ETV Bharat / state

Amritpal Singh: ਅੰਮ੍ਰਿਤਪਾਲ ਦੇ ਸਾਥੀ ਦਲਜੀਤ ਕਲਸੀ ਦੀ ਪਤਨੀ ਨੇ ਹਾਈਕੋਰਟ 'ਚ ਦਾਇਰ ਕੀਤੀ ਪਟੀਸ਼ਨ, 28 ਨੂੰ ਹੋਵੇਗੀ ਸੁਣਵਾਈ - Kalsi Wife

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਸਰਬਜੀਤ ਕਲਸੀ ਉਰਫ਼ ਦਲਜੀਤ ਕਲਸੀ ਦੀ ਪਤਨੀ ਨੇ ਪਤੀ ਨੂੰ ਅਸਾਮ ਦੀ ਜੇਲ੍ਹ ਵਿਚ ਬੰਦ ਕਰਨ ਨੂੰ ਲੈ ਕੇ ਹੁਣ ਹਾਈ ਕੋਰਟ ਵਿੱਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ। ਹਾਈਕੋਰਟ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ 'ਤੇ 28 ਮਾਰਚ ਨੂੰ ਸੁਣਵਾਈ ਕਰੇਗਾ।

Amritpals partner Sarabjit Kalsi wife had filed a habeas corpus petition in the High Court
Amritpal Singh: ਅੰਮ੍ਰਿਤਪਾਲ ਦੇ ਸਾਥੀ ਦਲਜੀਤ ਕਲਸੀ ਦੀ ਪਤਨੀ ਨੇ ਹਾਈ ਕੋਰਟ 'ਚ ਦਾਇਰ ਕੀਤੀ ਹੈਬੀਅਸ ਕਾਰਪਸ ਪਟੀਸ਼ਨ, 28 ਨੂੰ ਹੋਵੇਗੀ ਸੁਣਵਾਈ
author img

By

Published : Mar 24, 2023, 11:30 AM IST

Updated : Mar 24, 2023, 11:56 AM IST

ਚੰਡੀਗੜ੍ਹ: 18 ਮਾਰਚ ਨੂੰ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਵਿੱਢੀ ਗਈ ਪੰਜਾਬ ਪੁਲਿਸ ਦੀ ਕਾਰਵਾਈ ਤੋਂ ਬਾਅਦ ਜਿਥੇ ਅੰਮ੍ਰਿਤਪਾਲ ਸਿੰਘ ਫਰਾਰ ਹੈ ਤਾਂ ਉੱਥੇ ਹੀ ਉਹਨਾਂ ਦੀ ਕਥਿਤ ਸਾਥੀਆਂ ਉੱਤੇ ਕਾਰਵਾਈ ਕਰਦਿਆਂ ਗਿਰਫ਼ਤਾਰ ਕੀਤਾ ਗਿਆ ਹੈ ਇਹਨਾਂ ਵਿੱਚ ਹੀ ਨਾਮ ਹੈ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਸਰਬਜੀਤ ਕਲਸੀ ਉਰਫ ਦਲਜੀਤ ਕਲਸੀ ਜਿਸਨੂੰ ਕਾਬੂ ਕਰਕੇ ਪੁਲਿਸ ਨੇ ਅਸਾਮ ਦੀ ਜੇਲ੍ਹ ਵਿਚ ਬੰਦ ਕੀਤਾ ਹੋਇਆ ਹੈ। ਇਸੇ ਨੂੰ ਲੈ ਕੇ ਹੁਣ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ, ਦਰਅਸਲ ਇਹ ਪਟੀਸ਼ਨ ਕਲਸੀ ਦੀ ਪਤਨੀ ਨੇ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ।

