼ਤਕਾਰਾਂ ਦੀਆਂ ਵਾਰ-ਵਾਰ ਮੰਗਾਂ ਦੇ ਬਾਵਜੂਦ, ਗੋਲਡਨ ਸੰਧਰ ਸ਼ੂਗਰ ਮਿੱਲ ਆਪਣੀ ਵਾਹਿਦ ਸੰਧਰ ਸ਼ੂਗਰ ਮਿੱਲ ਵੇਲੇ ਦੀ ਮੈਨੇਜਮੈਂਟ ਤੋਂ ਲੈ ਕੇ ਆਪਣੀਆਂ ਵਿੱਤੀ ਜ਼ਿੰਮੇਵਾਰੀਆਂ ਤੋਂ ਭੱਜਦੀ ਆ ਰਹੀ ਹੈ।
ਕਰਜ਼ਾ ਲੈਣ ਜਾਂ ਕਰਜ਼ੇ ਦੇ ਫੰਡਾਂ ਦੀ ਵਰਤੋਂ: ਇਸ ਤੋਂ ਇਲਾਵਾ ਇੱਕ ਬਹੁਤ ਹੀ ਹੈਰਾਨੀਜਨਕਤ ਤੱਥ ਇਹ ਹੈ ਕਿ ਕਿਸਾਨਾਂ ਨੂੰ ਹੁਣ ਆਈ.ਡੀ.ਬੀ.ਆਈ. ਬੈਂਕ ਫਗਵਾੜਾ ਤੋਂ ਲੀਗਲ ਨੋਟਿਸ ਮਿਲ ਰਹੇ ਹਨ ਹਨ, ਜਿਸ ਵਿੱਚ ਉਨ੍ਹਾਂ ਨੂੰ ਪ੍ਰਤੀ ਕਿਸਾਨ ਦੇ ਹਿਸਾਬ ਨਾਲ ਬੈਂਕ ਨੂੰ ਕੁੱਲ 3,00,000 ਰੁਪਏ ਦਾ ਕੇ.ਸੀ.ਸੀ. (ਕਿਸਾਨ ਕ੍ਰੈਡਿਟ ਕਾਰਡ) ਕਰਜ਼ਾ ਮੋੜਨ ਲਈ ਕਿਹਾ ਜਾ ਰਿਹਾ ਹੈ। ਇਥੇ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਕਿਸਾਨਾਂ ਨੂੰ ਬੈਂਕ ਤੋਂ ਕਰਜ਼ਾ ਲੈਣ ਜਾਂ ਕਰਜ਼ੇ ਦੇ ਫੰਡਾਂ ਦੀ ਵਰਤੋਂ ਕਰਨ ਬਾਰੇ ਕੁਝ ਵੀ ਪਤਾ ਨਹੀਂ ਹੈ।
ਕਿਸਾਨਾਂ ਨੂੰ ਕਰੋੜਾਂ ਦੀ ਅਦਾਇਗੀ ਨਹੀਂ ਕੀਤੀ: ਇਸ ਉਲਝਣਤਾਣੀ ਕਾਰਨ ਬਣੇ ਹਾਲਾਤਾਂ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਕਾਫ਼ੀ ਨੁਕਸਾਨ ਝੱਲਣਾ ਪਿਆ ਹੈ ਅਤੇ ਉਨ੍ਹਾਂ ਨੂੰ ਗੰਨੇ ਦੀ ਫਸਲ ਦੀ 40 ਕਰੋੜ 71 ਲੱਖ 68 ਹਜ਼ਾਰ ਰੁਪਏ ਦੀ ਅਦਾਇਗੀ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਤਕਰੀਬਨ 600 ਕਿਸਾਨ ਆਪਣੇ ਆਪ ਨੂੰ ਕੇ.ਸੀ.ਸੀ. ਕਰਜ਼ੇ ਦੀਆਂ ਦੇਣਦਾਰੀਆਂ ਸਬੰਧੀ ਬਣੇ ਜਮੂਦ ਵਿੱਚ ਫਸਿਆ ਮਹਿਸੂਸ ਕਰ ਰਹੇ ਹਨ, ਜਿਸ ਅਨੁਸਾਰ ਮਿੱਲ ਦੀ ਗਾਰੰਟਰਸ਼ਿਪ ਅਧੀਨ ਹਰੇਕ ਕਿਸਾਨ ਵੱਲ 3,00,000 ਰੁਪਏ ਦੀ ਦੇਣਦਾਰੀ ਕੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਇਸ ਉਲਝਣਤਾਣੀ ਦਾ ਹੱਲ ਨਿਕਲਣ ਦੀ ਉਮੀਦ ਨਾਲ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।
- Rahul Gandhi Statement: ਕਾਂਗਰਸ ਕਰਵਾਏਗੀ ਦੇਸ਼ 'ਚ ਜਾਤੀ ਜਨਗਣਨਾ, OBC ਦੀ ਗਿਣਤੀ ਜਾਣਨ ਦਾ ਕੰਮ MP ਤੋਂ ਹੋਵੇਗਾ ਸ਼ੁਰੂ, ਮਹਿਲਾ ਰਾਖਵਾਂਕਰਨ 'ਤੇ ਵੱਡਾ ਦਾਅਵਾ
- Bathinda Crime News: ਗੱਲਾਂ ਸਰਪੰਚ ਬਣਨ ਦੀਆਂ ਤੇ ਪਰਚਾ ਇਰਾਦਾ ਕਤਲ ਦਾ ਦਰਜ, ਨੌਜਵਾਨ ਨੇ ਸਾਥੀਆਂ ਨੂੰ ਲੈ ਕੇ ਪਿੰਡ ਦੇ ਹੀ ਇੱਕ ਘਰ 'ਤੇ ਕੀਤਾ ਹਮਲਾ
- Manpreet Badal Plot Scam Case: ਮਨਪ੍ਰੀਤ ਬਾਦਲ ਦੇ ਵਿਵਾਦਤ ਪਲਾਟ ਖਰੀਦ ਮਾਮਲੇ ਵਿੱਚ ਬੋਲੀ ਲਾਉਣ ਵਾਲੇ ਤਿੰਨੋਂ ਵਿਅਕਤੀਆਂ ਨੂੰ ਅਦਾਲਤ ਨੇ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ
ਮਿੱਲ ਦੇ ਭਾਈਵਾਲ ਦੀ ਭਾਲ: ਇਸ ਦੇ ਨਾਲ ਹੀ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਜਰਨੈਲ ਸਿੰਘ ਵਾਹਿਦ ਸ਼ੂਗਰ ਮਿੱਲ ਵਿੱਚ 25 ਪ੍ਰਤੀਸ਼ਤ ਦੇ ਭਾਈਵਾਲ ਸਨ ਜਦਕਿ ਉਨ੍ਹਾਂ ਦੇ ਭਾਈਵਾਲ ਸੁਖ਼ਬੀਰ ਸਿੰਘ ਸੰਧਰ 50 ਪ੍ਰਤੀਸ਼ਤ ਹਿੱਸੇਦਾਰੀ ਦੇ ਮਾਲਕ ਸਨ। ਪਤਾ ਲੱਗਾ ਹੈ ਕਿ ਵਿਜੀਲੈਂਸ ਸੰਧਰ ਦੀ ਭਾਲ ਵਿੱਚ ਵੀ ਹੈ ਅਤੇ ਉਹ ਵਿਦੇਸ਼ ਵਿੱਚ ਦੱਸੇ ਜਾਂਦੇ ਹਨ ਹਾਲਾਂਕਿ ਖ਼ਬਰ ਹੈ ਕਿ ਉਨ੍ਹਾਂ ਦੇ ਨਾਂਅ ’ਤੇ ਲੁੱਕ ਆਊਟ ਨੋਟਿਸ ਜਾਰੀ ਹੋ ਚੁੱਕਾ ਹੈ।
ਕੀ ਸੀ ਮਾਮਲਾ: ਜਾਣਕਾਰੀ ਅਨੂਸਾਰ ਫਗਵਾੜਾ ਸ਼ੂਗਰ ਮਿੱਲ ਨੇ ਕਿਸਾਨਾਂ ਦੇ ਕਰੀਬ 42 ਕਰੋੜ ਰੁਪਏ ਦਾ ਬਕਾਇਆ ਨਹੀਂ ਦਿੱਤਾ। ਇਸ ਤੋਂ ਇਲਾਵਾ ਜਾਣਕਾਰੀ ਇਹ ਵੀ ਮਿਲੀ ਹੈ ਕਿ ਬੈਂਕਾਂ ਦਾ ਵੀ 92 ਕਰੋੜ ਰੁਪਏ ਦਾ ਬਕਾਇਆ ਦੇਣ ਵਾਲਾ ਹੈ। ਜਿਸ ਕਾਰਨ ਵਿਜੀਲੈਂਸ ਨੇ ਇਹ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ ਵੀ ਖੰਡ ਮਿਲਾਂ ਨਾਲ ਜੁੜੇ ਲੋਕਾਂ 'ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਦੱਸ ਦਈਏ ਕਿ ਜਰਨੈਲ ਸਿੰਘ ਵਾਹਿਦ ਨੇ 2017 ਵਿੱਚ ਵਿਧਾਨਸਭਾ ਦੀ ਚੋਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੜਈ ਸੀ। ਪਾਰਟੀ ਨੇ ਉਨ੍ਹਾਂ ਨੂੰ ਨਵਾਂਸ਼ਹਿਰ ਤੋਂ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਸੀ ਪਰ ਉਹ ਹਾਰ ਗਏ ਸਨ।