ਚੰਡੀਗੜ੍ਹ: ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਨੂੰ ਕੀਤਾ ਅਲਰਟ ਕਰ ਦਿੱਤਾ ਗਿਆ ਹੈ। ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਏਡੀਜੀਪੀ ਜੇਲ੍ਹ ਨੇ ਸਾਰੇ ਜ਼ਿਲ੍ਹਿਆਂ ਦੇ ਜੇਲ੍ਹ ਸੁਪਰਡੈਂਟਾਂ ਨੂੰ ਪੱਤਰ ਲਿਖ ਕੇ ਚੌਕਸ ਰਹਿਣ ਲਈ ਕਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਪੁਲਿਸ ਨੂੰ ਅੱਤਵਾਦੀ ਲੰਡਾ ਦਾ ਇਨਪੁਟ ਮਿਲਿਆ ਹੈ, ਜਿਸ ਤਹਿਤ ਪੰਜਾਬ ਦੀਆਂ ਜੇਲਾਂ 'ਚ ਬੰਦ ਲਖਬੀਰ ਸਿੰਘ ਲੰਡਾ ਦੇ ਸਾਰੇ ਸਾਥੀਆਂ ਨੂੰ ਰਿਹਾਅ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।
ਜਾਣਕਾਰੀ ਮੁਤਾਬਿਕ ਇਹ ਪਲਾਨਿੰਗ ਜੇਲ੍ਹਾਂ 'ਤੇ ਹਮਲਾ ਕਰਕੇ ਵੀ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ, ਇਨਪੁਟ ਇਹ ਵੀ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਦੇ ਸੀਨੀਅਰ ਅਫ਼ਸਰਾਂ 'ਤੇ ਵੀ ਹਮਲਾ ਕੀਤਾ ਜਾ ਸਕਦਾ ਹੈ। ਪੁਲਿਸ ਨੂੰ ਇੱਕ ਇਨਪੁਟ ਮਿਲਿਆ ਜਿਸ ਤੋਂ ਬਾਅਦ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਅਲਰਟ 'ਤੇ ਹਨ। ਜਾਣਕਾਰੀ ਮੁਤਾਬਕ ਲੰਡਾ ਦੇ ਜ਼ਿਆਦਾਤਰ ਸਾਥੀ ਅੰਮ੍ਰਿਤਸਰ, ਬਠਿੰਡਾ, ਗੋਇੰਦਵਾਲ ਜੇਲ 'ਚ ਬੰਦ ਹਨ, ਜਿਨ੍ਹਾਂ ਦੀ ਸੁਰੱਖਿਆ 'ਚ ਹੋਰ ਵਾਧਾ ਕਰਨ ਦੀ ਗੱਲ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿੱਚ 9 ਕੇਂਦਰੀ ਜੇਲ੍ਹਾਂ ਅਤੇ ਨਾਭਾ ਵਿੱਚ ਇੱਕ ਉੱਚ ਸੁਰੱਖਿਆ ਜੇਲ੍ਹ ਹੈ। ਇਨਪੁਟ ਤੋਂ ਬਾਅਦ ਜੇਲ੍ਹਾਂ ਵਿੱਚ ਅੰਦਰੂਨੀ ਚੈਕਿੰਗ ਅਤੇ ਅਲਰਟ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਹਾਲ ਹੀ 'ਚ ਫਰਵਰੀ 'ਚ ਹੀ ਰਾਸ਼ਟਰੀ ਜਾਂਚ ਏਜੰਸੀ ਭਾਵ ਐਨ.ਆਈ.ਏ ਦੋਸ਼ੀ 'ਤੇ 15 ਲੱਖ ਦਾ ਇਨਾਮ ਵੀ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ : Pannu on Amritpal: ਅੱਤਵਾਦੀ ਪਨੂੰ ਦਾ ਅੰਮ੍ਰਿਤਪਾਲ ਨੂੰ ਸਮਰਥਨ, ਰੇਲ ਰੋਕਣ ਦੀ ਦਿੱਤੀ ਕਾਲ ,ਕਿਹਾ- ਡਿਬਰੂਗੜ੍ਹ ਤੱਕ ਜਾਵੇ ਆਵਾਜ਼
ਫਰਵਰੀ ਵਿੱਚ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਲਖਬੀਰ ਸਿੰਘ ਲੰਡਾ ਬਾਰੇ ਜਾਣਕਾਰੀ ਦੇਣ ਵਾਲੇ ਨੂੰ 15 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ। ਦੱਸਿਆ ਗਿਆ ਹੈ ਕਿ ਲੰਡਾ ਦਾ ਨਾਂ ਪੰਜਾਬ ਦੇ ਇੱਕ ਦਹਿਸ਼ਤੀ ਕੇਸ ਨਾਲ ਜੁੜਿਆ ਹੋਇਆ ਹੈ। NIA ਅਧਿਕਾਰੀਆਂ ਨੇ ਦੱਸਿਆ ਸੀ ਕਿ ਜੇਕਰ ਕੋਈ ਵਿਅਕਤੀ ਲਖਬੀਰ ਸਿੰਘ ਲੰਡਾ ਬਾਰੇ ਜਾਣਕਾਰੀ ਦਿੰਦਾ ਹੈ, ਤਾਂ ਜੋ ਉਸ ਨੂੰ ਗ੍ਰਿਫਤਾਰ ਕੀਤਾ ਜਾ ਸਕੇ। ਜਾਣਕਾਰੀ ਦੇਣ ਵਾਲੇ ਨੂੰ 15 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਸੁਰੱਖਿਆ ਦੇ ਮੱਦੇਨਜ਼ਰ ਲੰਡਾ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖ਼ਬਰ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਦੇ ਭਰਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਹਰਕਤ ਵਿੱਚ ਹੈ। AGTF ਨੇ ਗਾਇਕ ਕਰਨ ਔਜਲਾ ਦੀ ਮੈਨੇਜਰ ਸ਼ਾਰਪੀ ਘੁੰਮਣ ਸਮੇਤ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਸਾਰਿਆਂ ਖ਼ਿਲਾਫ਼ ਮੋਹਾਲੀ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।