ਚੰਡੀਗੜ੍ਹ : ਅਜਨਾਲਾ ਕਾਂਡ ਤੋਂ ਬਾਅਦ ਲਗਾਤਾਰ ਹੀ ਪੁਲਿਸ ਪ੍ਰਸ਼ਾਸਨ, ਅੰਮ੍ਰਿਤਪਾਲ ਸਿੰਘ ਤੇ ਪੰਜਾਬ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਉਤੇ ਹਨ। ਵਿਰੋਧੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਪੁਲਿਸ ਨੂੰ ਲਾਚਾਰ ਬਣਾ ਦਿੱਤਾ ਗਿਆ ਹੈ। ਪੰਜਾਬ ਪੁਲਿਸ ਇੰਨੀ ਕਮਜ਼ੋਰ ਨਹੀਂ ਕਿ ਕੁਝ ਹਮਲਾਵਰਾਂ ਨੂੰ ਥਾਣੇ ਜਾਣ ਤੋਂ ਰੋਕ ਸਕਣ। ਕੁਝ ਵਿਰੋਧੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਵੱਲੋਂ ਗੁਰੂ ਸਾਹਿਬ ਨੂੰ ਢਾਲ ਵਜੋਂ ਵਰਤਦਿਆਂ ਥਾਣੇ ਉਤੇ ਕਬਜ਼ਾ ਕੀਤਾ ਗਿਆ ਸੀ।
ਅੰਮ੍ਰਿਤਪਾਲ ਨੂੰ ਪੰਜਾਬ ਵਿੱਚ ਕੱਟੜਪੰਥੀ ਫਿਰਕੂ ਆਗੂ ਵਜੋਂ ਸਥਾਪਤ ਕਰਨ ਦੀ ਕੋਸ਼ਿਸ਼ : ਇਸ ਸਭ ਵਿਚਕਾਰ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਵੀ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਉਤੇ ਇਲਜ਼ਾਮ ਲਾਇਆ ਜਾ ਰਿਹਾ ਹੈ ਕਿ ਉਸ ਨੂੰ ਪਾਕਿਸਤਾਨ ਤੋਂ ਫੰਡਿੰਗ ਆ ਰਹੀ ਹੈ। ਹਾਲਾਂਕਿ ਇਸ ਸਬੰਧੀ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਖਦਸ਼ੇ ਜਤਾਏ ਜਾ ਰਹੇ ਹਨ ਕਿ ਅੰਮ੍ਰਿਤਪਾਲ ਪਿੱਛੇ ਏਜੰਸੀਆਂ ਦਾ ਹੱਥ ਹੈ। ਕੁਝ ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰੀ ਸੁਰੱਖਿਆ ਏਜੰਸੀਆਂ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਨੂੰ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਤੋਂ ਸਮਰਥਨ ਮਿਲ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਆਈਐਸਆਈ ਅੰਮ੍ਰਿਤਪਾਲ ਨੂੰ ਪੰਜਾਬ ਵਿੱਚ ਕੱਟੜਪੰਥੀ ਫਿਰਕੂ ਆਗੂ ਵਜੋਂ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਪਿਛਲੇ ਕਾਫੀ ਸਮੇਂ ਤੋਂ ਅੰਮ੍ਰਿਤਪਾਲ ਦੇ ਆਲੇ-ਦੁਆਲੇ ਹਥਿਆਰਾਂ ਨਾਲ ਲੈਸ ਨੌਜਵਾਨ ਦਿਖਾਈ ਦੇ ਰਹੇ ਹਨ, ਜਿਨ੍ਹਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ 'ਤੇ ਆਈਐਸਆਈ ਏਜੰਟ ਲਗਾਤਾਰ ਨਜ਼ਰ ਰੱਖ ਰਹੇ ਹਨ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਵੱਖਵਾਦੀ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ। ਪੰਜਾਬ ਦੀਆਂ ਸਿਆਸੀ ਪਾਰਟੀਆਂ ਨਾਲ ਜੁੜੇ ਆਗੂ ਵੀ ਇਸ ਪਿੱਛੇ ਵਿਦੇਸ਼ੀ ਏਜੰਸੀ ਦਾ ਹੱਥ ਹੋਣ ਬਾਰੇ ਕਈ ਵਾਰ ਬਿਆਨ ਦੇ ਚੁੱਕੇ ਹਨ।
ਇਹ ਵੀ ਪੜ੍ਹੋ : LPG Price Increased : ਮਹੀਨੇ ਦੀ ਪਹਿਲੀ ਤਰੀਕ ਨੂੰ ਝਟਕਾ, ਘਰੇਲੂ LPG ਦੀਆਂ ਕੀਮਤਾਂ 'ਚ 50 ਰੁਪਏ ਦਾ ਵਾਧਾ
ਵਾਰਿਸ ਪੰਜਾਬ ਦੇ ਸਮਰਥਕਾਂ ਨੂੰ ਪਾਕਿ ਤੋਂ ਫੰਡਿੰਗ : ਐਤਵਾਰ ਨੂੰ ਭਾਵਨਗਰ, ਗੁਜਰਾਤ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “1,000 ਲੋਕ”, ਜਿਨ੍ਹਾਂ ਨੇ ਕਥਿਤ ਖਾਲਿਸਤਾਨੀ ਹਮਦਰਦ ਅੰਮ੍ਰਿਤਪਾਲ ਸਿੰਘ ਦੇ ਪੈਰੋਕਾਰ, ਜਿਨ੍ਹਾਂ ਨੇ ਕੱਟੜਪੰਥੀ ਜਥੇਬੰਦੀ ‘ਵਾਰਿਸ ਪੰਜਾਬ ਦੇ’ ਦੇ ਜੇਲ੍ਹ ਵਿੱਚ ਬੰਦ ਸਾਥੀ ਮੈਂਬਰ ਨੂੰ ਛੁਡਾਉਣ ਲਈ ਅਜਨਾਲਾ ਥਾਣੇ ਦਾ ਘਿਰਾਓ ਕੀਤਾ ਸੀ। ਇਹ ਹਜ਼ਾਰ ਲੋਕ ਪੰਜਾਬ ਦੀ ਨੁਮਾਇੰਦਗੀ ਨਹੀਂ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਰਾਜ ਵਿੱਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਵਿੱਚ ਪਾਕਿਸਤਾਨ ਦੁਆਰਾ ਫੰਡ ਦਿੱਤੇ ਗਏ ਸਨ।
ਅੰਮ੍ਰਿਤਪਾਲ ਦੇ ਪਿੱਛੇ ਕੋਈ ਨਾ ਕੋਈ ਏਜੰਸੀ ਕੰਮ ਕਰ ਰਹੀ : ਦੱਸ ਦੇਈਏ ਕਿ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਾਲ-ਨਾਲ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਕਈ ਵਾਰ ਕਹਿ ਚੁੱਕੇ ਹਨ ਕਿ ਅੰਮ੍ਰਿਤਪਾਲ ਦੇ ਪਿੱਛੇ ਕੋਈ ਨਾ ਕੋਈ ਏਜੰਸੀ ਕੰਮ ਕਰ ਰਹੀ ਹੈ। ਜਿਸ ਕਾਰਨ ਅੰਮ੍ਰਿਤਪਾਲ ਇੰਨੇ ਥੋੜ੍ਹੇ ਸਮੇਂ ਵਿੱਚ ਇੱਕ ਵੱਡਾ ਚਿਹਰਾ ਬਣ ਕੇ ਉਭਰਿਆ ਹੈ। ਵਿਰੋਧੀ ਇਸ ਮਾਮਲੇ ਵਿੱਚ ਲਗਾਤਾਰ ਸੂਬਾ ਅਤੇ ਕੇਂਦਰ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਰਹੇ ਹਨ।
ਇਹ ਵੀ ਪੜ੍ਹੋ : Zero Discrimination Day: ਸਮਾਜਿਕ ਬਰਾਬਰਤਾ ਸਿਰਫ਼ ਕਿਤਾਬੀ ਗੱਲਾਂ, ਅੱਜ ਵੀ ਦਲਿਤਾਂ ਦਾ ਕੀਤਾ ਜਾਂਦਾ ਸਮਾਜਿਕ ਬਾਈਕਾਟ !
