ETV Bharat / state

ਮੁੱਖ ਮੰਤਰੀ ਵੱਲੋਂ ਪੇਂਡੂ ਖੇਤਰ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ‘ਪਿੰਡ-ਸਰਕਾਰ ਮਿਲਣੀ' ਕਰਵਾਉਣ ਦਾ ਐਲਾਨ - ਪੰਜਾਬ ਦੀਆਂ ਵੱਡੀਆਂ ਖਬਰਾਂ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਂਡੂ ਖੇਤਰ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ‘ਪਿੰਡ-ਸਰਕਾਰ ਮਿਲਣੀ' ਕਰਵਾਉਣ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਪੱਧਰ ਉਤੇ ‘ਪਿੰਡ-ਸਰਕਾਰ ਮਿਲਣੀਆਂ’ ਕੀਤੀਆਂ ਜਾਣਗੀਆਂ।

Announcement of 'Village-Government Meeting' to establish direct contact with the people
ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ‘ਪਿੰਡ-ਸਰਕਾਰ ਮਿਲਣੀ' ਕਰਵਾਉਣ ਦਾ ਐਲਾਨ
author img

By

Published : Jun 26, 2023, 7:30 PM IST

ਚੰਡੀਗੜ੍ਹ : ਸੂਬੇ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ‘ਕਿਸਾਨ-ਸਰਕਾਰ ਮਿਲਣੀ’ ਦੀ ਤਰਜ਼ ਉਤੇ ‘ਪਿੰਡ-ਸਰਕਾਰ ਮਿਲਣੀ’ ਕਰਵਾਈ ਜਾਵੇਗੀ ਤਾਂ ਕਿ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਵਿਚ ਭਾਈਵਾਲ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸੁਝਾਅ ਹਾਸਲ ਕੀਤੇ ਜਾ ਸਕਣ।

ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਪਿੰਡ-ਕਿਸਾਨ ਮਿਲਣੀ’ ਜ਼ਿਲ੍ਹਾ ਪੱਧਰ ਉਤੇ ਕਰਵਾਈ ਜਾਵੇਗੀ ਜਿੱਥੇ ਪੰਚਾਇਤਾਂ ਅਧਿਕਾਰੀਆਂ ਨੂੰ ਪਿੰਡਾਂ ਦੇ ਵਿਕਾਸ ਲਈ ਦਰਪੇਸ਼ ਮੁਸ਼ਕਲਾਂ ਬਾਰੇ ਜਾਣੂੰ ਕਰਵਾਉਣਗੀਆਂ। ਮੁੱਖ ਮੰਤਰੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ‘ਪਿੰਡ-ਕਿਸਾਨ ਮਿਲਣੀਆਂ’ ਲਈ ਢੁਕਵੇਂ ਪ੍ਰਬੰਧ ਕਰਨ ਲਈ ਆਖਿਆ ਤਾਂ ਕਿ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੀ ਗੱਲ ਰੱਖਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ।

  • ਅੱਜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਪਿੰਡਾਂ ਦੇ ਵਿਕਾਸ ਨੂੰ ਲੈਕੇ ਕਈ ਅਹਿਮ ਚਰਚਾਵਾਂ ਹੋਈਆਂ...

    ਜਲਦ ਹੀ ਅਸੀਂ 'ਪਿੰਡ-ਸਰਕਾਰ ਮਿਲਣੀ' ਕਰਾਉਣ ਜਾ ਰਹੇ ਹਾਂ...ਇਹ ਮਿਲਣੀਆਂ ਜ਼ਿਲ੍ਹਾ ਪੱਧਰ 'ਤੇ ਹੋਣਗੀਆਂ ਤਾਂ ਜੋ ਪਿੰਡਾਂ ਦੇ ਲੋਕ ਸਰਕਾਰ ਨਾਲ ਸਿੱਧਾ ਰਾਬਤਾ ਕਰ ਪਿੰਡਾਂ ਦੇ ਵਿਕਾਸ ਲਈ ਬਨਣ ਵਾਲੀਆਂ… pic.twitter.com/JfzTaPSMXL

