ETV Bharat / state

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ, ਮੁੱਖ ਚੋਣ ਅਧਿਕਾਰੀ ਨੇ ਕੀਤਾ ਦਾਅਵਾ

ਜਲੰਧਰ ਵਿੱਚ ਭਲਕੇ ਹੋਣ ਵਾਲੀਆਂ ਜਿਮਨੀ ਚੋਣਾਂ ਲਈ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਸ ਬਾਰੇ ਪੰਜਾਬ ਦੇ ਮੁੱਖ ਚੋਣ ਅਫਸਰ ਵਲੋਂ ਕਈ ਗੱਲਾਂ ਸਾਂਝੀਆਂ ਕੀਤੀਆਂ ਗਈਆਂ ਹਨ।

All arrangements are complete for the Jalandhar by-elections
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ, ਮੁੱਖ ਚੋਣ ਅਧਿਕਾਰੀ ਨੇ ਕੀਤਾ ਦਾਅਵਾ
author img

By

Published : May 9, 2023, 6:37 PM IST

ਚੰਡੀਗੜ੍ਹ: ਜਲੰਧਰ ਜਿਮਨੀ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਰੁੱਕ ਗਿਆ ਹੈ ਅਤੇ ਕੱਲ੍ਹ ਨੂੰ ਉਮੀਦਵਾਰਾਂ ਦਾ ਭਵਿੱਖ ਈਵੀਐਮ ਮਸ਼ੀਨਾਂ ਵਿਚ ਕੈਦ ਹੋ ਜਾਵੇਗਾ। 13 ਮਈ ਨੂੰ ਚੋਣ ਨਤੀਜੇ ਦਾ ਐਲਾਨ ਹੋਵੇਗਾ ਅਤੇ ਕੋਈ ਇਕ ਜਲੰਧਰ ਦਾ ਸਿਕੰਦਰ ਬਣੇਗਾ। ਹਾਲਾਂਕਿ ਕਿ ਇਹ ਜ਼ਿਮਨੀ ਚੋਣ ਹੈ ਪਰ ਸਾਰੀ ਸਿਆਸੀ ਪਾਰਟੀ ਲਈ ਇਹ ਚੋਣ ਮੁੱਛ ਦਾ ਸਵਾਲ ਬਣੀ ਹੋਈ ਅਤੇ ਇਸ ਇਕ ਹਲਕੇ ਉੱਤੇ ਹੀ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੀ ਸਿਆਸਤ ਕੇਂਦਰਿਤ ਹੈ। ਚੋਣ ਕਮਿਸ਼ਨ ਵੱਲੋਂ ਵੀ ਚੋਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਵੱਲੋਂ ਇਸਦਾ ਵੇਰਵਾ ਸਾਂਝਾ ਕੀਤਾ ਗਿਆ ਹੈ...

ਜਲੰਧਰ ਵਿਚ ਤਿਆਰੀਆਂ ਮੁਕੰਮਲ : ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਅਮਲਾ ਸ਼ਾਂਤੀਪੂਰਨ, ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੁੱਲ 16,21,759 ਵੋਟਰ ਹਨ ਜਿਨ੍ਹਾਂ ਵਿੱਚ 8,44,904 ਪੁਰਸ਼, 7,76,855 ਔਰਤਾਂ, 10,286 ਦਿਵਿਆਂਗ ਵਿਅਕਤੀ, 1850 ਸਰਵਿਸ ਵੋਟਰ, 73 ਵਿਦੇਸ਼ੀ/ਪ੍ਰਵਾਸੀ ਵੋਟਰ ਅਤੇ 41 ਟਰਾਂਸਜੈਂਡਰ ਹਨ। ਉਨ੍ਹਾਂ ਕਿਹਾ ਕਿ 19 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ 15 ਪੁਰਸ਼ ਅਤੇ 4 ਔਰਤਾਂ ਹਨ। ਉਨ੍ਹਾਂ ਦੱਸਿਆ ਕਿ ਕੁੱਲ 19 ਉਮੀਦਵਾਰਾਂ ਵਿੱਚੋਂ ਤਿੰਨ ਕੌਮੀ ਪਾਰਟੀਆਂ ਦੇ, ਇੱਕ ਸੂਬਾਈ ਪਾਰਟੀ ਤੋਂ, ਸੱਤ ਗੈਰ-ਮਾਨਤਾ ਪ੍ਰਾਪਤ ਪਾਰਟੀਆਂ ਤੋਂ ਜਦਕਿ ਅੱਠ ਆਜ਼ਾਦ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਚੋਣ ਲੜ ਰਹੇ ਪੰਜ ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ। ਸਿਬਿਨ ਸੀ ਨੇ ਦੱਸਿਆ ਕਿ 1972 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ ਅਤੇ ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈਬਕਾਸਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਤਿੰਨ ਤੋਂ ਵੱਧ ਪੋਲਿੰਗ ਸਟੇਸ਼ਟ ਵਾਲੀਆਂ ਥਾਵਾਂ ਜੋ ਕਿ ਜਲੰਧਰ ਸੰਸਦੀ ਹਲਕੇ ਵਿੱਚ ਕੁੱਲ 166 ਹਨ, ਦੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਵਾਧੂ ਕੈਮਰੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ 542 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਵਿੱਚੋਂ 16 ਨੂੰ ਅਤਿ ਸੰਵੇਦਨਸ਼ੀਲ ਅਤੇ 30 ਨੂੰ ਐਕਸਪੈਂਡੀਚਰ ਸੈਂਸਟਿਵ ਪਾਕਿਟਸ ਵਜੋਂ ਦਰਸਾਇਆ ਗਿਆ ਹੈ।

4839 ਬੈਲਟ ਯੂਨਿਟ ਸਥਾਪਿਤ : ਸੀ.ਈ.ਓ. ਪੰਜਾਬ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 4839 ਬੈਲਟ ਯੂਨਿਟ, 2927 ਕੰਟਰੋਲ ਯੂਨਿਟ ਅਤੇ 2973 ਵੀ.ਵੀ.ਪੈਟ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ 45 ਮਾਡਲ ਪੋਲਿੰਗ ਸਟੇਸ਼ਨ ਹੋਣਗੇ ਅਤੇ 9 (ਪ੍ਰਤੀ ਏਸੀ ਇੱਕ) ਪੋਲਿੰਗ ਸਟੇਸ਼ਨ ਔਰਤਾਂ ਦੁਆਰਾ ਪ੍ਰਬੰਧਿਤ ਹੋਣਗੇ। ਉਨ੍ਹਾਂ ਕਿਹਾ ਕਿ ਹਰ ਪੋਲਿੰਗ ਸਟੇਸ਼ਨ 'ਤੇ ਪੀਣ ਵਾਲਾ ਪਾਣੀ, ਟੈਂਟ ਅਤੇ ਕੁਰਸੀਆਂ, ਘੱਟੋ-ਘੱਟ ਇਕ ਵ੍ਹੀਲ ਚੇਅਰ ਵਰਗੀਆਂ ਸਹੂਲਤਾਂ ਹੋਣਾ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਹਰੇਕ ਪੋਲਿੰਗ ਸਟੇਸ਼ਨ 'ਤੇ ਦਸਤਾਨੇ, ਸੈਨੀਟਾਈਜ਼ਰ, ਸਾਬਣ ਅਤੇ ਮਾਸਕ ਸਮੇਤ ਕੋਵਿਡ-19 ਨਿਯਮਾਂ ਤਹਿਤ ਸਮੱਗਰੀ ਹੋਵੇਗੀ, ਜਦਕਿ ਕੋਵਿਡ ਵੇਸਟ ਮਟੀਰੀਅਲ ਦੇ ਨਿਪਟਾਰੇ ਲਈ ਕੂੜੇਦਾਨ ਅਤੇ ਰੰਗਦਾਰ ਬੈਗ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਸਟਾਫ਼ ਨੂੰ ਖਾਣਾ ਅਤੇ ਰਿਫਰੈਸ਼ਮੈਂਟ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ 80 ਤੋਂ ਵੱਧ ਉਮਰ ਦੇ ਬਜ਼ੁਰਗ ਨਾਗਰਿਕਾਂ, ਦਿਵਿਆਂਗ ਵਿਅਕਤੀਆਂ ਅਤੇ ਕੋਵਿਡ ਦੇ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਹੀ ਵੋਟ ਪਾਉਣ ਲਈ ਪੋਸਟਲ ਬੈਲਟ ਦੀ ਸਹੂਲਤ ਪ੍ਰਦਾਨ ਕੀਤੀ ਗਈ ਅਤੇ 888 ਵੋਟਰਾਂ ਨੇ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਈ।

