ਚੰਡੀਗੜ੍ਹ: ਪਿਛਲੇ ਸਾਲ ਦੁਸ਼ਹਿਰੇ ਮੌਕੇ ਅੰਮ੍ਰਿਤਸਰ 'ਚ ਹੋਏ ਭਿਆਨਕ ਰੇਲ ਹਾਦਸੇ ਦੇ ਦੋਸ਼ੀਆਂ ਨੂੰ ਸਰਕਾਰ ਨੇ ਜਲਦ ਸਜ਼ਾ ਦਿੱਤੇ ਜਾਣ ਦੀ ਗੱਲ ਕਹੀ ਹੈ। ਸਰਕਾਰ ਨੇ ਕਿਹਾ ਹੈ ਕਿ ਰੇਲ ਹਾਦਸੇ ਦੀ ਰਿਪੋਰਟ ਨੂੰ ਦਫ਼ਨਾਉਣ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ ਅਤੇ ਨਾਲ ਹੀ ਇਹ ਜਾਣਕਾਰੀ ਵੀ ਦਿੱਤੀ ਕਿ 6 ਪੁਲਿਸ ਮੁਲਾਜ਼ਮਾ ਅਤੇ 7 ਐਮ ਸੀ ਅਧਿਕਾਰੀਆਂ ਖ਼ਿਲਾਫ਼ ਪਹਿਲਾਂ ਹੀ ਕਾਰਵਾਈ ਆਰੰਭੀ ਹੋਈ ਹੈ।
ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਹੀ ਕਰੇਗੀ ਸਟੇਜ ਦੀ ਦੇਖ-ਰੇਖ: ਜਥੇਦਾਰ
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਭਿਆਨਕ ਰੇਲ ਹਾਦਸੇ ਵਿੱਚ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ ਸੀ। ਦੱਸ ਦਈਏ ਕਿ ਇਸ ਰੇਲ ਹਾਦਸੇ ਦੌਰਾਨ ਚੱਲ ਰਹੇ ਪ੍ਰੋਗਰਾਮ ਵਿੱਚ ਅੰਮ੍ਰਿਤਸਰ ਦੀ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੀ ਸੀ ਤੇ ਹਾਦਸਾ ਵਾਪਰਦਿਆਂ ਹੀ ਉਹ ਮੌਕੇ ਦਾ ਜਾਇਜ਼ਾ ਲੈਣ ਦੀ ਥਾਂ ਉੱਥੋਂ ਖਿਸਕ ਗਈ ਸੀ। ਹਾਦਸੇ ਦੇ ਤਕਰੀਬਨ ਇੱਕ ਸਾਲ ਤੋਂ ਬਾਅਦ ਸਰਕਾਰ ਨੇ ਭਰੋਸਾ ਦਿਵਾਇਆ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇਗੀ।