ਚੰਡੀਗੜ੍ਹ: ਬਰਸਾਤ ਨੇ ਪੰਜਾਬ ਅੰਦਰ ਕਹਿਰ ਮਚਾਇਆ ਅਤੇ ਹੁਣ ਪੂਰੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਅਤੇ ਮੌਸਮ ਵਿਭਾਗ ਵੱਲੋਂ ਕਈ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਪੰਜਾਬ ਦੇ ਨਾਲ ਲੱਗਦੇ ਹਿਮਾਚਲ ਦੇ ਪਹਾੜੀ ਖੇਤਰਾਂ ਵਿੱਚ ਵੀ ਮੀਂਹ ਪੈ ਰਿਹਾ ਹੈ। ਪਾਣੀ ਦਾ ਪੱਧਰ ਹੁਣ ਵੱਖ-ਵੱਖ ਡੈਮਾਂ ਵਿੱਚ ਵੱਧ ਰਿਹਾ ਹੈ। ਇਸ ਸਭ ਦੇ ਮੱਦੇਨਜ਼ਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਭਾਖੜਾ ਡੈਮ ਅਤੇ ਪੌਂਗ ਡੈਮ ਤੋਂ 98 ਹਜ਼ਾਰ ਕਿਊਸਿਕ ਪਾਣੀ ਛੱਡਣ ਦਾ ਫੈਸਲਾ ਕੀਤਾ ਹੈ। ਬੀਤੇ ਦਿਨ ਦੋਵਾਂ ਡੈਮਾਂ ਤੋਂ ਕੁੱਲ 79989 ਕਿਊਸਿਕ ਪਾਣੀ ਛੱਡਿਆ ਗਿਆ, ਜਿਸ ਵਿੱਚ ਭਾਖੜਾ ਡੈਮ ਤੋਂ 40387 ਕਿਊਸਿਕ ਅਤੇ ਪੌਂਗ ਡੈਮ ਤੋਂ 39602 ਕਿਊਸਿਕ ਪਾਣੀ ਛੱਡਿਆ ਗਿਆ।
ਤੇਜ਼ ਵਹਾਅ ਕਾਰਨ ਪੁਲ ਟੁੱਟ ਗਿਆ: ਦੱਸ ਦਈਏ ਪਹਾੜਾਂ ਵਿੱਚ ਹੋ ਰਹੀ ਬਰਸਾਤ ਕਾਰਣ ਜੰਮੂ-ਕਸ਼ਮੀਰ ਹਾਈਵੇਅ 'ਤੇ ਚੱਢਾਵਾਲ ਮੋਡ ਨੇੜੇ ਇੱਕ ਖੱਡ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਪੁਲ ਟੁੱਟ ਗਿਆ। ਜਿਸ ਕਾਰਨ ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ ਟਰੈਫਿਕ ਨੂੰ ਡਾਇਵਰਟ ਕਰ ਦਿੱਤਾ ਗਿਆ। ਇਸ ਮੌਕੇ ਪਠਾਨਕੋਟ ਦੇ ਮਾਧੋਪੁਰ ਅਤੇ ਲਖਨਪੁਰ ਬਾਰਡਰ 'ਤੇ ਵਾਹਨਾਂ ਦਾ ਭਾਰੀ ਜਾਮ ਲੱਗਾ ਹੋਇਆ ਹੈ।ਇਸ ਮੌਕੇ ਐੱਸਐੱਸਪੀ ਪਟਿਆਲਾ, ਮਲੇਰਕੋਟਲਾ, ਖੰਨਾ, ਲੁਧਿਆਣਾ, ਜਲੰਧਰ, ਐੱਸਐੱਸਪੀ ਜਲੰਧਰ ਦਿਹਾਤੀ, ਅਤੇ ਸਾਰੇ ਐੱਸ.ਐੱਸ.ਪੀ. ਬਾਰਡਰ ਰੇਂਜ ਪਠਾਨਕੋਟ ਪੁਲਿਸ ਵੱਲੋਂ ਪਠਾਨਕੋਟ ਨੂੰ ਆਉਣ ਵਾਲੇ ਸਾਰੇ ਭਾਰੀ ਵਾਹਨਾਂ ਨੂੰ ਰੋਕਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਇਸ ਸਥਿਤੀ ਨਾਲ ਨਜਿੱਠਿਆ ਜਾ ਸਕੇ।
- Ludhiana Again Gas Leak : ਸੈਂਸਰਾਂ 'ਤੇ ਰੀਡਿੰਗ 'ਚ ਗੈਸ ਲੀਕ ਹੋਈ ਨਹੀਂ ਦਿਖਾਈ ਦਿੱਤੀ, ਐਸਡੀਐਮ ਨੇ ਕਿਹਾ- ਮਹਿਲਾ ਗਰਭਵਤੀ ਹੈ, ਤਾਂ ਬੇਹੋਸ਼ ਹੋਈ, ਜਾਂਚ ਜਾਰੀ
- CM Mann On PM Modi: ਸੀਐਮ ਮਾਨ ਨੇ ਪੀਐਮ ਮੋਦੀ 'ਤੇ ਸਾਧਿਆ ਨਿਸ਼ਾਨਾ, ਕਿਹਾ- ਮੋਦੀ ਐਂਡ ਕੰਪਨੀ ਦੇਸ਼ 'ਚ ਲੋਕਤੰਤਰ ਨੂੰ ਖ਼ਤਰੇ 'ਚ ਪਾ ਰਹੀ
- RRKPK Twitter Review: ਰਣਵੀਰ ਅਤੇ ਆਲੀਆ ਦੀ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਰਿਲੀਜ਼, ਪ੍ਰਸ਼ੰਸਕਾਂ ਨੂੰ ਪਸੰਦ ਆ ਰਹੀ ਹੈ ਫਿਲਮ
ਹੜ੍ਹਾਂ ਦੀ ਮਾਰ ਨਾਲ ਹੋਏ ਨੁਕਸਾਨ ਦਾ ਸਰਕਾਰ ਨੇ ਵੇਰਵਾ ਜਾਰੀ ਕੀਤਾ: ਮਾਲ ਵਿਭਾਗ ਦੇ ਰਿਕਾਰਡ ਮੁਤਾਬਿਕ ਹੁਣ ਤੱਕ ਸੂਬੇ ਦੇ ਕੁੱਲ 1473 ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਇਨ੍ਹਾਂ ਵਿਚੋਂ 458 ਪਿੰਡ ਪਟਿਆਲਾ, 268 ਪਿੰਡ ਐਸਏਐਸ ਨਗਰ, 364 ਪਿੰਡ ਰੂਪਨਗਰ, 30 ਮੋਗਾ, 41 ਹੁਸ਼ਿਆਰਪੁਰ, 28 ਲੁਧਿਆਣਾ, 32 ਸੰਗਰੂਰ, 92 ਫਿਰੋਜ਼ਪੁਰ, 13 ਕਪੂਰਥਲਾ, 77 ਜਲੰਧਰ, 20 ਐਸਬੀਐਸ ਨਗਰ, 22 ਫਾਜ਼ਿਲਕਾ, 21 ਮਾਨਸਾ ਅਤੇ 7 ਪਿੰਡ ਗੁਰਦਾਸਪੁਰ ਜ਼ਿਲ੍ਹੇ ਦੇ ਹਨ।