ETV Bharat / state

DA To Punjab Employees : ਚੰਗੀ ਖ਼ਬਰ ! ਪੰਜਾਬ ਦੇ ਮੁਲਾਜ਼ਮਾਂ ਨੂੰ ਮਿਲੇਗਾ 119 ਫੀਸਦੀ DA - DA From July 2015 in Three Months

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਚੰਗੀ ਖ਼ਬਰ ਹੈ। ਸਾਰੇ ਮੁਲਾਜ਼ਮਾਂ ਨੂੰ ਤਿੰਨ ਮਹੀਨਿਆਂ ਵਿੱਚ ਜੁਲਾਈ 2015 ਤੋਂ 119 ਫੀਸਦੀ (DA To Punjab Employees) ਡੀਏ ਮਿਲੇਗਾ।

DA To Punjab Employees
DA To Punjab Employees
author img

By

Published : Jan 13, 2023, 9:27 AM IST

Updated : Jan 13, 2023, 10:48 AM IST

ਚੰਡੀਗੜ੍ਹ: ਲੋਹੜੀ ਮੌਕੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ਹੈ। ਸਰਕਾਰੀ ਮੁਲਾਜ਼ਮਾਂ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਪੰਜਾਬ ਦੇ ਸਾਰੇ ਮੁਲਾਜ਼ਮਾਂ ਨੂੰ ਆਉਂਦੇ ਤਿੰਨ ਮਹੀਨਿਆਂ ਵਿੱਚ ਪਹਿਲੀ ਜੁਲਾਈ, 2015 ਤੋਂ 119 ਫ਼ੀਸਦੀ ਡੀਏ ਮਿਲੇਗਾ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਆਰਕੇ ਕਪੂਰ ਨੇ ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਹਲਫ਼ਨਾਮਾ ਦਿੱਤਾ ਸੀ।

ਸਾਰੇ ਮੁਲਾਜ਼ਮਾਂ ਨਾਲ ਇੱਕੋ ਜਿਹਾ ਵਿਹਾਰ ਹੋਵੇ: ਪੰਜਾਬ ਸਰਕਾਰ ਦੇ ਵਕੀਲ ਨੇ ਜਸਟਿਸ ਅਨਿਲ ਖੇਤਰਪਾਲ ਦੇ ਬੈਂਚ ਅੱਗੇ ਮੰਨਿਆ ਕਿ ਸਾਰੇ ਮੁਲਾਜ਼ਮ ਲਾਭ ਦੇ ਹੱਕਦਾਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਮੁਲਾਜ਼ਮਾਂ ਨਾਲ ਬਿਨਾਂ ਕਿਸੇ ਵਿਤਕਰੇ ਦੇ ਇਕੋ ਜਿਹਾ ਵਿਹਾਰ ਕੀਤਾ ਜਾਣਾ ਚਾਹੀਦਾ ਹੈ। ਕੁਲਜੀਤ ਸਿੰਘ ਸਣੇ ਹੋਰ ਮੁਲਾਜ਼ਮਾਂ ਨੇ ਭੱਤਿਆ ਲਈ ਅਦਾਲਤ ਦਾ ਰੁਖ਼ ਕੀਤਾ ਸੀ। ਪਟੀਸ਼ਨਰਾਂ ਨੇ ਹੋਰ ਮੁਲਾਜ਼ਮਾਂ ਦੇ ਬਰਾਬਰ ਹੀ ਭੱਤਾ ਜਾਰੀ ਕਰਨ ਦੀ ਮੰਗ ਕੀਤੀ ਸੀ।

ਪੰਜਾਬ ਸਰਕਾਰ ਤੇ ਸਬੰਧਤ ਧਿਰਾਂ ਨੂੰ ਲਾਭ ਦੇਣ ਦੇ ਨਿਰਦੇਸ਼ ਜਾਰੀ ਕਰਨ ਦੀ ਮੰਗ ਕਰਦੇ ਹੋਏ ਪਟੀਸ਼ਨਰਾਂ ਦੇ ਵਕੀਲ ਅਮਰੀਕ ਸਿੰਘ ਨੇ ਦਾਅਵਾ ਕੀਤਾ ਕਿ ਹਰ ਮੁਲਾਜ਼ਮ ਨੂੰ ਇਕ ਹੋਰ ਪਟੀਸ਼ਨ ਰਾਹੀਂ ਲਾਭ ਦਿੱਤੇ ਜਾ ਚੁੱਕੇ ਹਨ। ਖੇਤਰਪਾਲ ਦੇ ਬੈਂਚ ਅੱਗੇ ਪਿਛਲੀ ਤਰੀਕ ਉੱਤੇ ਪੇਸ਼ ਹੁੰਦਿਆਂ ਅਮਰੀਕ ਸਿੰਘ ਨੇ ਕਿਹਾ ਸੀ ਕਿ ਲਾਭ ਸਿਰਫ਼ ਉਨ੍ਹਾਂ ਪਟੀਸ਼ਨਰਾਂ ਤੱਕ ਸੀਮਤ ਰੱਖੇ ਗਏ ਹਨ ਜਿਸ ਕਾਰਨ ਹੋਰ ਮੁਲਾਜ਼ਮਾਂ ਨੂੰ ਰਾਹਤ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਿਆ।

ਵੀਰਵਾਰ ਨੂੰ ਇਸ ਮਾਮਲੇ ਵਿੱਚ ਸੁਵਾਈ ਸ਼ੁਰੂ ਹੋਈ, ਤਾਂ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਆਰਕੇ ਕਪੂਰ ਨੇ ਮੰਨਿਆ ਕਿ ਸਰਕਾਰੀ ਮੁਲਾਜ਼ਮ ਪਹਿਲੀ ਜੁਲਾਈ, 2015 ਤੋਂ 119 ਫ਼ੀਸਦੀ ਡੀਏ ਦੇ ਹੱਕਦਾਰ ਹਨ। ਜਸਟਿਸ ਖੇਤਰਪਾਲ ਨੇ ਉਨ੍ਹਾਂ ਜੇ ਬਿਆਨ ਦਾ ਨੋਟਿਸ ਲੈਂਦਿਆਂ ਨਿਰਦੇਸ਼ ਦਿੱਤੇ ਹਨ ਕਿ ਸਿਰਫ ਪਟੀਸ਼ਨਕਰਤਾ ਨਹੀਂ, ਸਗੋਂ ਸਾਰੇ ਮੁਲਾਜ਼ਮਾਂ ਨੂੰ ਅੱਜ ਤੋਂ ਤਿੰਨ ਮਹੀਨਿਆਂ ਅੰਦਰ ਲਾਭ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਸਿਆਸੀ ਨੇਤਾਵਾਂ ਵੱਲੋਂ ਪੰਜਾਬੀਆਂ ਨੂੰ ਲੋਹੜੀ ਦੀ ਵਧਾਈ, ਪੰਜਾਬ ਦੇ CM ਮਾਨ ਦੀ ਵਿਆਹ ਤੋਂ ਬਾਅਦ ਪਹਿਲੀ ਲੋਹੜੀ

Last Updated : Jan 13, 2023, 10:48 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.