ETV Bharat / state

ਰਜਿਸਟਰਡ ਉਸਾਰੀ ਕਾਮੇ ਨੂੰ 3000 ਰੁਪਏ ਗੁਜ਼ਾਰਾ ਭੱਤਾ ਦੇਣ ਦਾ ਐਲਾਨ

ਪੰਜਾਬ ਵਿਚ ਕੋਰੋਨਾ ਵਾਇਰਸ ਨੂੰ ਲੈ ਕੇ ਲਾਕਡਾਉਨ ਲਗਾਇਆ ਗਿਆ ਸੀ। ਇਸ ਦੌਰਾਨ ਸਰਕਾਰ ਨੇ ਰਜਿਸਟਰਡ ਉਸਾਰੀ ਕਾਮਿਆ ਨੂੰ 3000 ਰੁਪਏ ਗੁਜ਼ਾਰਾ ਭੱਤਾ ਦੇਣ ਦਾ ਐਲਾਨ ਕੀਤਾ ਹੈ।

author img

By

Published : May 13, 2021, 6:18 PM IST

ਰਜਿਸਟਰਡ ਉਸਾਰੀ ਕਾਮੇ ਨੂੰ 3000 ਰੁਪਏ ਗੁਜ਼ਾਰਾ ਭੱਤਾ ਦੇਣ ਦਾ ਐਲਾਨ
ਰਜਿਸਟਰਡ ਉਸਾਰੀ ਕਾਮੇ ਨੂੰ 3000 ਰੁਪਏ ਗੁਜ਼ਾਰਾ ਭੱਤਾ ਦੇਣ ਦਾ ਐਲਾਨ

ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕਾਰਨ ਲੱਗੇ ਲਾਕਡਾਊਨ ਨੂੰ ਮੱਦੇਨਜ਼ਰ ਰੱਖਦੇ ਹੋਏ ਉਸਾਰੀ ਕਾਮਿਆਂ ਦੀ ਰੋਜ਼ੀ ਰੋਟੀ ਕਮਾਉਣ ਵਿਚ ਆ ਰਹੀਆ ਮੁਸ਼ਕਿਲਾਂ ਨੂੰ ਵੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਰਮਾਣ ਅਤੇ ਹੋਰ ਉਸਾਰੀ ਕਾਮੇ ਭਲਾਈ ਬੋਰਡ ਨਾਲ ਰਜਿਸਟਰਡ ਸਾਰੇ ਉਸਾਰੀ ਕਾਮਿਆਂ ਨੂੰ ਤਿੰਨ-ਤਿੰਨ ਹਜ਼ਾਰ ਰੁਪਏ ਗੁਜ਼ਾਰਾ ਭੱਤਾ/ਨਗਦ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਜੋ ਬੋਰਡ ਦੇ ਚੇਅਰਮੈਨ ਵੀ ਹਨ ਅਤੇ ਉਹਨਾਂ ਨੇ ਕਿਹਾ ਕਿ 3000 ਰੁਪਏ ਦਾ ਗੁਜ਼ਾਰਾ ਭੱਤਾ 1500-1500 ਰੁਪਏ ਦੀਆਂ ਦੋ ਕਿਸ਼ਤਾਂ ਵਿਚ ਅਦਾ ਕੀਤਾ ਜਾਵੇਗਾ ਅਤੇ ਪਹਿਲੀ ਕਿਸ਼ਤ ਤੁਰੰਤ ਜਾਰੀ ਕੀਤੀ ਜਾਵੇਗੀ ਜਦਕਿ ਦੂਜੀ ਕਿਸ਼ਤ 15 ਜੂਨ, 2021 ਤੱਕ ਅਦਾ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਮਹਾਂਮਾਰੀ ਦੀ ਪਹਿਲੀ ਲਹਿਰ ਦੌਰਾਨ ਬੀਤੇ ਸਾਲ ਵੀ ਸੰਕਟ ਵਿਚ ਡੁੱਬੇ ਉਸਾਰੀਆਂ ਕਾਮਿਆਂ ਲਈ ਇਸੇ ਤਰ੍ਹਾਂ ਦੀ ਇਮਦਾਦ ਦਿੱਤੀ ਸੀ। ਉਸ ਮੌਕੇ ਬੋਰਡ ਨਾਲ ਰਜਿਸਟਰਡ 2.92 ਲੱਖ ਉਸਾਰੀ ਕਾਮਿਆਂ ਨੂੰ 6000 ਰੁਪਏ ਦੇ ਹਿਸਾਬ ਨਾਲ 174.31 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਬੋਰਡ ਨਾਲ ਸੂਬਾ ਭਰ ਵਿਚ ਲਗਪਗ ਤਿੰਨ ਲੱਖ ਰਜਿਸਟਰਡ ਉਸਾਰੀ ਕਾਮੇ ਹਨ। ਕੋਵਿਡ ਕੇਸਾਂ ਵਿਚ ਹਾਲ ਹੀ ਹੋਏ ਵਾਧੇ ਨਾਲ ਪੈਦਾ ਹੋਈ ਮੌਜੂਦਾ ਸਥਿਤੀ ਉਤੇ ਕਾਬੂ ਪਾਉਣ ਲਈ ਚੁੱਕੇ ਗਏ ਸਖ਼ਤ ਕਦਮਾਂ ਅਤੇ ਸਮੇਂ-ਸਮੇਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ ਦੇ ਮੱਦੇਨਜ਼ਰ ਇਨ੍ਹਾਂ ਉਸਾਰੀ ਕਾਮਿਆਂ ਦੀ ਰੋਜੀ-ਰੋਟੀ ਉਤੇ ਬੁਰਾ ਅਸਰ ਪਿਆ ਸੀ।

ਇਹ ਵੀ ਪੜੋ:ਓਲੰਪੀਕ ਸੁਸ਼ੀਲ ਕੁਮਾਰ ਦੇ ਹਰਿਦੁਆਰ ਦੇ ਆਸ਼ਰਮ ’ਚ ਲੁੱਕੇ ਹੋਣ ਦਾ ਖਦਸ਼ਾ

ETV Bharat Logo

Copyright © 2024 Ushodaya Enterprises Pvt. Ltd., All Rights Reserved.