ਮਾਮਲੇ ਦੀ ਸੁਣਵਾਈ: ਦੱਸ ਦਈਏ ਕਿ ਦਲਜੀਤ ਕਲਸੀ ਐਨਐਸਏ ਅਧੀਨ ਹੈ ਅਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਕਲਸੀ ਨੂੰ ਪਟੀਸ਼ਨ 'ਚ ਪੇਸ਼ ਕਰਨ ਦੀ ਮੰਗ ਕੀਤੀ ਗਈ ਹੈ। ਦਰਅਸਲ ਦਲਜੀਤ ਕਲਸੀ ਨੂੰ 19 ਮਾਰਚ ਨੂੰ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤਾ ਗਿਆ ਸੀ।ਸਰਬਜੀਤ ਕਲਸੀ ਦੀ ਪਤਨੀ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ 'ਤੇ ਹਾਈ ਕੋਰਟ 'ਚ ਇਸ ਮਾਮਲੇ ਦੀ ਸੁਣਵਾਈ 28 ਮਾਰਚ ਨੂੰ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋ ਅਜੇ ਤੱਕ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ।ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਅਜੇ ਤੱਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਉਸ ਨੂੰ ਗ੍ਰਿਫਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਦੂਜੇ ਪਾਸੇ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਅੰਮ੍ਰਿਤਪਾਲ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ ਅਤੇ ਅਦਾਲਤ ਵਿੱਚ ਪੇਸ਼ ਨਹੀਂ ਕਰ ਰਹੀ। ਜਿਸ ਨੂੰ ਲੈ ਕੇ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ। ਅੰਮ੍ਰਿਤਪਾਲ ਦੇ ਵਕੀਲ ਨੇ ਹੈਬੀਅਸ ਕਾਰਪਸ ਰਿੱਟ ਦਾਇਰ ਕਰਦੇ ਹੋਏ ਕਿਹਾ ਕਿ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ 'ਚ ਰੱਖਿਆ ਜਾ ਰਿਹਾ ਹੈ। ਜਿਸ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਤੋਂ ਜਵਾਬ ਮੰਗਿਆ ਹੈ।

ਇਹ ਵੀ ਪੜ੍ਹੋ : Amritpal Singh's Escape Route: ਨਿੱਤ ਵਾਇਰਲ ਹੋ ਰਹੀਆਂ ਅੰਮ੍ਰਿਤਪਾਲ ਸਿੰਘ ਦੇ ਭੱਜਣ ਦੀਆਂ ਤਸਵੀਰਾਂ, ਦੇਖੋ ਕਿਵੇਂ ਪੁਲਿਸ ਨੂੰ ਦੇ ਗਿਆ ਝਕਾਨੀ

ਹਾਈਕੋਰਟ ਤੇ ਸੁਪਰੀਮ ਕੋਰਟ ਜਾਰੀ ਕਰ ਸਕਦੀ ਹੈ: ਦੱਸ ਦੇਈਏ ਕਿ ਹੈਬੀਅਸ ਕਾਰਪਸ ਰਿੱਟ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੁਆਰਾ ਜਾਰੀ ਕੀਤੀ ਜਾ ਸਕਦੀ ਹੈ। ਭਾਰਤੀ ਸੰਵਿਧਾਨ ਦੀ ਧਾਰਾ 32 ਰਾਹੀਂ ਸੁਪਰੀਮ ਕੋਰਟ ਅਤੇ 226 ਰਾਹੀਂ ਹਾਈ ਕੋਰਟ ਪੰਜ ਕਿਸਮ ਦੀਆਂ ਰਿੱਟਾਂ ਨੂੰ ਬਹਾਲ ਕਰ ਸਕਦੀ ਹੈ ਅਤੇ ਹੈਬੀਅਸ ਕਾਰਪਸ ਉਨ੍ਹਾਂ ਪੰਜ ਰਿੱਟਾਂ ਵਿੱਚੋਂ ਇੱਕ ਹੈ।