    — Bhagwant Mann (@BhagwantMann) June 26, 2023 " class="align-text-top noRightClick twitterSection" data=" ">

ਭਗਵੰਤ ਮਾਨ ਨੇ ਕਿਹਾ ਕਿ ਇਹ ਮਿਲਣੀਆਂ ਮਾਲਵਾ ਖਿੱਤੇ ਵਿਚ ਦੋ ਦਿਨ ਜਦਕਿ ਦੋਆਬੇ ਤੇ ਮਾਝੇ ਵਿਚ ਇਕ-ਇਕ ਦਿਨ ਕਰਵਾਈਆਂ ਜਾਣਗੀਆਂ ਕਿਉਂ ਜੋ ਸੂਬੇ ਦੇ 60 ਫੀਸਦੀ ਪਿੰਡ ਮਾਲਵੇ ਖੇਤਰ ਵਿਚ ਪੈਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਅਕਸਰ ਦੇਖਿਆ ਗਿਆ ਕਿ ਪੰਚਾਇਤਾਂ ਕਈ ਵਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਪੱਧਰ ਉਤੇ ਹੱਲ ਹੋਣ ਵਾਲੇ ਛੋਟੇ-ਛੋਟੇ ਮਸਲੇ ਵੀ ਸਬੰਧਤ ਅਧਿਕਾਰੀਆਂ ਤੱਕ ਨਹੀਂ ਪਹੁੰਚਾ ਸਕਦੀਆਂ ਜਿਸ ਨਾਲ ਲੋਕਾਂ ਨੂੰ ਮੁਸ਼ਕਲਾ ਦਾ ਸਾਹਮਣਾ ਕਰਨਾ ਪੈਂਦਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ ਕਈ ਪੰਚਾਇਤਾਂ ਨੇ ਨਿਵੇਕਲੇ ਪ੍ਰਾਜੈਕਟ ਲਾਗੂ ਕਰਕ ਆਪੋ-ਆਪਣੇ ਪਿੰਡਾਂ ਨੂੰ ਮਾਡਰਨ ਪਿੰਡਾਂ ਵਜੋਂ ਵਿਕਸਤ ਕੀਤਾ ਹੈ ਜਿਸ ਨਾਲ ਇਨ੍ਹਾਂ ਪੰਚਾਇਤਾਂ ਪਾਸੋਂ ਸੁਝਾਅ ਵੀ ਲਏ ਜਾਣਗੇ। ਇਸੇ ਕਰਕੇ ਸੂਬੇ ਵਿਚ ਪਿੰਡ-ਸਰਕਾਰ ਮਿਲਣੀਆਂ ਕਰਵਾਉਣ ਦਾ ਫੈਸਲਾ ਲਿਆ ਹੈ।

ਸੂਬੇ ਵਿਚ ‘ਕਿਸਾਨ-ਸਰਕਾਰ ਮਿਲਣੀ’ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਿਲਣੀਆਂ ਵਿਚ ਉਨ੍ਹਾਂ ਨੇ ਖੁਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਜਾ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਨਹਿਰੀ ਪਾਣੀ ਸਮੇਂ ਸਿਰ ਛੱਡਣ, ਝੋਨੇ ਦੀ ਬਿਜਾਈ ਆਦਿ ਬਾਰੇ ਸੁਝਾਅ ਵੀ ਦਿੱਤੇ ਸਨ ਜਿਸ ਦੇ ਮੁਤਾਬਕ ਸਰਕਾਰ ਨੇ ਸੂਬਾ ਭਰ ਵਿਚ ਇਸ ਵਾਰ ਨਹਿਰੀ ਪਾਣੀ ਦੀ ਕਮੀ ਨਹੀਂ ਆਉਣ ਦਿੱਤੀ।(ਪ੍ਰੈੱਸ ਨੋਟ )

ETV Bharat Logo

Copyright © 2025 Ushodaya Enterprises Pvt. Ltd., All Rights Reserved.