ਚੰਡੀਗੜ੍ਹ: ਭਾਰਤ ਵਿੱਚ ਸਿੱਥਾਂ ਦੀ ਸੁਰੱਖਿਆ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਮਾਮਲਾ ਭੱਖਦਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ-ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਕਿਹਾ ਕਿ ਮੈਨੂੰ ਨਹੀਂ ਲਗਦਾ ਕਿ ਸਿੱਖ ਭਾਰਤ ਵਿੱਚ ਅਸੁਰੱਖਿਅਤ ਹਨ, ਪਰ ਜੇ ਉਨ੍ਹਾਂ ਵਿੱਚ ਅਸੁਰੱਖਿਆ ਦੀ ਭਾਵਨਾ ਹੈ, ਜਿਵੇਂ ਕਿ ਅਕਾਲ ਤਖ਼ਤ ਦੇ ਜਥੇਦਾਰ ਨੇ ਕਿਹਾ ਹੈ, ਤਾਂ ਕਸੂਰ ਕੇਂਦਰ ਅਤੇ ਅਕਾਲੀ ਦਲ ਦਾ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਵਿੱਚ ਚੱਲ ਰਹੇ ਗਠਜੋੜ ਉਨ੍ਹਾਂ ਨੂੰ ਤੋੜ ਦੇਣਾ ਚਾਹਿਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਮੁੱਦੇ 'ਤੇ ਕੇਂਦਰ 'ਚ ਮੰਤਰੀ ਹਰਮਿਮਰਤ ਕੌਰ ਬਾਦਲ ਨੂੰ ਵੀ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਦੱਸਦਈਏ ਕਿ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਿਛਲੇ ਦਿਨੀਂ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਗਏ ਸਨ। ਉਨ੍ਹਾਂ ਨੇ ਕਿਹਾ ਸੀ ਕਿ ਪੂਰੀ ਦੁਨੀਆ ਵਿੱਚ ਵੀ ਸਿੱਖ ਸੁਰੱਖਿਅਤ ਨਹੀਂ ਹਨ। ਦੱਸ ਦਈਏ ਕਿ ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿੱਚ ਹੋਈ ਪੱਥਰਬਾਜ਼ੀ ਤੋਂ ਬਾਅਦ ਹਰਪ੍ਰੀਤ ਸਿੰਘ ਦਾ ਇਹ ਬਿਆਨ ਸਾਹਮਣੇ ਆਇਆ ਸੀ।