ਹੈਬੀਅਸ ਕਾਰਪਸ ਕਿਵੇਂ ਕੰਮ ਕਰਦਾ ਹੈ : ਭਾਰਤੀ ਸੰਵਿਧਾਨ ਕਿਸੇ ਵੀ ਆਮ ਵਿਅਕਤੀ ਨੂੰ ਹੈਬੀਅਸ ਕਾਰਪਸ ਪਟੀਸ਼ਨਾਂ ਲਈ ਸੁਪਰੀਮ ਕੋਰਟ ਅਤੇ ਹਾਈ ਕੋਰਟਾਂ ਵਿੱਚ ਅਪੀਲ ਕਰਨ ਦੀ ਇਜਾਜ਼ਤ ਦਿੰਦਾ ਹੈ। ਕੋਈ ਵੀ ਵਿਅਕਤੀ ਭਾਰਤੀ ਸੰਵਿਧਾਨ ਦੀ ਧਾਰਾ 32 ਰਾਹੀਂ ਸੁਪਰੀਮ ਕੋਰਟ ਵਿੱਚ ਅਤੇ ਧਾਰਾ 226 ਰਾਹੀਂ ਹਾਈ ਕੋਰਟ ਵਿੱਚ ਅਪੀਲ ਕਰ ਸਕਦਾ ਹੈ।
ਇਹ ਇੱਕ ਪਟੀਸ਼ਨ ਹੈ ਜੋ ਇੱਕ ਸਮਰੱਥ ਅਥਾਰਟੀ ਨੂੰ ਉਸ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਨ ਦਾ ਹੁਕਮ ਦਿੰਦੀ ਹੈ ਜਿਸਨੂੰ ਨਜ਼ਰਬੰਦ ਕੀਤਾ ਗਿਆ ਹੈ। ਅਦਾਲਤ ਨੇ ਅਧਿਕਾਰੀ ਨੂੰ ਵਿਅਕਤੀ ਨੂੰ ਗ੍ਰਿਫਤਾਰ ਕਰਨ ਦੇ ਜਾਇਜ਼ ਕਾਰਨ ਦੱਸਣ ਦਾ ਵੀ ਹੁਕਮ ਦਿੱਤਾ ਹੈ।

ਹਰਿਆਣਾ ਤੋਂ ਇਕ ਹੋਰ ਸੀਸੀਟੀਵੀ ਸਾਹਮਣੇ ਆਈ: ਜ਼ਿਕਰਯੋਗ ਹੈ ਕਿ ਵੱਖ ਵੱਖ ਥਾਵਾਂ 'ਤੇ ਅੰਮ੍ਰਿਤਪਾਲ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ ਤਾਂ ਉਥੇ ਹੀ ਲਗਾਤਾਰ ਕਈ ਸਿਸਟੀਵੀ ਫੁਟੇਜ ਵੀ ਸਾਹਮਣੇ ਆ ਰਹੀਆਂ ਹਨ। ਤਾਜ਼ਾ ਫੁਟੇਜ ਦੀ ਗੱਲ ਕਰੀਏ ਤਾਂ ਹਰਿਆਣਾ ਤੋਂ ਇਕ ਹੋਰ ਸੀਸੀਟੀਵੀ ਸਾਹਮਣੇ ਆਈ ਹੈ। ਇਹ ਵੀਡੀਓ ਕਰੂਕਸ਼ੇਤਰ ਬੱਸ ਅੱਡੇ ਦੀ ਹੈ। ਇਸ ਤੋਂ ਖਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਉਹ ਬੱਸ ਰਾਹੀਂ ਭੱਜਿਆ ਹੋਵੇਗਾ। ਇਕ ਛਤਰੀ ਲਈ ਨਜ਼ਰ ਆ ਰਿਹਾ ਹੈ। ਉਸ ਨਾਲ ਇਕ ਹੋਰ ਸ਼ਖਸ ਹੈ। ਜਿਸ ਨੂੰ ਪਪਲਪ੍ਰੀਤ ਦੱਸਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਦੀਆਂ ਸ਼ਾਹਬਾਦ ਤੋਂ ਤਸਵੀਰਾਂ ਸਾਹਮਣੇ ਆਈਆਂ ਸਨ। ਜਿਥੇ ਉਹ ਇਕ ਮਹਿਲਾ ਦੇ ਘਰ ਰੁਕੇ ਹੋਏ ਸਨ।

Last Updated : Mar 24, 2023, 11:56 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.