1083 ਸ਼ਿਕਾਇਤਾਂ ਮਿਲੀਆਂ : ਸੀ.ਈ.ਓ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕੌਮੀ ਸ਼ਿਕਾਇਤ ਨਿਵਾਰਨ ਪੋਰਟਲ 'ਤੇ 1083 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ 'ਚੋਂ 989 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 94 ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵੀ-ਵਿਜਿਲ ਐਪ 'ਤੇ 1381 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 1142 ਸਹੀ ਪਾਈਆਂ ਗਈਆਂ ਅਤੇ ਉਨ੍ਹਾਂ ਦਾ ਨਿਰਧਾਰਤ 100 ਮਿੰਟਾਂ ਵਿੱਚ ਨਿਬੇੜਾ ਕੀਤਾ ਗਿਆ। ਅਮਨ-ਕਾਨੂੰਨ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਕਿਹਾ ਕਿ ਸੰਸਦੀ ਹਲਕੇ ਵਿੱਚ ਤਾਇਨਾਤ ਪੁਲਿਸ ਪਾਰਟੀਆਂ ਵੱਲੋਂ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੇ ਲੈਣ-ਦੇਣ ਸਬੰਧੀ ਕਾਰਵਾਈਆਂ ਨੂੰ ਠੱਲ੍ਹ ਪਾਉਣ ਵਾਸਤੇ ਚੰਗੀ ਤਰ੍ਹਾਂ ਤਲਾਸ਼ੀ ਲਈ ਜਾ ਰਹੀ ਹੈ। ਸੀ.ਈ.ਓ. ਪੰਜਾਬ ਨੇ ਇਹ ਵੀ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਸਬੰਧੀ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸ.ਓ.ਪੀ.) 8 ਮਈ, 2023 ਸ਼ਾਮ 6 ਵਜੇ ਤੋਂ ਲਾਗੂ ਹੋ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹੇ ਨੂੰ 8 ਮਈ, 2023 ਸ਼ਾਮ 6 ਵਜੇ ਤੋਂ ਵੋਟਾਂ ਪੈਣ ਭਾਵ 10 ਮਈ, 2023 ਤੱਕ ਡਰਾਈ ਏਰੀਆ ਘੋਸ਼ਿਤ ਕੀਤਾ ਗਿਆ ਹੈ ਅਤੇ ਇਸ ਸਮੇਂ ਦੌਰਾਨ ਜ਼ਿਲ੍ਹੇ ਵਿੱਚ ਸ਼ਰਾਬ ਦੀ ਵਿਕਰੀ 'ਤੇ ਮੁਕੰਮਲ ਪਾਬੰਦੀ ਰਹੇਗੀ। ਗੁਆਂਢੀ ਜ਼ਿਲ੍ਹਿਆਂ ਵਿੱਚ 3 ਕਿਲੋਮੀਟਰ ਦੇ ਘੇਰੇ ਵਿੱਚ ਪੈਂਦੇ ਸ਼ਰਾਬ ਦੇ ਠੇਕਿਆਂ ਨੂੰ ਵੀ ਇਸ ਦੌਰਾਨ ਡਰਾਈ ਏਰੀਆ ਐਲਾਨਿਆ ਗਿਆ ਹੈ।

  1. Protest Against Drugs: ਮਾਨਸਾ 'ਚ ਨਸ਼ੇ ਖਿਲਾਫ ਸ਼ਹਿਰ ਵਾਸੀਆਂ ਨੇ ਘੇਰਿਆ ਪੁਲਿਸ ਥਾਣਾ, ਹੱਥਾਂ 'ਚ ਤਖਤੀਆਂ ਫੜ੍ਹ ਕੇ ਕੀਤਾ ਵਿਰੋਧ
  2. ਨੌਜਵਾਨ ਦੇ ਕਤਲ 'ਚ ਆਇਆ ਕਾਂਗਰਸੀ ਵਿਧਾਇਕ ਦੇ ਪਿਤਾ ਦਾ ਨਾਂਅ, ਜਾਣੋ ਕੀ ਹੈ ਪੂਰਾ ਮਾਮਲਾ
  3. ਪੰਜਾਬ 'ਚ ਮਲੇਰੀਆ ਨੇ ਪਸਾਰੇ ਪੈਰ, ਸਿਹਤ ਵਿਭਾਗ ਨੇ ਕੰਟਰੋਲ ਲਈ ਕੀਤੇ ਪ੍ਰਬੰਧ, ਜਾਣੋ ਪੰਜਾਬ ਮਲੇਰੀਆ ਮੁਕਤ ਮਿਸ਼ਨ ਦੇ ਕਿੰਨਾ ਨਜ਼ਦੀਕ ?

10 ਮਈ ਨੂੰ ਜਲੰਧਰ ਵਿਚ ਛੁੱਟੀ : ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਚੋਣਾਂ ਵਾਲੇ ਖੇਤਰਾਂ ਵਿੱਚ ਗੈਰਕਾਨੂੰਨੀ ਇਕੱਠਾਂ ਅਤੇ ਦੌਰਾਨ ਜਨਤਕ ਮੀਟਿੰਗਾਂ ਕਰਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੌਰਾਨ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਨੇ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਮਈ, 2023 ਨੂੰ ਜਲੰਧਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਵੋਟਰ ਬਿਨਾਂ ਕਿਸੇ ਦਿੱਕਤ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ ਦੇ ਉਪਬੰਧਾਂ ਅਨੁਸਾਰ, ਸਨਅਤੀ ਅਦਾਰਿਆਂ, ਵਪਾਰਕ ਅਦਾਰਿਆਂ, ਦੁਕਾਨਾਂ ਅਤੇ ਹੋਰ ਅਦਾਰਿਆਂ ਦੇ ਕਰਮਚਾਰੀਆਂ ਲਈ ਜਲੰਧਰ ਵਿੱਚ ਵੋਟਾਂ ਪੈਣ ਦੀ ਮਿਤੀ ਭਾਵ 10 ਮਈ, 2023 ਨੂੰ ਤਨਖਾਹ ਸਮੇਤ ਛੁੱਟੀ ਹੋਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.