ਜੋ ਵੀ ਸਰਕਾਰ ਖਿਲਾਫ ਆਵਾਜ਼ ਬੁਲੰਦ ਕਰਦੈ ਉਸ ਨੂੰ ਆਈਐੱਸਆਈ ਨਾਲ ਜੋੜਦੇ ਨੇ : ਇਲਜ਼ਾਮਾਂ ਵਿਚਕਾਰ ਵਾਰਿਸ ਪੰਜਾਬ ਦੇ ਮੁਖੀ ਦਾ ਕਹਿਣਾ ਹੈ ਕਿ ਪਾਕਿਸਤਾਨ ਦਾ ਆਪਣਾ ਕੀ ਹਾਲ ਹੈ, ਪਾਕਿਸਤਾਨ ਖੁਦ ਆਰਥਿਕ ਮੰਦਹਾਲੀ ਨਾਲ ਜੂਝ ਰਿਹਾ ਹੈ। ਸਰਕਾਰ ਖਿਲਾਫ ਜੋ ਵੀ ਆਵਾਜ਼ ਬੁਲੰਦ ਕਰਦਾ ਹੈ ਉਸ ਨੂੰ ਸਰਕਾਰ ਆਈਐੱਸਆਈ ਨਾਲ ਜੋੜ ਦਿੰਦੀ ਹੈ।
ਅੰਮ੍ਰਿਤਪਾਲ ਤੇ ਬਿੱਟੂ ਦੇ ਤਿੱਖੇ ਬਿਆਨ : ਜ਼ਿਕਰਯੋਗ ਹੈ ਕਿ ਰਵਨੀਤ ਬਿੱਟੂ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦਾ ਲਗਾਤਾਰ ਵਿਰੋਧ ਕਰਦੇ ਰਹੇ ਹਨ। ਰਾਜੋਆਣਾ ਪਟਿਆਲਾ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ਵਾਰਿਸ ਪੰਜਾਬ ਦੇ ਬਣਨ ਤੋਂ ਬਾਅਦ ਵੀ ਬਿੱਟੂ ਦੇ ਅੰਮ੍ਰਿਤਪਾਲ ਉੱਤੇ ਬਿਆਨ ਆਉਂਦੇ ਰਹੇ ਹਨ। ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਵਲੋਂ ਵੀ ਕਈ ਵਾਰ ਬਿੱਟੂ ਨੂੰ ਤਿੱਖੇ ਬਿਆਨਾਂ ਨਾਲ ਘੇਰਿਆ ਗਿਆ ਹੈ। ਰਵਨੀਤ ਬਿੱਟੂ ਵੱਲੋਂ ਬੀਤੇ ਦਿਨੀਂ ਇਕ ਬਿਆਨ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਅੰਮ੍ਰਿਤਪਾਲ ਨੂੰ ਲੈ ਕੇ ਅਜਨਾਲਾ ਦੇ ਵਿੱਚ ਹੋਈ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਵੀ ਕੀਤੀ ਸੀ।
ਇਹ ਵੀ ਪੜ੍ਹੋ : Vidhan Sabha session: ਰਾਜਪਾਲ ਤੇ ਸਰਕਾਰ ਦੀ ਆਪਸੀ ਖਿੱਚੋਤਾਣ ਵਿਚਾਲੇ ਵਿਧਾਨ ਸਭਾ ਸੈਸ਼ਨ ਨੂੰ ਮਨਜ਼ੂਰੀ, ਮਾਨ ਨੇ ਕੀਤਾ ਟਵੀਟ...
ਜੇ ਅੰਮ੍ਰਿਤਪਾਲ ਖੁਦ ਨੂੰ ਹਿੰਦੁਸਤਾਨੀ ਨਹੀਂ ਮੰਨਦਾ ਤਾਂ ਛੱਡੇ ਦੇਸ਼ : ਇਸ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਗੁਰੂ ਸਾਹਿਬ ਦਾ ਓਟ ਆਸਰਾ ਲੈਣਾ ਠੀਕ ਹੈ। ਗੁਰੂ ਸਾਹਿਬ ਅੱਗੇ ਅਰਦਾਸ ਕਰ ਕੇ ਜਾਣਾ ਠੀਕ ਹੈ ਪਰ ਗੁਰੂ ਸਾਹਿਬ ਨੂੰ ਥਾਣਿਆਂ ਵਿਚ ਨਾਲ ਲਿਜਾਣਾ ਬਹੁਤ ਗਲਤ ਹੈ। ਉਨ੍ਹਾਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਖੁਦ ਨੂੰ ਹਿੰਦੁਸਤਾਨੀ ਨਹੀਂ ਮੰਨਦਾ ਤਾਂ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜਿਸ ਨੂੰ ਮੰਨਦਾ ਹੈ ਉਸ ਨੂੰ ਉਥੇ ਭੇਜੇ।