ਚੰਡੀਗੜ੍ਹ: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ (Haryana Home Minister Anil Vij) ਨੇ ਰਾਮਗੜ੍ਹ ਅਤੇ ਡੇਰਾਬੱਸੀ ਵਿਚਕਾਰ ਸੜਕ ਨੂੰ ਚੌੜਾ ਕਰਨ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ(Letter to Punjab Chief Minister Bhagwant Mann) ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਇਸ ਸੜਕ ਨੂੰ ਚਾਰ ਮਾਰਗੀ ਬਣਾਉਣ ਦੀ ਅਪੀਲ ਕੀਤੀ ਹੈ। ਵਿਜ ਨੇ ਇਹ ਚਿੱਠੀ 18 ਨਵੰਬਰ ਨੂੰ ਭਗਵੰਤ ਮਾਨ ਨੂੰ ਲਿਖੀ ਸੀ। ਗ੍ਰਹਿ ਮੰਤਰੀ ਅਨਿਲ ਵਿੱਜ ਨੇ ਮੁੱਖ ਮੰਤਰੀ ਮਾਨ ਨੂੰ ਲਿਖੇ ਪੱਤਰ ਵਿੱਚ ਰਾਮਗੜ੍ਹ ਅਤੇ ਡੇਰਾਬੱਸੀ ਵਿਚਕਾਰ ਸੜਕ ਦੀ ਮਾੜੀ ਹਾਲਤ ਵੱਲ ਪੰਜਾਬ ਸਰਕਾਰ ਦਾ ਧਿਆਨ ਦਿਵਾਉਣ ਦੀ ਕੋਸ਼ਿਸ਼ ਕੀਤੀ ਹੈ।
ਚਿੱਠੀ ਰਾਹੀਂ ਕੀਤੀ ਮੰਗ: ਵਿੱਜ ਨੇ ਚਿੱਠੀ ਰਾਹੀਂ ਲਿਖਿਆ ਕਿ ਹਰਿਆਣਾ ਦੇ ਲੋਕ ਚੰਡੀਗੜ੍ਹ ਅਤੇ ਪੰਚਕੂਲਾ ਜਾਣ ਲਈ ਰਾਮਗੜ੍ਹ ਡੇਰਾਬੱਸੀ ਸੜਕ ਦੀ ਵਰਤੋਂ ਕਰਦੇ ਹਨ। ਇਸ ਸੜਕ ਉੱਤੇ ਕਾਫੀ (Lots of traffic on the road) ਆਵਾਜਾਈ ਰਹਿੰਦੀ ਹੈ। ਸੜਕ ਦੀ ਹਾਲਤ ਵੀ ਮਾੜੀ ਹੈ।
ਇਹ ਵੀ ਪੜ੍ਹੋ: ਵਿਜੀਲੈਂਸ ਵੱਲੋਂ ਲੁਧਿਆਣਾ ਟੈਂਡਰ ਘੁਟਾਲੇ ਵਿੱਚ ਦੋ ਡੀ.ਐਫ.ਐਸ.ਸੀ ਗ੍ਰਿਫਤਾਰ
ਚਹੁੰ ਮਾਰਗੀ ਸੜਕ: ਇਸ ਲਈ ਇਸ ਸੜਕ ਦੀ ਮੁਰੰਮਤ ਕਰਵਾਉਣ ਤੋਂ ਇਲਾਵਾ ਇਸ ਨੂੰ ਚੌੜਾ ਕਰਨ ਦਾ ਕੰਮ ਵੀ ਪੰਜਾਬ ਸਰਕਾਰ ਨੂੰ ਕਰਨਾ ਚਾਹੀਦਾ ਹੈ। ਉਨ੍ਹਾਂ ਸੀਐਮ ਮਾਨ ਨੂੰ ਅਪੀਲ ਕੀਤੀ ਹੈ ਕਿ ਇਸ ਸੜਕ ਨੂੰ ਚਾਰ ਮਾਰਗੀ (The road should be made into four lanes) ਬਣਾਇਆ ਜਾਵੇ, ਤਾਂ ਜੋ ਲੋਕਾਂ ਦੀ ਸਹੂਲਤ ਹੋ ਸਕੇ।