ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੀ ਕਰਜ਼ਾ ਰਾਹਤ ਸਕੀਮ ਦੇ ਨਾਲ ਪਹਿਲਾ ਹੀ 5.83 ਲੱਖ ਕਿਸਾਨਾਂ ਦੀ ਮਦਦ ਕੀਤੀ ਹੈ ਅਤੇ ਛੇਤੀਂ ਹੀ 10.25 ਲੱਖ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਇਸ ਸਕੀਮ ਹੇਠ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਸ਼ਿਸ਼ਾਂ ਨੂੰ ਘਟਾਉਣ ਦੀਆਂ ਕੋਸ਼ਿਸ਼ਾਂ ਕਾਰਨ ਅਕਾਲੀਆਂ ਨੂੰ ਮੂੰਹ ਦੀ ਖਾਣੀ ਪਵੇਗੀ।
ਮੁੱਖ ਮੰਤਰੀ ਨੇ ਰਾਜਪਾਲ ਦੇ ਭਾਸ਼ਣ ਤੋਂ ਬਾਅਦ ਸੂਬਾ ਵਿਧਾਨ ਸਭਾ ਵਿੱਚ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦੇ ਹੋਏ ਕਿਹਾ ਕਿ ਵਿਰੋਧੀ ਧਿਰ ਦਾ ਵਿਧਾਨ ਸਭਾ ਵਿਚੋਂ ਵਾਕਆਉਟ ਸੂਬੇ ਦੇ ਮੁੱਖੀ ਵਿਰੁੱਧ 'ਬਦਤਮੀਜ਼ੀ' ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ ਇਹੋ ਸਮੱਸਿਆ ਹੈ ਕਿ ਇਸ ਕੋਲ ਸਦਨ ਵਿਚ ਉਠਾਉਣ ਲਈ ਕੋਈ ਵੀ ਮੁੱਦਾ ਨਹੀਂ ਹੈ ਅਤੇ ਇਹ ਬਿਨਾ ਕਿਸੇ ਮੁੱਦੇ ਤੋਂ ਰੌਲਾ-ਰੱਪਾ ਪਾ ਕੇ ਲੋਕਾਂ ਦਾ ਧਿਆਨ ਲਾਂਭੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਅਕਾਲੀਆਂ ਦਾ ਕਿਸਾਨ ਮੁਜ਼ਾਹਰਾ ਇੱਕ ਸਿਆਸੀ ਸਟੰਟ- ਮੁੱਖ ਮੰਤਰੀ - farmer
ਚੰਡੀਗੜ੍ਹ : ਮੁੱਠੀ ਭਰ ਕਿਸਾਨਾਂ ਦੇ ਨਾਲ ਵਿਧਾਨ ਸਭਾ ਨੇੜੇ ਅਕਾਲੀਆਂ ਦੇ ਮੁਜ਼ਾਹਰੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਂਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇੱਕ ਸਿਆਸੀ ਸਟੰਟ ਦੱਸਿਆ ਹੈ। ਬਜਟ ਸਮਾਗਮ ਦੇ ਪਹਿਲੇ ਦਿਨ 'ਰਾਜਪਾਲ ਦੇ ਭਾਸ਼ਣ' ਮੌਕੇ ਵਿਧਾਨ ਸਭਾ ਵਿਚੋਂ ਵਾਕਆਉਟ ਕਰਨ ਲਈ ਵੀ ਮੁੱਖ ਮੰਤਰੀ ਨੇ ਅਕਾਲੀਆਂ ਅਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕਾਂ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਆਪਣੇ 10 ਸਾਲ ਦੇ ਸ਼ਾਸਨ ਦੌਰਾਨ ਕਿਸਾਨਾਂ ਲਈ ਕੁਝ ਵੀ ਕਰਨ 'ਚ ਅਸਫ਼ਲ ਰਹੇ ਅਤੇ ਹੁਣ ਕਿਸਾਨ ਕਰਜ਼ਾ ਮੁਆਫ਼ੀ ਦੇ ਮੁੱਦੇ 'ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਘਟੀਆ ਕਿਸਮ ਦੇ ਸਾਰੇ ਦਾਅ ਪੇਚਾਂ ਦੇ ਰਾਹੀਂ ਨਿਰਾਸ਼ਾਜਨਕ ਕੋਸ਼ਿਸ਼ ਕਰ ਰਹੇ ਹਨ।