ਮੋਹਾਲੀ : ਫੇਜ਼ 7 ਵਿਖੇ ਅੰਮ੍ਰਿਤਪਾਲ ਸਿੰਘ ਨੇ ਕੌਮੀ ਇਨਸਾਫ ਮੋਰਚੇ ਵਿੱਚ ਸ਼ਮੂਲੀਅਤ ਕਰਨ ਲਈ ਬਹੁਤ ਤਿੱਖੇ ਵਿਚਾਰ ਪ੍ਰਗਟ ਕੀਤੇ ਹਨ। ਉਨ੍ਹਾਂ ਦਾ ਭਾਸ਼ਣ ਸੁਣਨ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਦਾ ਇੱਕਠ ਹੋਇਆ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਪ੍ਰਚਾਰਕ ਹੱਥਾਂ ਵਿੱਚ ਹਥਿਆਰ ਲਹਿਰਾ ਰਹੇ ਸਨ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਤਾੜਨਾ ਕੀਤੀ। ਸਰਕਾਰ ਨੂੰ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਨੂੰ ਕੁਝ ਕਦਮ ਚੁੱਕਣੇ ਚਾਹੀਦੇ ਹਨ। ਇਸ ਮੌਕੇ ਉਨ੍ਹਾਂ ਨੇ ਸਿੱਖ ਨੌਜਵਾਨਾਂ ਨੂੰ ਅੰਮ੍ਰਿਤ ਛਕਣ ਲਈ ਪ੍ਰੇਰਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਗੁਲਾਮੀ ਵੱਲ ਧੱਕਿਆ ਜਾ ਰਿਹਾ ਹੈ, ਪਰ ਸਿੱਖ ਨੌਜਵਾਨ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਤਾਂ ਜੋ ਸਿੱਖ ਕੌਮ ਕਦੇ ਗੁਲਾਮ ਨਾ ਬਣੇ।
ਮਿਲ ਕੇ ਲੜਾਂਗੇ ਗੁਲਾਮੀ ਖਿਲਾਫ ਲੜਾਈ : ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਅਸੀਂ ਸਾਰਿਆਂ ਨੇ ਮਿਲ ਕੇ ਗੁਲਾਮੀ ਖਿਲਾਫ ਇਹ ਲੜਾਈ ਲੜਨੀ ਹੈ। ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਪਹੁੰਚੀ ਅਤੇ ਹੱਥਾਂ ਵਿੱਚ ਹਥਿਆਰ ਲਹਿਰਾ ਰਹੇ ਸਨ। ਅੰਮ੍ਰਿਤਪਾਲ ਸਿੰਘ ਨੇ ਆਪਣੇ ਭਾਸ਼ਣ ਵਿੱਚ ਸਰਕਾਰ ਨੂੰ ਫਟਕਾਰ ਲਾਈ ਅਤੇ ਕਿਹਾ ਕਿ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਕੁਝ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਵੀ ਪੂਰੀਆਂ ਕਰ ਲਈਆਂ ਹਨ ਪਰ ਸਾਡੇ ਦੇਸ਼ ਦੀ ਸਰਕਾਰ ਵੱਲੋਂ ਸਿੱਖਾਂ ਪ੍ਰਤੀ ਵਿਤਕਰੇ ਕਾਰਨ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।
ਇਹ ਵੀ ਪੜ੍ਹੋ : 10 ਸਾਲ ਦੇ ਬੱਚੇ ਦੀ ਫੁੱਫੜ ਵੱਲੋਂ ਬੇਰਹਿਮੀ ਨਾਲ ਕੁੱਟਮਾਰ, ਵੀਡੀਓ ਵਾਇਰਲ
ਬੰਦੀ ਸਿੰਘਾਂ ਲਈ ਬੋਲੇ ਅੰਮ੍ਰਿਤਪਾਲ ਸਿੰਘ : ਕੌਮ ਨੂੰ ਇਕੱਠੀ ਹੋ ਕੇ ਸਰਕਾਰ ਖਿਲਾਫ ਇਹ ਨਾਅਰਾ ਮਾਰਨਾ ਚਾਹੀਦਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਜਲਦ ਤੋਂ ਜਲਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਬਲਾਤਕਾਰੀਆਂ ਦੇ ਦੋਸ਼ੀਆਂ ਨੂੰ ਪੈਰੋਲ ਉਤੇ ਬਾਰ-ਬਾਰ ਬਾਹਰ ਭੇਜ ਰਹੀ ਹੈ ਪਰ ਸਜ਼ਾਵਾਂ ਕੱਟ ਚੁੱਕੇ ਬੰਦੀ ਸਿੰਘਾਂ ਬਾਰੇ ਕੋਈ ਸੋਚ ਵਿਚਾਰ ਨਹੀਂ ਹੈ। ਉਨ੍ਹਾਂ ਸਾਰੇ ਸਿੱਖ ਨੌਜਵਾਨਾਂ ਨੂੰ ਅੰਮ੍ਰਿਤ ਛਕਣ ਲਈ ਕਿਹਾ ਅਤੇ ਮਰਹੂਮ ਦੀਪ ਸਿੱਧੂ ਬਾਰੇ ਬੋਲਿਆ, ਦੀਪ ਸਿੱਧੂ ਚਾਹੁੰਦਾ ਸੀ ਕਿ ਸਿੱਖ ਕੌਮ ਭਾਵੇਂ ਤੁਸੀਂ ਗੁਲਾਮ ਨਹੀਂ ਹੋ, ਅਸੀਂ ਸਾਰਿਆਂ ਨੇ ਮਿਲ ਕੇ ਰੱਬ ਦੀ ਲੜਾਈ ਲੜਨੀ ਹੈ।